Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਨਵਾਂਸ਼ਹਿਰ ਰੇਲਵੇ ਸਟੇਸ਼ਨ ਨੇੜੇ ਝਾੜੀਆਂ 'ਚੋਂ ਲਾਸ਼ ਬਰਾਮਦ

June 07, 2026 09:57 PM
Rozana Sehaj times
ਨਵਾਂਸ਼ਹਿਰ : ਰੇਲਵੇ ਸਟੇਸ਼ਨ ਨਵਾਂਸ਼ਹਿਰ ਦੇ ਨਾਲ ਲੱਗਦੀਆਂ ਝਾੜੀਆਂ ਵਿਚੋਂ ਅੱਜ ਇੱਕ ਵਿਅਕਤੀ ਦੀ ਲਾਸ਼ ਮਿਲਣ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਵਿਨੈ ਕੁਮਾਰ, ਪਿੰਡ ਲੋਧੀ ਪੁਰ ਦੇ ਵਾਸੀ ਵਜੋਂ ਹੋਈ ਹੈ। ਘਟਨਾ ਸਥਾਨ ਤੋਂ ਮਿਲੇ ਸ਼ੱਕੀ ਹਾਲਾਤ, ਖ਼ਾਸ ਕਰਕੇ ਬੱਚਿਆਂ ਦੇ ਬਿਆਨ ਅਤੇ ਮ੍ਰਿਤਕ ਦਾ ਗਾਇਬ ਮੋਬਾਈਲ, ਇਸ ਨੂੰ ਲੁੱਟ ਦਾ ਮਾਮਲਾ ਦੱਸ ਰਹੇ ਹਨ। ਜਾਣਕਾਰੀ ਦਿੰਦਿਆਂ ਰਾਹਗੀਰਾਂ ਨੇ ਦੱਸਿਆ ਕਿ ਉਹ ਇੱਥੋਂ ਲੰਘ ਰਹੇ ਸਨ ਕਿ ਉਨ੍ਹਾਂ ਨੇ ਸ਼ੱਕੀ ਹਾਲਾਤ ਵਿਚ ਝਾੜੀਆਂ ਵਿਚ ਇੱਕ ਵਿਅਕਤੀ ਨੂੰ ਦੇਖਿਆ। ਉਨ੍ਹਾਂ ਤੁਰੰਤ ਇਸਦੀ ਸੂਚਨਾ ਰੇਲਵੇ ਪੁਲਿਸ ਨੂੰ ਦਿੱਤੀ। ਏ.ਐੱਸ.ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ਨੇੜੇ ਝਾੜੀਆਂ ਵਿਚ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਮਾਮਲਾ ਉਦੋਂ ਵਧੇਰੇ ਸ਼ੱਕੀ ਜਾਪਦਾ ਦਿਸਦਾ ਹੈ ਜਦੋਂ ਇੱਥੇ ਖੇਡਦੇ ਛੋਟੇ ਬੱਚਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਵਿਅਕਤੀ ਦੇ ਕੋਲੋਂ ਦੋ ਨੌਜਵਾਨਾਂ ਨੂੰ ਦੌੜਦੇ ਦੇਖਿਆ ਸੀ। ਇਹ ਬਿਆਨ ਅਤੇ ਮ੍ਰਿਤਕ ਦਾ ਮੋਬਾਈਲ ਉਸਦੇ ਕੋਲ ਨਾ ਹੋਣਾ, ਮਾਮਲੇ ਨੂੰ ਲੁੱਟ ਵੱਲ ਇਸ਼ਾਰਾ ਕਰ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ