Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਭਾਰਤ ਸਮੇਤ 85 ਦੇਸ਼ਾਂ ਵਿਚ ਡੈਲਟਾ ਵਾਇਰਸ ਦਾ ਕਹਿਰ, ਦਖਣੀ ਅਫ਼ਰੀਕਾ ਵਿਚ ਹਾਲਾਤ ਜ਼ਿਆਦਾ ਖ਼ਰਾਬ

June 27, 2021 05:33 PM
SehajTimes

ਨਵੀਂ ਦਿੱਲੀ : ਕੋਰੋਨਾ ਵਾਇਰਸ ਦੀ ਡੈਲਟਾ ਕਿਸਮ ਨੇ ਪੂਰੀ ਦੁਨੀਆਂ ਨੂੰ ਡਰਾ ਦਿਤਾ ਹੈ। ਹੁਣ ਤਕ 85 ਦੇਸ਼ਾਂ ਵਿਚ ਮਿਲੇ ਕੋਰੋਨਾ ਦੇ ਡੈਲਟਾ ਵੇਰੀਅੰਟ ਦਾ ਅਸਰ ਭਾਰਤ ਤੋਂ ਲੈ ਕੇ ਦਖਣੀ ਅਫ਼ਰੀਕਾ ਤਕ ਵੇਖਣ ਨੂੰ ਮਿਲ ਰਿਹਾ ਹੈ। ਭਾਰਤ ਸਮੇਤ ਕਈ ਦੇਸ਼ਾਂ ਵਿਚ ਇਹ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਦਾ ਮੁੱਖ ਕਾਰਨ ਡੇਲਟਾ ਵੇਰੀਅੰਟ ਹੀ ਹੋਵੇਗਾ। ਭਾਰਤ ਵਿਚ ਵਧਦੇ ਡੇਲਟਾ ਵੇਰੀਅੰਟ ਦੇ ਮਾਮਲਿਆਂ ਵਿਚਾਲੇ ਦਖਣੀ ਅਫ਼ਰੀਕਾ ਵਿਚ ਇਸ ਕਿਸਮ ਨੇ ਕਹਿਰ ਢਾਹੁਣਾ ਸ਼ੁਰੂ ਕਰ ਦਿਤਾ ਹੈ। ਮੰਨਿਆ ਜਾ ਰਿਹਾ ਹੈ ਕਿ ਸਾਊਥ ਅਫ਼ਰੀਕਾ ਵਿਚ ਇਸ ਡੈਲਟਾ ਵੇਰੀਅੰਟ ਕਾਰਨ ਤੀਜੀ ਲਹਿਰ ਨੇ ਦਸਤਕ ਦੇ ਦਿਤੀ ਹੈ। ਮਹਾਂਮਾਰੀ ਮਾਹਰਾਂ ਦਾ ਕਹਿਣਾ ਹੈ ਕਿ ਦਖਣੀ ਅਫ਼ਰੀਕਾ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਲਈ ਡੇਲਟਾ ਵੇਰੀਅੰਟਸ ਹੀ ਜ਼ਿੰਮੇਵਾਰ ਹੈ। ਉਘੇ ਸਿਹਤ ਮਾਹਰ ਸ਼ਬੀਰ ਮਾਧੀ ਨੇ ਦਸਿਆ ਕਿ ਅਧਿਕਾਰਤ ਡੇਟਾ ਅਗਲੇ ਹਫ਼ਤੇ ਰਾਸ਼ਟਰੀ ਸੰਚਾਰੀ ਰੋਗ ਸੰਸਥਾ ਦੁਆਰਾ ਜਾਰੀ ਕੀਤਾ ਜਾਵੇਗਾ ਪਰ ਅਜਿਹਾ ਵੇਖਿਆ ਜਾ ਰਿਹਾ ਹੈ ਕਿ ਡੇਲਟਾ ਵੇਰੀਅੰਟ ਦੇ ਪਸਾਰ ਵਿਚ ਵਾਧਾ ਹੋਇਆ ਹੈ ਜੋ ਬੀਟਾ ਸੰਸਕਰਣ ਦੀ ਤੁਲਨਾ ਵਿਚ 60 ਫ਼ੀਸਦੀ ਜ਼ਿਆਦਾ ਛੂਤਕਾਰੀ ਹੈ। ਜ਼ਿਕਰਯੋਗ ਹੈ ਕਿ ਬੀਟਾ ਵੇਰੀਅੰਟ ਦੀ ਪਛਾਣ ਸਭ ਤੋਂ ਪਹਿਲਾਂ ਸਾਊਥ ਅਫ਼ਰੀਕਾ ਵਿਚ ਹੋਈ ਸੀ। ਸਾਊਥ ਅਫ਼ਰੀਕਾ ਦੀ ਹਾਲਤ ਏਨੀ ਖ਼ਰਾਬ ਹੋ ਰਹੀ ਹੈ ਕਿ ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਉਥੇ ਹੁਣ ਹਸਪਤਾਲਾਂ ਵਿਚ ਬੈੱਡ ਘੱਟ ਪੈਣ ਲੱਗੇ ਹਨ। ਅੰਤਮ ਸਸਕਾਰ ਕਰਨ ਲਈ ਵੀ ਸੰਗਠਨਾਂ ਦੀ ਕਮੀ ਹੋ ਗਈ ਹੈ। ਇਸ ਦਾ ਅਸਰ ਭਾਰਤੀ ਭਾਈਚਾਰੇ ’ਤੇ ਜ਼ਿਆਦਾ ਪੈ ਰਿਹਾ ਹੈ। ਸ਼ਬੀਰ ਨੇ ਕਿਹਾ ਕਿ ਜਿਹੜੇ ਲੋਕ ਪਹਿਲੀ ਅਤੇ ਦੂਜੀ ਲਹਿਰ ਵਿਚ ਕੋਰੋਨਾ ਪਾਜ਼ੇਟਿਵ ਹੋ ਗਏ ਸਨ, ਉਹ ਵੀ ਦੁਬਾਰਾ ਪਾਜ਼ੇਟਿਵ ਹੋਣ ਲਈ ਅਤਿਸੰਵੇਦਨਸ਼ੀਲ ਹਨ। ਯਾਨੀ ਉਨ੍ਹਾਂ ਨੂੰ ਡੇਲਟਾ ਅਪਣਾ ਸ਼ਿਕਾਰ ਬਣਾ ਸਕਦਾ ਹੈ। ਇਸ ਦੇਸ਼ ਦੇ ਗੌਤੇਂਗ ਸੂਬੇ ਵਿਚ ਜ਼ਿਆਦਾ ਅਸਰ ਦਿਸ ਰਿਹਾ ਹੈ ਜਿਥੇ 18 ਹਜ਼ਾਰ ਤੋਂ ਵੱਧ ਕੇਸ ਆ ਗਏ ਹਨ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ