Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

June 08, 2026 08:39 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ 'ਤੇ ਹਮਦਰਦੀ ਪੂਰਵਕ ਵਿਚਾਰ-ਵਟਾਂਦਰਾ ਕਰਨ ਲਈ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ। ਇਸ ਸਬੰਧੀ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਇੱਕ ਸਾਰਥਕ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਹੈ, ਜੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਚਿੰਤਾਵਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।" ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਯੂਨੀਅਨਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਮੌਜੂਦਾ ਪ੍ਰਸ਼ਾਸਨਿਕ ਸਥਿਤੀ ਅਤੇ ਉਨ੍ਹਾਂ ਦੇ ਹੱਲ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣੂ ਕਰਵਾਇਆ। ਵਿਭਾਗ ਦੇ ਪੱਖ ਦੀ ਬਾਰੀਕੀ ਨਾਲ ਸਮੀਖਿਆ ਕਰਨ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਤਾਂ ਜੋ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਅਤੇ ਸਹਾਇਤਾ ਯਕੀਨੀ ਬਣਾਈ ਜਾ ਸਕੇ। ਹਰੇਕ ਜਥੇਬੰਦੀ ਦੇ ਨੁਮਾਇੰਦਿਆਂ ਦੀਆਂ ਮੁੱਖ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਗਿਆ। ਇਹ ਮੀਟਿੰਗਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿੱਚ ਹੋਈਆਂ। ਇਨ੍ਹਾਂ ਸੈਸ਼ਨਾਂ ਵਿੱਚ ਬੇਰੁਜ਼ਗਾਰ ਪੀ.ਐਸ.ਟੀ.ਈ.टी. ਪਾਸ ਆਰਟ ਐਂਡ ਕ੍ਰਾਫਟ ਸੰਘਰਸ਼ ਯੂਨੀਅਨ, ਅਨ-ਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਅਤੇ ਬੇਰੁਜ਼ਗਾਰ ਬੀ.ਐਡ. ਟੈਟ ਪਾਸ ਅਧਿਆਪਕ ਯੂਨੀਅਨ ਦੇ ਪ੍ਰਤੀਨਿਧ ਵਫ਼ਦਾਂ ਨੇ ਸ਼ਿਰਕਤ ਕੀਤੀ। ਮੀਟਿੰਗਾਂ ਦੌਰਾਨ ਬੇਰੁਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕ੍ਰਾਫਟ ਸੰਘਰਸ਼ ਯੂਨੀਅਨ ਵੱਲੋਂ ਰਾਕੇਸ਼ ਕੁਮਾਰ, ਕਿਰਨਦੀਪ ਕੌਰ ਅਤੇ ਹਰਬੰਸ ਸਿੰਘ, ਅਨ-ਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ ਵੱਲੋਂ ਨਿਰਭੈ ਸਿੰਘ, ਸੁਖਚੈਨ ਸਿੰਘ ਅਤੇ ਜਸਵੰਤ ਸਿੰਘ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਵਰੁਣ ਖੇੜਾ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਵੱਲੋਂ ਡਾ. ਟੀਨਾ, ਸਿਮਰਨ ਅਤੇ ਰਾਕੇਸ਼, ਅਤੇ ਬੇਰੁਜ਼ਗਾਰ ਬੀ.ਐਡ. ਟੈਟ ਪਾਸ ਅਧਿਆਪਕ ਯੂਨੀਅਨ ਵੱਲੋਂ ਜਸਵੰਤ ਘੁਬਾਇਆ, ਹਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਆਪਣਾ ਪੱਖ ਪੇਸ਼ ਕੀਤਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ