Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਨਵਜੋਤ ਸਿੰਘ ਸਿੱਧੂ ਨੇ ਹੁਣ ਬਾਦਲਾਂ ਵੱਲ ਛੱਡਿਆ ਸ਼ਬਦੀ ਤੀਰ

June 27, 2021 01:48 PM
SehajTimes

ਕਿਸਾਨਾਂ ਲਈ ਵੀ ਦੋ ਸ਼ਬਦ ਕਹੇ


ਚੰਡੀਗੜ੍ਹ : ਪਹਿਲਾਂ ਤਾਂ ਨਵਜੋਤ ਸਿੰਘ ਸਿੱਧੂ ਆਪਣੇ ਸ਼ਬਦੀ ਹਮਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਹੀ ਕਰਦੇ ਸਨ ਪਰ ਇਸ ਲੜੀ ਵਿਚ ਕੁੱਝ ਬਦਲਾਅ ਕਰਦੇ ਹੋਏ ਉਨ੍ਹਾਂ ਹੁਣ ਸ਼ਬਦੀ ਤੀਰ ਬਾਦਲਾਂ ਵਲ ਛੱਡਣੇ ਸ਼ੁਰੂ ਕਰ ਦਿਤੇ ਹਨ। ਅੱਜ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਤੋਂ ਆਪਣੇ ਟਵੀਟਰ ‘ਤੇ 2 ਪੋਸਟਾਂ ਪਾ ਕੇ ਇਸ ਦੀ ਸ਼ੁਰੂਆਤ ਕੀਤੀ ਹੈ। ਇਨ੍ਹਾਂ ਦੋਵੇਂ ਟਵੀਟਰ ਪੋਸਟਾਂ ਵਿਚ ਸਿੱਧੂ ਨੇ ਕੱਲ੍ਹ ਚੰਡੀਗੜ੍ਹ ਦੇ ‘ਚ ਕਿਸਾਨਾਂ ਵੱਲੋਂ ਕੀਤਾ ਗਿਆ ਰੋਸ ਮੁਜ਼ਾਹਰਾ ਅਤੇ ਐੱਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਬਾਦਲਾਂ ਦੀ ਕੀਤੀ ਜਾ ਰਹੀ ਪੁੱਛਗਿੱਛ ਬਾਰੇ ਲਿਖਿਆ ਹੈ। ਟਵਿੱਟਰ ਪੋਸਟ ਵਿੱਚ ਸਿੱਧੂ ਨੇ ਲਿਖਿਆ ਕੇ ਬਾਦਲਾਂ ਦਾ ਸਿਆਸੀ ਦਖ਼ਲ ਤੇ ਵੋਟਾਂ ਦਾ ਧੂਰੀਕਰਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਗੋਲੀ ਕਾਂਡ ਦੇ ਮਾਮਲਿਆਂ ਲਈ ਕੀਤਾ ਗਿਆ। ਡੇਰਾ ਮੁਖੀ ਨੂੰ ਚੋਣਾਂ ‘ਚ ਵਰਤਣ ਲਈ ਬਾਦਲਾਂ ਨੇ ਨਾ ਤਾਂ ਉਸ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ ਤੇ ਨਾ ਹੀ ਕੋਰਟ ‘ਚ ਚਲਾਨ ਪੇਸ਼ ਕੀਤਾ ਗਿਆ। ਇੱਥੋਂ ਤੱਕ ਕਿ ਐੱਫ ਆਈ ਆਰ ਵੀ ਕੈਂਸਲ ਕਰ ਦਿੱਤੀ ਗਈ । Navjot Singh Sidhu ਨੇ ਆਪਣੀ ਪੋਸਟ ਵਿਚ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ‘ਤੇ ਤੱਸ਼ਦਤ ਢਾਹ ਰਹੀ ਹੈ ਕਿਉਂਕਿ ਸਰਕਾਰ ਐੱਮ ਐੱਸ ਪੀ ਨੂੰ ਕਾਨੂੰਨੀ ਕਰਨ ਅਤੇ ਸੀਟੂ ਫਾਰਮੂਲਾ ਲਾਗੂ ਕਰਨ ਵਿੱਚ ਫੇਲ ਰਹੀ ਹੈ। ਸਿਧੂ ਨੇ ਕਿਹਾ ਕੇ ਸਰਕਾਰ ਕਾਰਪੋਰੇਟ ਕੰਪਨੀਆਂ ਦੇ ਅਜੰਡੇ ਨੂੰ ਸੁਰੱਖਿਆ ਦੇਣ ਖਾਤਰ ਤਿੰਨ ਕਾਲੇ ਖੇਤੀ ਕਨੂੰਨਾਂ ਨੂੰ ਲਾਗੂ ਕਰਨ ਤੇ ਤੁਲੀ ਹੋਈ ਹੈ। ਸਿੱਧੂ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਵੱਲੋਂ 2017 ਵਿੱਚ ਦਿੱਤਾ ਪ੍ਰੋਗਰਾਮ ਲਾਗੂ ਕਰੇ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ