Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

19 ਜੂਨ ਨੂੰ ਅਮਰਨਾਥ ਯਾਤਰਾ ਦੇ ਭੰਡਾਰੇ ਲਈ 3 ਟਰੱਕ ਰਾਸ਼ਨ ਦੇ ਰਵਾਨਾ ਕੀਤੇ ਜਾਣਗੇ....ਅਮਰ ਗੋਇਲ

June 08, 2026 09:15 PM
Rozana Sehaj times
ਸਮਾਣਾ : ਸ਼ਿਵ ਲੰਗਰ ਕਮੇਟੀ (ਰਜਿ.) ਸਮਾਣਾ ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕਮੇਟੀ ਦੇ ਪ੍ਰਧਾਨ ਅਮਰ ਗੋਇਲ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ 3 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਪਵਿੱਤਰ ਸ਼੍ਰੀ ਅਮਰਨਾਥ ਯਾਤਰਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਯਾਤਰੀਆਂ ਦੀ ਸੇਵਾ ਨੂੰ ਹੋਰ ਬਿਹਤਰ ਬਣਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਦਿਆਂ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਕਮੇਟੀ ਦੇ ਮੈਂਬਰਾਂ ਨੇ ਸੰਕਲਪ ਲਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੀ ਸ਼ਰਧਾ, ਸਮਰਪਣ ਅਤੇ ਸੇਵਾ ਭਾਵਨਾ ਨਾਲ ਯਾਤਰੀਆਂ ਦੀ ਸੇਵਾ ਕੀਤੀ ਜਾਵੇਗੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਅਮਰ ਗੋਇਲ ਨੇ ਦੱਸਿਆ ਕਿ ਸ਼ਿਵ ਲੰਗਰ ਕਮੇਟੀ ਵੱਲੋਂ ਇਸ ਸਾਲ 34ਵਾਂ ਵਿਸ਼ਾਲ ਲੰਗਰ ਭੰਡਾਰਾ ਸ਼੍ਰੀ ਅਮਰਨਾਥ ਯਾਤਰਾ ਦੇ ਬਾਲਟਾਲ ਤੋਂ ਅਮਰਨਾਥ ਗੁਫਾ ਦੇ ਰਸਤੇ ਬੁਰਾੜੀ ਮਾਰਗ ਤੇ ਲਗਾਇਆ ਜਾ ਰਿਹਾ ਹੈ। ਅਤੇ ਭੰਡਾਰੇ ਲਈ 19 ਜੂਨ ਨੂੰ 3 ਟਰੱਕ ਰਾਸ਼ਨ ਦੇ ਰਵਾਨਾ ਕੀਤੇ ਜਾਣਗੇ ਉਨ੍ਹਾਂ ਕਿਹਾ ਕਿ 50 ਦਿਨ ਹਰ ਰੋਜ ਲਗਾਤਾਰ 24 ਘੰਟੇ ਚੱਲਣ ਵਾਲੇ ਭੰਡਾਰੇ ਵਿੱਚ ਕਮੇਟੀ ਪਿਛਲੇ 34 ਸਾਲਾਂ ਤੋਂ ਨਿਰੰਤਰ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਕਰਦੀ ਆ ਰਹੀ ਹੈ ਅਤੇ ਇਸ ਸੇਵਾ ਕਾਰਜ ਨੂੰ ਸੰਗਤਾਂ ਵੱਲੋਂ ਭਰਪੂਰ ਸਹਿਯੋਗ ਮਿਲਦਾ ਹੈ।
ਉਨ੍ਹਾਂ ਦੱਸਿਆ ਕਿ ਲੰਗਰ ਸਥਾਨ ’ਤੇ ਯਾਤਰੀਆਂ ਲਈ ਸਵੇਰ ਦੇ ਨਾਸ਼ਤੇ, ਦੁਪਹਿਰ ਅਤੇ ਰਾਤ ਦੇ ਭੋਜਨ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਚਾਹ, ਕੌਫੀ, ਦੁੱਧ, ਠੰਢੇ ਅਤੇ ਗਰਮ ਪੇਅ, ਅਚਾਰ, ਮੁਰੱਬਾ, ਬਿਸਕੁਟ, ਨਮਕੀਨ ਅਤੇ ਹੋਰ ਕਈ ਪ੍ਰਕਾਰ ਦੇ ਸਨੈਕਸ ਤੋਂ ਇਲਾਵਾ ਵਰਤ ਰੱਖਣ ਵਾਲੇ ਯਾਤਰੀਆਂ ਲਈ ਫਲ ਫਰੂਟ ਅਤੇ ਉਹਨਾਂ ਦੇ ਖਾਣੇ ਦਾ ਅਲੱਗ ਤੋਂ ਇੰਤਜ਼ਾਮ ਹੋਵੇਗਾ  ਯਾਤਰਾ ਦੌਰਾਨ ਠੰਢੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਗਰਮ ਪਾਣੀ ਦੀ ਵਿਸ਼ੇਸ਼ ਸਹੂਲਤ ਵੀ ਹਰ ਸਮੇਂ ਉਪਲਬਧ ਰਹੇਗੀ। ਉਹਨਾਂ ਦੱਸਿਆ ਕਿ ਬੁਰਾੜੀ ਮਾਰਗ ਭੰਡਾਰੇ ਵਿੱਚ ਹਰ ਰੋਜ਼ ਤਕਰੀਬਨ 5 ਹਜ਼ਾਰ ਤੋਂ 10 ਹਜਾਰ ਸ਼ਰਧਾਲੂ ਭੰਡਾਰਾ ਗ੍ਰਹਿਣ ਕਰਦੇ ਹਨ
 ਸ਼ਿਵ ਲੰਗਰ ਕਮੇਟੀ ਦੇ ਸਰਗਰਮ ਮੈਂਬਰ ਪਰਸ਼ੋਤਮ ਕੁਮਾਰ ਭੋਲਾ ਨੇ ਕਿਹਾ ਕਿ ਯਾਤਰੀਆਂ ਦੇ ਆਰਾਮ ਅਤੇ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਲਈ ਉਨ੍ਹਾਂ ਦੇ ਠਹਿਰਣ ਲਈ ਵਿਸ਼ਾਲ ਟੈਂਟ, ਗਰਮ ਕੰਬਲ, ਬਿਸਤਰੇ, ਰੋਸ਼ਨੀ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਫ਼ਾਈ, ਪੀਣ ਵਾਲੇ ਪਾਣੀ ਅਤੇ ਐਮਰਜੈਂਸੀ ਸਹਾਇਤਾ ਲਈ ਵੀ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਤਾਂ ਜੋ ਕਿਸੇ ਵੀ ਯਾਤਰੀ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਸ਼੍ਰੀ ਅਮਰਨਾਥ ਯਾਤਰਾ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਯਾਤਰਾ ਸਬੰਧੀ ਹਰ ਸੰਭਵ ਜਾਣਕਾਰੀ ਅਤੇ ਸਹਿਯੋਗ ਮੁਹੱਈਆ ਕਰਵਾਇਆ ਜਾਵੇ। ਕਮੇਟੀ ਮੈਂਬਰਾਂ ਨੇ ਕਿਹਾ ਕਿ ਬਾਬਾ ਅਮਰਨਾਥ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਹਰ ਯਾਤਰੀ ਦੀ ਸੇਵਾ ਕਰਨਾ ਆਪਣੇ ਆਪ ਵਿੱਚ ਵੱਡਾ ਪੁੰਨ ਅਤੇ ਸੌਭਾਗਾ ਹੈ।
 ਕਮੇਟੀ ਮੈਂਬਰ ਪਵਨ ਕੁਮਾਰ ਨੇ ਕਿਹਾ ਕਿ ਸ਼ਿਵ ਲੰਗਰ ਕਮੇਟੀ ਵੱਲੋਂ ਕੀਤੀ ਜਾ ਰਹੀ ਇਹ ਸੇਵਾ ਸਿਰਫ਼ ਲੰਗਰ ਤੱਕ ਸੀਮਿਤ ਨਹੀਂ ਹੈ, ਸਗੋਂ ਯਾਤਰੀਆਂ ਨੂੰ ਘਰ ਵਰਗਾ ਮਾਹੌਲ ਪ੍ਰਦਾਨ ਕਰਨ ਦਾ ਯਤਨ ਕੀਤਾ ਜਾਂਦਾ ਹੈ। ਕਮੇਟੀ ਦੇ ਸਾਰੇ ਮੈਂਬਰ ਇਸ ਸੇਵਾ ਕਾਰਜ ਵਿੱਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾ ਰਹੇ ਹਨ ਅਤੇ ਸੰਗਤਾਂ ਵੀ ਤਨ, ਮਨ ਅਤੇ ਧਨ ਨਾਲ ਇਸ ਮਹਾਨ ਸੇਵਾ ਵਿੱਚ ਸਹਿਯੋਗ ਦੇ ਰਹੀਆਂ ਹਨ।
ਮੀਟਿੰਗ ਵਿੱਚ ਜੀਵਨ ਗੋਇਲ, ਪੁਰਸ਼ੋਤਮ ਕੁਮਾਰ,ਪਵਨ ਕੁਮਾਰ, ਗਗਨ ਗੁਪਤਾ, ਮੋਹਿਤ ਗੋਇਲ, ਅਸ਼ੋਕ ਕੁਮਾਰ ਮਿਨੋਚਾ, ਰਾਜ ਕੁਮਾਰ ਸ਼ਰਮਾ ਨਰੇਸ਼ ਸਿੰਗਲਾ,ਚੰਦਰ ਮੋਹਨ ਭੋਲਾ, ਨਲਿਨੀ  ਚੋਪੜਾ ਆਦੀ ਹਾਜ਼ਰ ਸਨ। ਫੋਟੋ ਕੈਪਸ਼ਨ ਸ਼ਿਵ ਲੰਗਰ ਕਮੇਟੀ ਦੇ ਪ੍ਰਧਾਨ ਅਤੇ ਮੈਂਬਰ ਜਾਣਕਾਰੀ ਦਿੰਦੇ ਹੋਏ (ਗੁਪਤਾ )

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ