Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿੱਕ ਬਾਕਸਿੰਗ ਚੈਂਪੀਅਨਸ਼ਿਪ ਦੀਆਂ ਜੇਤੂ ਵਿਦਿਆਰਥਣਾਂ ਸਨਮਾਨਿਤ

June 07, 2026 10:19 PM
Rozana Sehaj times
ਪਾਤੜਾਂ :  ਉੜੀਸਾ ਵਿੱਚ ਹੋਈ ਸਬ ਜੂਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਏਪੀਐਸ ਪਬਲਿਕ ਸਕੂਲ ਸ਼ੁਤਰਾਣਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨ ਤਗਮੇ ਅਤੇ ਹੋਰ ਮੈਡਲ ਹਾਸਲ ਕੀਤੇ ਹਨ। ਇਨ੍ਹਾਂ ਵਿਦਿਆਰਥਣਾਂ ਨੂੰ ਪਾਤੜਾਂ ਵਿਖੇ ਪੁੱਜਣ ‘ਤੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਸਨਮਾਨਿਤ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੂੰ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੌਰਾਨ ਸਕੂਲ ਵਿਦਿਆਰਥਣਾਂ ਅਮਨਦੀਪ ਕੌਰ, ਨਵਦੀਪ ਕੌਰ, ਸਵਿੰਕੀ ਅਤੇ ਮਨਜੀਤ ਕੌਰ ਨੇ ਦੋ ਗੋਲਡ, ਇੱਕ ਸਿਲਵਰ ਅਤੇ ਇੱਕ ਬ੍ਰਾਂਜ਼ ਮੈਡਲ ਜਿੱਤ ਕੇ ਆਪਣੇ ਸਕੂਲ ਅਤੇ ਸ਼ੁਤਰਾਣਾ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਖਿਡਾਰੀ ਲਗਾਤਾਰ ਕਈ ਸਾਲਾਂ ਤੋਂ ਪੂਰੇ ਭਾਰਤ ਵਿੱਚ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਚੁੱਕੇ ਹਨ। ਇਲਾਕੇ ਦੇ ਪਤਵੰਤੇ ਸੱਜਣਾਂ ਅਤੇ ਵੱਖ-ਵੱਖ ਪੰਚਾਇਤਾਂ ਵੱਲੋਂ ਸਨਮਾਨ ਵਜੋਂ ‘ਰੋਡ ਸ਼ੋ’ ਕਰਕੇ ਇਨ੍ਹਾਂ ਖਿਡਾਰਣਾਂ ਅਤੇ ਕੋਚ ਅਜੇ ਠਾਕੁਰ ਦਾ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਪਾਤੜਾਂ ਇਲਾਕੇ ਦੇ ਵਿਦਿਆਰਥੀ ਬਹੁਤ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਵਾਲੇ ਹਨ। ਇਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਹਰ ਮੰਜ਼ਿਲ ਨੂੰ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਤੋਂ ਪ੍ਰੇਰਣਾ ਲੈ ਕੇ ਹਰ ਵਿਦਿਆਰਥੀ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ