ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਅਤੇ ਪੋਸਟਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.ਐੱਮ.ਈ.ਆਰ.) ਚੰਡੀਗੜ੍ਹ ਦੇ ਚਮੜੀ ਰੋਗ ਵਿਭਾਗ ਵੱਲੋਂ ਇੱਕ ਸਾਂਝਾ ਖੋਜ ਕਾਰਜ ਸੰਪੰਨ ਕੀਤਾ ਗਿਆ ਹੈ ਜਿਸ ਤਹਿਤ ਚਮੜੀ ਦੀਆਂ ਦੁਰਲੱਭ, ਗੁੰਝਲਦਾਰ ਅਤੇ ਚੁਣੌਤੀਪੂਰਨ ਬੀਮਾਰੀਆਂ 'ਆਟੋਇਮਿਊਨ ਬਲਿਸਟਰਿੰਗ ਡਿਸੀਜ਼ਿਸ' (ਜਿਵੇਂ ਸਰੀਰ 'ਤੇ ਛਾਲੇ ਪੈਣ ਦੀ ਬੀਮਾਰੀ) ਦਾ ਪਤਾ ਲਗਾਉਣ ਵਿੱਚ ਸਹਾਇਤਾ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) 'ਤੇ ਅਧਾਰਤ ਵਿਧੀਆਂ ਵਿਕਸਿਤ ਕੀਤੀਆਂ ਗਈਆਂ ਹਨ। ਵਿਕਸਿਤ ਕੀਤੇ ਗਏ ਏ.ਆਈ. ਮਾਡਲਾਂ ਨੇ ਬੀਮਾਰੀ ਦੀ ਸਹੀ ਪਛਾਣ ਕਰਨ ਵਿੱਚ ਹਿੱਸਾ ਲੈਣ ਵਾਲੇ ਡਾਕਟਰਾਂ ਦੇ ਮੁਕਾਬਲੇ ਲਗਾਤਾਰ ਬਿਹਤਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਹ ਖੋਜ ਸਾਬਤ ਕਰਦੀ ਹੈ ਕਿ ਏ.ਆਈ. ਤਕਨੀਕ ਦੁਰਲੱਭ ਚਮੜੀ ਰੋਗਾਂ ਦੇ ਸਹੀ ਅਤੇ ਨਿਰਪੱਖ ਨਿਦਾਨ ਵਿੱਚ ਇੱਕ ਵੱਡਾ ਸਹਿਯੋਗੀ ਸਾਬਿਤ ਹੋ ਸਕਦੀ ਹੈ। ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਖੋਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਖੋਜਾਂ ਇਸ ਗੱਲ ਦੀ ਪ੍ਰਤੱਖ ਮਿਸਾਲ ਹਨ ਕਿ ਕਿਵੇਂ ਆਧੁਨਿਕ ਤਕਨਾਲੋਜੀ ਦੀ ਵਰਤੋਂ ਮਨੁੱਖੀ ਸਿਹਤ ਸੰਭਾਲ ਅਤੇ ਮੈਡੀਕਲ ਵਿਗਿਆਨ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਸਕਦੀ ਹੈ। ਪੰਜਾਬੀ ਯੂਨੀਵਰਸਿਟੀ ਅਤੇ ਪੀ.ਜੀ.ਆਈ. ਵਰਗੀਆਂ ਨਾਮਵਰ ਸੰਸਥਾਵਾਂ ਦਾ ਇਹ ਸਾਂਝਾ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਆਮ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ।