Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ

June 08, 2026 08:29 PM
Rozana Sehaj times
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਫਗਾਨ ਨਾਗਰਿਕ ਸਮੇਤ ਚਾਰ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇਸਮਾਈਲਖੇਲ ਤੌਹੀਦ (30), ਵਾਸੀ ਅਫਗਾਨਿਸਤਾਨ , ਜੋ ਇਸ ਸਮੇਂ ਪੁਣੇ, ਮਹਾਰਾਸ਼ਟਰ ਵਿੱਚ ਰਹਿ ਰਿਹਾ ਹੈ; ਮੰਗਜੀਤ ਸਿੰਘ (20) ਅਤੇ ਸ਼ਮਸ਼ੇਰ ਸਿੰਘ (26) ਦੋਵੇਂ ਵਾਸੀ ਪਿੰਡ ਫਤਿਹਾਬਾਦ, ਤਰਨਤਾਰਨ  ਅਤੇ ਗੁਰਲਾਲ ਸਿੰਘ (42) ਵਾਸੀ ਪਿੰਡ ਰਾਜਾਤਾਲ (ਅੰਮ੍ਰਿਤਸਰ ) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਬੇਰੇਟਾ, ਚਾਰ 9 ਐਮ.ਐਮ. ਗਲੋਕ ਅਤੇ ਤਿੰਨ .30 ਬੋਰ ਪਿਸਤੌਲ ਸਮੇਤ ਸੱਤ ਜ਼ਿੰਦਾ ਕਾਰਤੂਸ ਵੀ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸਨ, ਜੋ ਸੁੰਨਸਾਨ ਜਾਂ ਗੁਪਤ ਥਾਵਾਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪਾਂ ਸਪਲਾਈ ਕਰਦਾ ਸੀ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨ ਲਈ ਭੇਜੇ ਜਾ ਰਹੇ ਸਨ। ਡੀਜੀਪੀ ਨੇ ਕਿਹਾ ਕਿ ਵਿਦੇਸ਼ੀ-ਅਧਾਰਤ ਨੈੱਟਵਰਕ ਨਾਲ ਜੁੜੇ ਹੋਰ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ। ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਮੰਗਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨਾਂ ਦੇ ਕਬਜ਼ੇ ਚੋਂ ਤਿੰਨ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਵਿਦੇਸ਼-ਅਧਾਰਤ ਤਸਕਰੀ ਨੈੱਟਵਰਕ ਦੀ ਡੂੰਘਾਈ ਨਾਲ  ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਗੁਰਲਾਲ ਸਿੰਘ ਵਜੋਂ ਪਛਾਣੇ ਗਏ ਇੱਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ ਤਿੰਨ ਹੋਰ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਲਾਲ ਸਿੰਘ ਦੀ ਪੁੱਛਗਿੱਛ ਤੋਂ ਬਾਅਦ ਉਸ ਵੱਲੋਂ ਦੱਸੇ ਗਏ ਟਿਕਾਣਿਆਂ ਤੋਂ ਦੋ ਹੋਰ ਪਿਸਤੌਲਾਂ ਦੀ ਬਰਾਮਦਗੀ ਹੋਈ। ਸੀ.ਪੀ. ਨੇ ਕਿਹਾ ਕਿ ਜਾਂਚ ਦੌਰਾਨ ਕੀਤੇ ਗਏ ਖੁਲਾਸਿਆਂ ਦੇ ਆਧਾਰ ’ਤੇ, ਪੁਲਿਸ ਨੇ ਇੱਕ ਹੋਰ ਕਾਰਕੁੰਨ, ਇਸਮਾਈਲਖੇਲ ਤੌਹੀਦ ਨੂੰ ਵੀ ਗ੍ਰਿਫਤਾਰ ਕੀਤਾ, ਜੋ ਸੁੱਕੇ ਮੇਵੇ ਦੇ ਕਾਰੋਬਾਰ ਦੀ ਆੜ ਵਿੱਚ ਹਵਾਲਾ ਨੈੱਟਵਰਕ ਚਲਾ ਰਿਹਾ ਸੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਨਾਲ ਜੁੜੇ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੰਗਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਇੱਕੋ ਪਿੰਡ ਦੇ ਵਸਨੀਕ ਹਨ ਅਤੇ ਦੋਵੇਂ ਗੈਰ-ਕਾਨੂੰਨੀ ਹਥਿਆਰ ਤਸਕਰੀ  ਨੈੱਟਵਰਕ ਵਿੱਚ ਸ਼ਾਮਲ ਹਨ। ਇਹ ਵੀ ਪਾਇਆ ਗਿਆ ਹੈ ਕਿ ਮੁਲਜ਼ਮ ਮੰਗਜੀਤ ਸਿੰਘ ਇੱਕ ਜੁਰਾਇਮ-ਪੇਸ਼ਾ ਮੁਜਰਿਮ ਹੈ ਅਤੇ ਉਸ ਵਿਰੁੱਧ ਪਹਿਲਾਂ ਵੀ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ ਅਧੀਨ ਕੇਸ ਦਰਜ ਹੈ। ਇਸ ਸਬੰਧੀ ਦੋ ਵੱਖ-ਵੱਖ ਮਾਮਲੇ - ਐਫਆਈਆਰ ਨੰਬਰ 168 ਮਿਤੀ 4-6-2026 ਨੂੰ ਅਸਲਾ ਐਕਟ ਦੀ ਧਾਰਾ 25 ਅਤੇ 25(7) ਅਧੀਨ ਥਾਣਾ ਇਸਲਾਮਾਬਾਦ ਵਿਖੇ ਅਤੇ ਐਫਆਈਆਰ ਨੰਬਰ 162 ਮਿਤੀ 5-6-2026 ਨੂੰ ਅਸਲਾ ਐਕਟ ਦੀ ਧਾਰਾ 25, 25(8) ਅਤੇ 29 ਅਧੀਨ ਥਾਣਾ ਗੇਟ ਹਕੀਮਾ ਵਿਖੇ ਦਰਜ ਕੀਤੇ ਗਏ ਹਨ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼