ਲੁਧਿਆਣਾ : ਪਟਿਆਲਾ ਵਿਖ਼ੇ ਧਰਨਾਕਾਰੀਆਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਬਲਾਕ ਪ੍ਰਧਾਨ ਨੋਨੀ ਸੀਲੋ,ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਢੋਡੇ, ਬਲਾਕ ਸੰਮਤੀ ਮੈਂਬਰ ਸੁਖਦੀਪ ਕੌਰ, ਹਲਕਾ ਗਿੱਲ ਤੋਂ ਕਿਸਾਨ ਸੈੱਲ ਦੇ ਪ੍ਰਧਾਨ ਇੰਦਰਜੀਤ ਗਿੱਲ, ਰਵਦੀਪ ਸਿੰਘ ਬਿੱਟੂ ਸਾਬਕਾ ਸਰਪੰਚ, ਹਰਵਿੰਦਰ ਕੌਰ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਆਵਾਜ਼ ਉਠਾ ਰਹੇ ਲੋਕਾਂ 'ਤੇ ਪੁਲਿਸ਼ ਬਲ ਦਾ ਪ੍ਰਯੋਗ ਕਰਨਾ ਕਿੰਨਾ ਕੁ ਜਾਇਜ਼ ਹੈਂ ਉਨ੍ਹਾਂ ਕਿਹਾ ਸਰਕਾਰ ਵੱਲੋ ਮੰਗਾਂ ਸੁਣਨ ਦੀ ਬਜਾਏ ਪੁਲਿਸ ਰਾਹੀਂ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਧਰਨਾਕਾਰੀਆਂ 'ਤੇ ਕੀਤਾ ਗਿਆ ਲਾਠੀਚਾਰਜ ਹਾਕਮਾਂ ਆਤਿਆਰ ਕਰਨ ਦੀ ਇੱਕ ਘਿਨੌਣੀ ਮਿਸਾਲ ਹੈ, ਉਨਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਨੂੰ ਧਿਆਨ ਨਾਲ ਦੇਖ ਰਹੇ ਹਨ ਅਤੇ ਲੋਕਤੰਤਰਕ ਹੱਕਾਂ ਦਾ ਘਾਣ ਕਰਨ ਵਾਲੀ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਸਿਆਸੀ ਨਤੀਜਾ ਜ਼ਰੂਰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਇਆ ਨਹੀਂ ਜਾ ਸਕਦਾ। ਕੋਈ ਵੀ ਸਰਕਾਰ ਹਮੇਸ਼ਾ ਲੋਕ ਅਧਿਕਾਰਾਂ ਦੀ ਰੱਖਿਆ ਲਈ ਜਾਣੀ ਜਾਂਦੀ ਰਹੀ ਹੈ ਇਹਨਾਂ ਆਗੂਆਂ ਨੇ ਮੰਗ ਕੀਤੀ ਕਿ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਖ਼ਮੀ ਹੋਏ ਧਰਨਾਕਾਰੀਆਂ ਨੂੰ ਇਨਸਾਫ਼ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਨਾਲ ਖੜੀ ਹੈਂ।