Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬ੍ਰਹਮਾਨੰਦ ਗਿਰੀ ਜੀ ਵੱਲੋਂ ਹਰਚੰਦ ਸਿੰਘ ਬਰਸਟ ਨਾਲ ਵਿਸ਼ੇਸ਼ ਮੁਲਾਕਾਤ

June 07, 2026 10:16 PM
Rozana Sehaj times
ਸਮਾਣਾ :  ਪ੍ਰਸਿੱਧ ਧਾਰਮਿਕ ਆਗੂ ਅਤੇ ਸੰਤ ਸਮਾਜ ਦੇ ਸਤਿਕਾਰਯੋਗ ਬ੍ਰਹਮਾਨੰਦ ਗਿਰੀ ਜੀ (ਗੱਗੀ ਪੰਡਿਤ) ਮੁੱਖੀ ਸ੍ਰੀ ਹਿੰਦੂ ਤਖ਼ਤ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਗਈ। ਇਸ ਮੌਕੇ ਸਮਾਜਿਕ, ਧਾਰਮਿਕ ਅਤੇ ਲੋਕ ਭਲਾਈ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਤਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਮੁਲਾਕਾਤ ਦੌਰਾਨ ਬ੍ਰਹਮਾਨੰਦ ਗਿਰੀ ਜੀ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਬੁਨਿਆਦੀ ਢਾਂਚੇ ਅਤੇ ਆਮ ਲੋਕਾਂ ਦੀ ਭਲਾਈ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਰਕਾਰ ਇਸੇ ਤਰ੍ਹਾਂ ਲੋਕ ਸੇਵਾ ਦੇ ਕਾਰਜਾਂ ਨੂੰ ਅੱਗੇ ਵਧਾਉਂਦੀ ਰਹੇਗੀ। ਸਵਾਮੀ ਜੀ ਨੇ ਸ. ਹਰਚੰਦ ਸਿੰਘ ਬਰਸਟ ਵੱਲੋਂ ਆਪਣੇ ਜਨਤਕ ਜੀਵਨ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸ. ਬਰਸਟ ਹਮੇਸ਼ਾ ਹੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਲਈ ਸਮਰਪਿਤ ਰਹੇ ਹਨ। ਇਸ ਲਈ ਉਹਨਾ ਵੱਲੋਂ ਸ. ਬਰਸਟ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਬ੍ਰਹਮਾਨੰਦ ਗਿਰੀ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਤ ਮਹਾਪੁਰਸ਼ਾਂ ਦਾ ਆਸ਼ੀਰਵਾਦ ਅਤੇ ਮਾਰਗਦਰਸ਼ਨ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ