Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Sports

ਮੰਤਰੀ ਅਮਨ ਅਰੋੜਾ ਨੇ ਦੌੜਾਕ ਸਹਿਨੂਰ ਬਾਵਾ ਨੂੰ ਕੀਤਾ ਸਨਮਾਨਤ 

June 08, 2026 04:45 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਹਾਂਗਕਾਂਗ ਵਿਖੇ ਹੋਈ ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦਾ ਹਿੱਸਾ ਬਣਕੇ ਰਿਲੇਅ ਰੇਸ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਪਿੰਡ ਖਡਿਆਲ ਦੀ ਹੋਣਹਾਰ ਅਥਲੀਟ ਸਹਿਨੂਰ ਬਾਵਾ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਹਿਨੂਰ ਬਾਵਾ ਦੀ ਇਹ ਪ੍ਰਾਪਤੀ ਨਾ ਸਿਰਫ਼ ਸੁਨਾਮ ਖੇਤਰ ਸਗੋਂ ਸਮੁੱਚੇ ਪੰਜਾਬ ਅਤੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਇੱਕ ਸਧਾਰਨ ਪਰਿਵਾਰ ਵਿੱਚੋਂ ਉੱਠ ਕੇ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਲਈ ਸੋਨ ਤਮਗਾ ਜਿੱਤਣਾ ਉਸ ਦੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸੇ ਦਾ ਨਤੀਜਾ ਹੈ ਕਿ ਅੱਜ ਪੰਜਾਬ ਦੇ ਨੌਜਵਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਹਿਨੂਰ ਬਾਵਾ ਵਰਗੀਆਂ ਧੀਆਂ ਪੰਜਾਬ ਦੇ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਓਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਕੇ ਨਵੇਂ ਕੀਰਤੀਮਾਨ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਉੱਚ ਪੱਧਰੀ ਸਿਖਲਾਈ, ਖੇਡ ਬੁਨਿਆਦੀ ਢਾਂਚਾ ਅਤੇ ਲੋੜੀਂਦੀ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੂਬੇ ਵਿੱਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਆਧੁਨਿਕ ਸਟੇਡੀਅਮਾਂ ਦੀ ਉਸਾਰੀ ਦੇ ਨਾਲ-ਨਾਲ ਯੋਗ ਕੋਚਾਂ ਦੀ ਨਿਯੁਕਤੀ ਵੀ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਸਹਿਨੂਰ ਬਾਵਾ ਦੇ ਕੋਚ ਜਸਪ੍ਰੀਤ ਸਿੰਘ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਖਿਡਾਰੀਆਂ ਦੀ ਸਫ਼ਲਤਾ ਵਿੱਚ ਕੋਚਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਹਿਨੂਰ ਦੀ ਇਸ ਕਾਮਯਾਬੀ ਪਿੱਛੇ ਉਸ ਦੀ ਮਿਹਨਤ ਦੇ ਨਾਲ-ਨਾਲ ਕੋਚ ਦੀ ਮਾਰਗਦਰਸ਼ਨ ਵੀ ਅਹਿਮ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰੋੜਾਂ ਰੁਪਏ ਲਾ ਕੇ ਅੱਤ ਆਧੁਨਿਕ ਖੇਡ ਸਟੇਡੀਅਮ ਅਤੇ ਵੱਖੋ ਵੱਖ ਖੇਡ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜਿਨ੍ਹਾਂ ਵਿੱਚ ਹਾਕੀ ਦੀ ਐਸਟਰੋਟਰਫ ਅਤੇ ਅਥਲੈਟਿਕਸ ਲਈ ਸਿੰਥੈਟਿਕ ਟਰੈਕ ਵੀ ਸ਼ਾਮਿਲ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹੀਦਾਂ ਦੀ ਧਰਤੀ ਸੁਨਾਮ ਖੇਡਾਂ ਦੇ ਕੇਂਦਰ ਵਜੋਂ ਉਭਰ ਕੇ ਸਾਹਮਣੇ ਆਵੇਗੀ। 

Have something to say? Post your comment

More in Sports

13 ਸਾਲਾਂ ਬਾਅਦ ਪੰਜਾਬ ਨੇ ਜਿੱਤੀ ਵੀਨੂੰ ਮਾਂਕੜ ਟਰਾਫੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਬੀਡਬਲਯੂਐਫ਼ ਵਿਸ਼ਵ ਜੂਨੀਅਰ ਕੱਪ ਲਈ ਭਾਰਤ ਦੀ ਅਗਵਾਈ ਕਰਨਗੀਆਂ ਤਨਵੀ ਪਾਤਰੀ, ਸ਼ਾਇਨਾ ਮਨੀਮੁਥੂ

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ