ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵੱਲੋਂ ਅਮਲਤਾਸ ਇਨਕਲੇਵ, ਪਿੰਡ ਭੱਟੀਆਂ ਬੇਟ ਵਿਖੇ ਆਪਣੇ ਘਰ ਘਰ ਮਿਲਣੀ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਹੋਏ ਵੱਡੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਦਫਤਰ ਪਟਿਆਲਾ ਅੱਗੇ ਲੰਮੇਂ ਸਮੇਂ ਤੋਂ ਸੰਘਰਸ਼ ਕਰ ਰਹੇ ਆਈ ਟੀ ਆਈ ਪਾਸ ਨੌਜਵਾਨਾਂ ਉੱਪਰ ਕੀਤੇ ਵਹਿਸ਼ੀ ਪੁਲਿਸ - ਲਾਠੀਚਾਰਜ਼ ਦੀ ਸਖ਼ਤ ਨਿੰਦਾ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਰਅਮਨ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨਾਲ ਪਾਵਰ ਮੈਨੇਜਮੈਂਟ ਨੇ ਗੱਲਬਾਤ ਰਾਹੀਂ ਮਸਲੇ ਨੂੰ ਹੱਲ ਕਰਨ ਦੀ ਬਜਾਏ ਡੰਡੇ ਦੇ ਜੋਰ ਨਾਲ ਸੰਘਰਸ਼ ਨੂੰ ਦਬਾਉਣ ਦੀ ਨੀਤੀ ਤਹਿਤ ਵਹਿਸ਼ੀ ਲਾਠੀਚਾਰਜ ਕਰਵਾਇਆ ਹੈ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਭੱਜ ਰਹੀ ਹੈ। ਇਸ ਮੌਕੇ ਉਹਨਾਂ ਕਿਹਾ ਕਿ ਸਰਕਾਰ ਦੇ ਇਸ ਵਹਿਸ਼ੀ ਲਾਠੀਚਾਰਜ ਨੂੰ ਦੇਖਦੇ ਹੋਏ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਾਸੀ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਮੂੰਹ ਨਹੀਂ ਲਾਉਣਗੇ।