Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

June 08, 2026 08:54 PM
Rozana Sehaj times

ਚੰਡੀਗੜ੍ਹ : ਪੰਜਾਬ ਰਾਜ ਵਿੱਚ ਨਿਰਧਾਰਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸੁਚਾਰੂ ਅਮਲ ਨੂੰ ਅੰਜਾਮ ਦੇਣ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿਖੇ ਸੋਮਵਾਰ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਲਈ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਮੁੱਖ ਚੋਣ ਅਧਿਕਾਰੀ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਐਸ.ਆਈ.ਆਰ. ਦਾ ‘ਘਰ-ਘਰ ਗਣਨਾ ਪੜਾਅ’ 25 ਜੂਨ, 2026 ਤੋਂ ਸੂਬੇ ਭਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰੀਆਂ ਹਦਾਇਤਾਂ, ਪ੍ਰਕਿਰਿਆਵਾਂ ਅਤੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਸਟਾਫ ਨੂੰ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਹੀ ਤੇ ਸੁਚੱਜੀ ਸਿਖਲਾਈ ਮਿਲੇਗੀ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਵਾਇਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਨੇ ਸੂਬੇ ਦੇ ਸਾਰੇ ਡੀ.ਈ.ਓਜ਼. ਅਤੇ ਈ.ਆਰ.ਓਜ਼. ਨੂੰ ਹਦਾਇਤ ਕੀਤੀ ਕਿ ਉਹ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਸਬੰਧੀ ਆਪੋ-ਆਪਣੇ ਖੇਤਰਾਂ ਵਿੱਚ ਕਰਵਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਸਬੰਧੀ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਸਟਾਫ਼ ਦੇ ਹਰ ਸਵਾਲ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬੀਐਲਓਜ਼ ਨੂੰ ਜਿੰਨੀ ਬਿਹਤਰ ਸਿਖਲਾਈ ਦਿੱਤੀ ਜਾਵੇਗੀ, ਸਾਰੀ ਪ੍ਰਕਿਰਿਆ ਓਨੀ ਹੀ ਸੁਚਾਰੂ ਹੋਵੇਗੀ। ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਬਾਰੇ ਜਾਣੂ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਕਰਨ ਲਈ ਬੇਨਤੀ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਾ ਕਿਸੇ ਯੋਗ ਵਿਅਕਤੀ ਦੀ ਵੋਟ ਗਲਤ ਤਰੀਕੇ ਨਾਲ ਨਾ ਕੱਟੀ ਜਾਵੇ ਅਤੇ ਨਾ ਹੀ ਕੋਈ ਅਯੋਗ ਵਿਅਕਤੀ ਗ਼ੈਰ-ਵਾਜਿਬ ਢੰਗ ਨਾਲ  ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ।

 
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ