Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

June 07, 2026 09:26 PM
Rozana Sehaj times
ਧੂਰੀ : ਆਮ ਆਦਮੀ ਪਾਰਟੀ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਬੱਬਨਪੁਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦੌਰੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਕਿਸਾਨਾਂ ਨੇ ਭਾਜਪਾ ਸਰਕਾਰ ਦੀਆਂ ਕਥਿਤ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਨੂੰ ਦੇਣ ਦਾ ਵਿਰੋਧ ਕਰਨ ਤੋਂ ਲੈ ਕੇ ਬੀਬੀਐਮਬੀ ਰਾਹੀਂ ਪੰਜਾਬ ਦੇ ਪਾਣੀਆਂ 'ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਅਤੇ ਐਸ.ਵਾਈ.ਐਲ. ਮੁੱਦੇ 'ਤੇ ਪੰਜਾਬ ਵਿਰੋਧੀ ਰਵੱਈਆ ਅਪਣਾਉਣ ਤੱਕ, ਭਾਜਪਾ ਦੀ ਨੀਅਤ ਹਮੇਸ਼ਾ ਪੰਜਾਬ ਦੇ ਹੱਕਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਰਹੀ ਹੈ। ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਗੁਰੂਆਂ, ਸ਼ਹੀਦਾਂ ਅਤੇ ਸੂਰਮਿਆਂ ਦੀ ਧਰਤੀ ਹੈ, ਜਿੱਥੇ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਭੁਲੇਖਾ ਕੱਢ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਵੰਡ ਕੇ ਇੱਥੇ ਆਪਣਾ ਸਿਆਸੀ ਆਧਾਰ ਬਣਾ ਸਕਦੀ ਹੈ। ਆਗੂਆਂ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਹੱਕ ਜਤਾਉਣ ਦੀਆਂ ਕੋਸ਼ਿਸ਼ਾਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਨ ਦੇ ਯਤਨ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਨਾ ਕਰਨ ਦੀ ਜ਼ਿੱਦ, ਪੰਜਾਬ ਦੇ ਆਰ.ਡੀ.ਐੱਫ. ਅਤੇ ਹੋਰ ਵਿੱਤੀ ਫੰਡਾਂ ਨੂੰ ਰੋਕਣ ਵਰਗੇ ਮਾਮਲਿਆਂ ਸਬੰਧੀ ਪੰਜਾਬ ਦੇ ਲੋਕ ਲਗਾਤਾਰ ਜਵਾਬ ਮੰਗ ਰਹੇ ਹਨ, ਪਰ ਕੇਂਦਰ ਅਤੇ ਭਾਜਪਾ ਸਰਕਾਰ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਪੰਜਾਬ ਦੇ ਹੱਕਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਭਾਜਪਾ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਰਹਿਣ ਦਾ ਸੱਦਾ ਦਿੱਤਾ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ