Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਰਵਿੰਦਰ ਟੁਰਨਾ ਨੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਦੀ ਕੀਤੀ ਨਿੰਦਾ 

June 07, 2026 08:28 PM
ਦਰਸ਼ਨ ਸਿੰਘ ਚੌਹਾਨ

ਸੂਬੇ ਦੀ ਜਨਤਾ ਵਿਧਾਨ ਸਭਾ ਚੋਣਾਂ 'ਚ ਮੰਗੇਗੀ ਹਿਸਾਬ 

 
ਸੁਨਾਮ : ਟਕਸਾਲੀ ਕਾਂਗਰਸੀ ਆਗੂ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਓਐਸਡੀ ਰਵਿੰਦਰ ਸਿੰਘ ਟੁਰਨਾ ਨੇ ਪਟਿਆਲਾ ਅਤੇ ਸੁਨਾਮ ਵਿਖੇ ਹੱਕ ਮੰਗਦੇ ਨੌਜਵਾਨਾਂ ਤੇ ਪੁਲਿਸ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ। ਐਤਵਾਰ ਨੂੰ ਜਾਰੀ ਕੀਤੇ ਬਿਆਨ ਵਿੱਚ ਓਐਸਡੀ ਰਵਿੰਦਰ ਸਿੰਘ ਟੁਰਨਾ ਨੇ ਆਖਿਆ ਕਿ ਪਟਿਆਲਾ ਵਿਖੇ ਹੱਕਾਂ ਲਈ ਇਲੈਕਟਰੀਸ਼ਨ ਐਂਪਰੈਂਟਸਿਪ ਬੇਰੁਜ਼ਗਾਰਾਂ ਵੱਲੋਂ ਪਾਵਰਕੌਮ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਜਾ ਰਿਹਾ ਸੀ ਇਸੇ ਦੌਰਾਨ ਪੁਲਿਸ ਦੀ ਵੱਡੀ ਧਾੜ ਨੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਤੇ ਹੱਲਾ ਬੋਲਦਿਆਂ ਬੇਰਹਿਮੀ ਨਾਲ ਕੁਟਾਪਾ ਚਾੜ੍ਹਿਆ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਪੁਲਸੀਆ ਜ਼ਬਰ ਦਾ ਪ੍ਰਯੋਗ ਕਰ ਰਹੀ ਹੈ ਅਜਿਹੇ ਵਰਤਾਰੇ ਜ਼ਰੀਏ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਬੀਬੀ ਰਾਜਿੰਦਰ ਕੌਰ ਭੱਠਲ ਦੇ ਓਐਸਡੀ ਰਵਿੰਦਰ ਸਿੰਘ ਟੁਰਨਾ ਨੇ ਸੁਨਾਮ ਦੀ ਦਾਣਾ ਮੰਡੀ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸੂਬਾ ਭਰ ਤੋਂ ਆਏ ਸੇਵਾ ਕੇਂਦਰ ਦੇ ਮੁਲਾਜ਼ਮਾਂ 'ਤੇ ਪੰਜਾਬ ਪੁਲਿਸ ਵੱਲੋਂ ਕੀਤੇ ਜ਼ਬਰ ਦੀ ਸਖ਼ਤ ਲਹਿਜੇ ਵਿੱਚ ਨਿੰਦਾ ਕਰਦਿਆਂ ਆਖਿਆ ਕਿ ਪ੍ਰਸ਼ਾਸਨ ਕੋਲੋਂ ਮਨਜ਼ੂਰੀ ਲੈਣ ਦੇ ਬਾਵਜੂਦ ਕੱਚੇ ਕਾਮਿਆਂ ਨੂੰ ਪ੍ਰਦਰਸ਼ਨ ਨਹੀਂ ਕਰਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੈਂਕੜੇ ਨੌਜਵਾਨ ਮੁੰਡੇ ਕੁੜੀਆਂ ਨੂੰ ਹਿਰਾਸਤ ਵਿੱਚ ਲੈਕੇ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ। ਰਵਿੰਦਰ ਸਿੰਘ ਟੁਰਨਾ ਨੇ ਆਖਿਆ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਖਿਆ ਸੀ ਕਿ "ਕਿਸੇ ਦੀ ਚੁੰਨੀ ਨੂੰ ਹੱਥ ਨਹੀਂ ਪੈਣ ਦਿਆਂਗੇ, ਕਿਸੇ ਬੇਰੁਜ਼ਗਾਰ 'ਤੇ ਲਾਠੀ ਨਹੀਂ ਚੱਲੇਗੀ" ਲੇਕਿਨ ਮੌਜੂਦਾ ਸਮੇਂ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸੂਬੇ ਦੀ ਜਨਤਾ ਅਜਿਹੇ ਵਰਤਾਰੇ ਦਾ ਜਵਾਬ ਵਿਧਾਨ ਸਭਾ ਚੋਣਾਂ ਵਿੱਚ ਮੰਗੇਗੀ। 

 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ