Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਪਟਵਾਰੀ (ਉਮੀਦਵਾਰ) ਵਜੋਂ 18 ਮਹੀਨੇ ਦੀ ਲਾਜ਼ਮੀ ਸਿਖਲਾਈ ਕੀਤੀ ਪੂਰੀ, ਹੁਣ ਬਤੌਰ ਪਟਵਾਰੀ (ਰੈਗੂਲਰ) ਫੀਲਡ ਵਿੱਚ ਨਿਭਾਉਣਗੇ ਡਿਊਟੀ

June 08, 2026 06:12 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਨੇਹਾ ਪਟਵਾਰੀਆਂ ਨਾਲ ਸਾਂਝਾ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਗ਼ਲਤਾਨ ਰਹੀਆਂ ਹਨ ਪਰ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਸਖ਼ਤੀ ਨਾਲ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਦੇ ਮੋਢਿਆਂ 'ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਦਿੜ੍ਹਤਾ ਨਾਲ ਨਿਭਾਉਣ ਅਤੇ ਲੋਕਾਂ ਦੇ ਕੰਮਾਂ ਨੂੰ ਤਰਜੀਹੀ ਆਧਾਰ 'ਤੇ ਕਰਨ। ਉਨ੍ਹਾਂ ਸੁਚੇਤ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਭ੍ਰਿਸ਼ਟ ਗਤੀਵਿਧੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ ਇਨ੍ਹਾਂ ਪਟਵਾਰੀਆਂ ਨੇ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਲਈ ਹੈ ਅਤੇ ਅੱਜ ਨਿਯੁਕਤੀ ਪੱਤਰ ਮਿਲਣ ਪਿੱਛੋਂ ਇਹ ਪਟਵਾਰੀ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਹੋ ਜਾਣਗੇ। ਦੱਸ ਦੇਈਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਲ 2023 ਵਿੱਚ ਮਾਲ ਪਟਵਾਰੀਆਂ ਦੀ ਭਰਤੀ ਉਪਰੰਤ ਯੋਗ ਉਮੀਦਵਾਰਾਂ ਨੂੰ ਮੈਰਿਟ ਅਨੁਸਾਰ ਜ਼ਿਲ੍ਹੇ ਅਲਾਟ ਕੀਤੇ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ 1 ਸਾਲ ਦੀ ਟ੍ਰੇਨਿੰਗ ਪਟਵਾਰ ਸਕੂਲਾਂ ਵਿਖੇ ਅਤੇ 6 ਮਹੀਨੇ ਦੀ ਫੀਲਡ ਟ੍ਰੇਨਿੰਗ ਦਿੱਤੀ ਗਈ, ਜਿੱਥੇ ਤਜਰਬੇਕਾਰ ਅਤੇ ਅਨੁਭਵੀ ਸੇਵਾ-ਮੁਕਤ ਪੀ.ਸੀ.ਐਸ. ਅਫ਼ਸਰਾਂ, ਜ਼ਿਲ੍ਹਾ ਮਾਲ ਅਫ਼ਸਰਾਂ, ਤਹਿਸੀਲਦਾਰਾਂ, ਕਾਨੂੰਨਗੋਆਂ ਅਤੇ ਪਟਵਾਰੀਆਂ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਗਈ। ਇਨ੍ਹਾਂ ਪਟਵਾਰੀਆਂ ਨੂੰ ਟ੍ਰੇਨਿੰਗ ਦੌਰਾਨ ਹਿਸਾਬ ਮੁਸਾਹਤ, ਲੈਂਡ ਰਿਕਾਰਡ, ਪੈਮਾਇਸ਼, ਰਿਕਾਰਡ ਦੀ ਤਿਆਰੀ, ਇਲੈਕਸ਼ਨ, ਮੁਰੱਬਾਬੰਦੀ, ਖੇਤੀਬਾੜੀ ਅਤੇ ਕੰਪਿਊਟਰ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਨ੍ਹਾਂ ਵਿਸ਼ਿਆਂ ਵਿਚੋਂ ਇਲੈਕਸ਼ਨ ਅਤੇ ਖੇਤੀਬਾੜੀ ਸਬੰਧੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਇਲੈਕਸ਼ਨ ਵਿਸ਼ੇ ਵਿੱਚ ਮੁੱਖ ਤੌਰ 'ਤੇ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਵਿਸ਼ੇ ਵਿੱਚ ਹਾੜੀ ਅਤੇ ਸਾਉਣੀ ਦੀਆਂ ਫ਼ਸਲਾਂ, ਕੀੜੇ ਮਾਰ ਦੀਵਾਈਆਂ, ਖਾਦ ਅਤੇ ਫ਼ਸਲਾਂ ਦੇ ਬੀਜ ਸਬੰਧੀ ਪੂਰਨ ਤੌਰ 'ਤੇ ਜਾਣਕਾਰੀ ਦਿੱਤੀ ਗਈ। ਆਈ.ਐਲ.ਐਮ.ਐਸ. (ਇੰਟੈਗ੍ਰੇਟਿਡ ਲੈਂਡ ਮੈਨੇਜਮੈਂਟ ਸਿਸਟਮ) ਸਾਫ਼ਟਵੇਅਰ 'ਤੇ ਇਨ੍ਹਾਂ ਉਮੀਦਵਾਰਾਂ ਨੂੰ ਪ੍ਰੈਕਟੀਕਲ ਤੌਰ 'ਤੇ ਜਮਾਂਬੰਦੀ ਦੀ ਡਾਟਾ ਐਂਟਰੀ, ਇੰਤਕਾਲ ਦਰਜ ਕਰਨਾ, ਰੋਜਨਾਮਚਾ, ਫ਼ਰਦ ਬਦਰ ਆਦਿ ਦੀ ਸਿਖਲਾਈ ਦਿੱਤੀ ਗਈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਯੋਗ ਉਮੀਦਵਾਰਾਂ ਦੀ ਵਿਭਾਗੀ ਪ੍ਰੀਖਿਆ ਸਾਲ 2025 ਪੜਾਅਵਾਰ ਦੋ ਵਾਰ ਲਈ ਗਈ ਸੀ। ਇਸ ਪ੍ਰੀਖਿਆ ਵਿੱਚੋਂ ਕੁੱਲ 512 ਉਮੀਦਵਾਰਾਂ ਨੇ ਵਿਭਾਗੀ ਪ੍ਰੀਖਿਆ ਪਾਸ ਕੀਤੀ। ਇਨ੍ਹਾਂ ਵਿੱਚੋਂ 464 ਉਮੀਦਵਾਰ ਪਹਿਲਾਂ ਹੀ ਬਤੌਰ ਰੈਗੂਲਰ ਪਟਵਾਰੀ ਫੀਲਡ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਅਤੇ 33 ਪਟਵਾਰੀ (ਉਮੀਦਵਾਰਾਂ) ਨੂੰ ਅੱਜ ਨਿਯੁਕਤੀ ਪੱਤਰ ਦੇਣ ਉਪਰੰਤ ਇਨ੍ਹਾਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਕੀਤਾ ਜਾਵੇਗਾ। ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਨਵ-ਨਿਯੁਕਤ ਪਟਵਾਰੀਆਂ ਦਾ ਵਿਭਾਗ ਵਿੱਚ ਰਸਮੀ ਤੌਰ ਉੱਤੇ ਸ਼ਾਮਲ ਹੋਣ ਉੱਤੇ ਸਵਾਗਤ ਕੀਤਾ। ਸ੍ਰੀ ਵਰਮਾ ਨੇ ਕਿਹਾ ਕਿ ਪਿੰਡ ਪੱਧਰ 'ਤੇ ਪਟਵਾਰੀ ਸਰਕਾਰ ਦਾ ਅਕਸ ਹੁੰਦਾ ਹੈ। ਇਸ ਲਈ ਉਹ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸੁਚੱਜੇ ਪ੍ਰਸ਼ਾਸਨ ਨੂੰ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਉੱਚ ਵਿੱਦਿਅਕ ਯੋਗਤਾ ਪਾਸ ਪਟਵਾਰੀਆਂ ਦੀ ਤਾਇਨਾਤੀ ਨਾਲ ਈਜ਼ੀ ਜਮ੍ਹਾਂਬੰਦੀ, ਈਜ਼ੀ ਰਜਿਸਟਰੀ ਜਿਹੇ ਸੁਧਾਰਾਂ ਨੂੰ ਹੇਠਲੇ ਪੱਧਰ ਉਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਨੂੰ ਭਰਤੀ ਕਰਨ ਦਾ ਉਦੇਸ਼ ਆਮ ਲੋਕਾਂ ਦੀ ਸਹੂਲਤ ਲਈ ਮਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਮੁਸ਼ਕਲ ਰਹਿਤ ਸਹੂਲਤਾਂ ਮਿਲ ਸਕਣ। ਸਮਾਗਮ ਦੌਰਾਨ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡਜ਼ ਸ੍ਰੀ ਪਰਮਵੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ