Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਆਯੋਜਿਤ

June 08, 2026 08:16 PM
Rozana Sehaj times

ਜੰਡਿਆਲਾ ਗੁਰੂ : ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣ ਕੇ ਹੱਲ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਹਲਕਾ ਜੰਡਿਆਲਾ ਵਿੱਚ ਵਪਾਰੀ ਭਾਈਚਾਰੇ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦਾ ਪ੍ਰਬੰਧ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਵੱਲੋਂ ਕੀਤਾ ਗਿਆ, ਜਿਸ ਵਿੱਚ ਐੱਸ.ਐੱਸ.ਪੀ. ਅੰਮ੍ਰਿਤਸਰ ਸ. ਕੰਵਲਪ੍ਰੀਤ ਸਿੰਘ ਚਾਹਲ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਐੱਸ.ਐੱਸ.ਪੀ. ਸ. ਕੰਵਲਪ੍ਰੀਤ ਸਿੰਘ ਚਾਹਲ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਦੀ ਟੀਮ ਉਨ੍ਹਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ 24 ਘੰਟੇ, ਹਫਤੇ ਦੇ ਸੱਤੋਂ ਦਿਨ ਉਪਲਬਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਕਾਨੂੰਨ-ਵਿਵਸਥਾ ਸਬੰਧੀ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਵਪਾਰੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸੀਨੀਅਰ ਪੁਲਿਸ ਅਧਿਕਾਰੀ ਖੁਦ ਉਨ੍ਹਾਂ ਵਿਚਕਾਰ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦੇ ਰਹੇ ਹਨ। ਮੀਟਿੰਗ ਦੌਰਾਨ ਡੀ.ਐੱਸ.ਪੀ. ਜੰਡਿਆਲਾ ਸ. ਬਲਜੀਤ ਸਿੰਘ, ਐੱਸ.ਐੱਚ.ਓ. ਸ. ਹਰਪਾਲ ਸਿੰਘ, ਹਲਕਾ ਜੰਡਿਆਲਾ ਟਰੇਡ ਚੇਅਰਪਰਸਨ ਰਮੇਸ਼ ਅਵਸਥੀ, ਸਰਬਜੀਤ ਸਿੰਘ ਡਿੰਪੀ, ਗੌਤਮ ਸੇਠ, ਸੁਨੀਲ ਪਾਸੀ, ਸਨੀ ਕਾਹਵਾ, ਜਗਦੀਪ ਸਿੰਘ ਅਤੇ ਹੋਰ ਵਪਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼