Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਨੌਜਵਾਨਾਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ 10 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ

June 08, 2026 07:44 PM
Rozana Sehaj times

ਅੰਮ੍ਰਿਤਸਰ  : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ  ਨੇ ਦੱਸਿਆ ਕਿ ਮਿਤੀ 10-06-2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜਮੀਨੀ ਮੰਜਿਲ ਨੇੜੇ ਸੁਵਿਧਾ ਕੇਂਦਰ ਵਿਖੇ ਕੈਂਪ  ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਪੀ.ਐਨ.ਬੀ.ਮੈਟ ਲਾਈਫ, ਸ਼੍ਰੀ ਰਾਮ ਫਾਈਨਾਂਸ, ਆਈ.ਟੀ.ਐਮ ਸਕਿੱਲ ਅਕੈਡਮੀ, ਸਪੈਕਟਰਮ ਇੰਨਵੈਸਟਮੈਂਟ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਡਵਲਪਮੈਂਟ ਮੈਨੇਜਰ ਅਤੇ ਲਾਈਫ ਪੋਰਟਫੋਲੀਓ ਮੈਨੇਜਰ,ਸੈਲਜ ਅਤੇ ਮਾਰਕੀਟਿੰਗ ਐਸੋਸ਼ਿਏਟ, ਰਿਲੇਸ਼ਨਸ਼ਿਪ ਮੈਨੇਜਰ, ਏਰੀਆ ਸੈਲਜ ਮੈਨੇਜਰ ਆਦਿ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ 12ਵੀਂ ਅਤੇ ਗ੍ਰੈਜੂਏਟ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਬੁੱਧਵਾਰ ਸਵੇਰੇ 09:00 ਵਜੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਡੀ.ਸੀ ਦਫਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼