Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ

June 08, 2026 06:42 PM
Rozana Sehaj times
ਚੰਡੀਗੜ੍ਹ : ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ। ਤਕਨਾਲੋਜੀ-ਅਧਾਰਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਵਿੱਚ ਦਿਖਾਈ ਦੇਣਗੇ। ਇੱਥੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ‘ਮਿਸ਼ਨ ਕਲੀਨ ਪੰਜਾਬ’ ਦਾ ਆਗਾਜ਼ ਕਰਦਿਆਂ ਸ. ਬੈਂਸ ਨੇ ਫੀਲਡ ਅਧਿਕਾਰੀਆਂ ਨਾਲ ਵੀਡੀਓ ਕਾਲ ਰਾਹੀਂ ਮੁਹਿੰਮ ਦੇ ਪਹਿਲੇ ਦਿਨ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਲੈਸ ਮੋਬਾਈਲ ਐਪਲੀਕੇਸ਼ਨ, ਅਚਨਚੇਤ ਚੈਕਿੰਗ ਅਤੇ ਸਫ਼ਾਈ ਬਾਰੇ ਹਫ਼ਤਾਵਾਰੀ ਪ੍ਰਗਤੀ ਰਿਪੋਰਟਾਂ ਰਾਹੀਂ ਸਫਲ ਬਣਾਇਆ ਜਾਵੇਗਾ।ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹਰੇਕ ਸ਼ਹਿਰੀ ਸਥਾਨਕ ਸੰਸਥਾ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਜਾਵੇਗਾ ਅਤੇ ਹਰੇਕ ਜ਼ੋਨ ਦੀ ਅਗਵਾਈ ਇੱਕ ਨਿਗਰਾਨ ਅਧਿਕਾਰੀ- ਏ.ਡੀ.ਸੀ., ਐਮ.ਸੀ. ਕਮਿਸ਼ਨਰ, ਸੰਯੁਕਤ ਕਮਿਸ਼ਨਰ ਜਾਂ ਈ.ਓ.- ਵੱਲੋਂ ਕੀਤੀ ਜਾਵੇਗੀ। ਸਾਰੇ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਲਾਜ਼ਮੀ ਤੌਰ 'ਤੇ ਫੀਲਡ ਦਾ ਦੌਰਾ ਕਰਨਗੇ। ਸਥਾਨਕ ਸਰਕਾਰਾਂ ਮੰਤਰੀ ਖ਼ੁਦ ਵੀ ਪੂਰੇ ਪੰਜਾਬ ਵਿੱਚ ਅਚਨਚੇਤ ਚੈਕਿੰਗ ਕਰਨਗੇ। ਨਿਗਰਾਨ ਅਧਿਕਾਰੀ ਰੋਜ਼ਾਨਾ ਰਿਪੋਰਟਾਂ ਭੇਜਣਗੇ ਅਤੇ ਕਿਸੇ ਵੀ ਚੀਜ਼ ਨੂੰ ਰੱਬ ਆਸਰੇ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੋਈ ਇੱਕ ਵਾਰ ਕੀਤਾ ਜਾਣ ਵਾਲਾ ਵੱਡਾ ਸਮਾਗਮ ਨਹੀਂ ਹੈ। ਇਹ ਗੰਦਗੀ ਵਿਰੁੱਧ ਰੋਜ਼ਾਨਾ ਦੀ ਜੰਗ ਹੈ। ਅੱਜ ਸਵੇਰੇ 7 ਵਜੇ ਤੋਂ ਹਰ ਅਧਿਕਾਰੀ ਫੀਲਡ ਵਿੱਚ ਹੋਵੇਗਾ। ਕੋਈ ਬਹਾਨਾ ਨਹੀਂ ਚੱਲੇਗਾ। ਸਾਰੇ ਅਧਿਕਾਰੀਆਂ ਕੋਲ ਚੱਲਦੇ ਕੈਮਰੇ ਅਤੇ ਇੰਟਰਨੈੱਟ ਕੁਨੈਕਟੀਵਿਟੀ ਵਾਲਾ ਸਮਾਰਟਫੋਨ ਹੋਣਾ ਲਾਜ਼ਮੀ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ। ਕਿਸੇ ਵੀ ਅਧਿਕਾਰੀ ਨੂੰ ਮੁੱਖ ਮੰਤਰੀ ਜਾਂ ਮੇਰੇ ਵੱਲੋਂ ਕਿਸੇ ਵੀ ਸਮੇਂ ਫੋਨ ਕੀਤਾ ਜਾ ਸਕਦਾ ਹੈ। ਅੱਜ ਮੈਂ ਮੁੱਖ ਦਫ਼ਤਰ ਵਿੱਚ ਹਾਂ। ਭਲਕੇ ਮੈਂ ਮੋਹਾਲੀ, ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ ਜਾਂ ਜੈਤੋ ਵਿੱਚ ਹੋ ਸਕਦਾ ਹਾਂ।” ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਏ.ਆਈ-ਅਧਾਰਤ ਐਪ ਇਸ ਮੁਹਿੰਮ ਦੀ ਰੀਅਲ ਟਾਈਮ ਪ੍ਰਗਤੀ ਨੂੰ ਟਰੈਕ ਕਰੇਗਾ। ਅਧਿਕਾਰੀ ਵੀਡੀਓ ਕਾਲਾਂ 'ਤੇ ਉਪਲਬਧ ਰਹਿਣਗੇ ਅਤੇ ਬਿਨਾਂ ਕਿਸੇ ਪੂਰਵ ਸੂਚਨਾ ਦੇ ਕਿਤੇ ਵੀ ਅਚਨਚੇਤ ਚੈਕਿੰਗ ਕੀਤੀ ਜਾ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਉਦੇਸ਼ ਪ੍ਰਤੱਖ ਅਤੇ ਦਸਤਾਵੇਜ਼ੀ ਨਤੀਜੇ ਹਾਸਲ ਕਰਨਾ ਹੈ। ਸਫ਼ਾਈ ਕਰਮਚਾਰੀਆਂ ਤੋਂ ਲੈ ਕੇ ਐਮ.ਸੀ. ਕਮਿਸ਼ਨਰਾਂ ਤੱਕ, ਹਰ ਕੋਈ ਸੜਕਾਂ ਅਤੇ ਗਲੀਆਂ ਵਿੱਚ ਹੋਵੇਗਾ ਤਾਂ ਜੋ ਲੋਕ ਜ਼ਮੀਨੀ ਪੱਧਰ 'ਤੇ ਇਸ ਮੁਹਿੰਮ ਦਾ ਅਸਰ ਦੇਖ ਸਕਣ। ਜੇਕਰ ਫਿਰ ਵੀ ਇਹ ਦਿਖਾਈ ਨਹੀਂ ਦਿੰਦਾ, ਤਾਂ ਲੋਕ ਸਾਨੂੰ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਫ਼ਾਈ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਚਲਾਈ ਜਾ ਰਹੀ ਹੈ ਤਾਂ ਜੋ ਪੰਜਾਬ ਦਾ ਹਰ ਸ਼ਹਿਰ ਅਤੇ ਕਸਬਾ ਸਾਫ਼-ਸੁਥਰਾ ਦਿਖਾਈ ਦੇਵੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ