Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮਹਾਰਾਸ਼ਟਰ ਸਰਕਾਰ ਵੱਲੋਂ ਜੂਨ-84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਿੱਖ ਭਾਵਨਾਵਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ : ਪ੍ਰੋ. ਸਰਚਾਂਦ ਸਿੰਘ ਖਿਆਲਾ

June 08, 2026 09:35 PM
Rozana Sehaj times
ਅੰਮ੍ਰਿਤਸਰ : ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਮਹਾਰਾਸ਼ਟਰ ਦੀ ਭਾਜਪਾ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਵੱਲੋਂ ਜਲ ਸਰੋਤ ਮੰਤਰੀ ਸ੍ਰੀ ਗਿਰੀਸ਼ ਮਹਾਜਨ ਦੀ ਸਾਕਾ ਨੀਲਾ ਤਾਰਾ (ਓਪਰੇਸ਼ਨ ਬਲੂ ਸਟਾਰ) ਦੀ 42ਵੀਂ ਵਰ੍ਹੇਗੰਢ ਮੌਕੇ ਦਮਦਮੀ ਟਕਸਾਲ ਦੇ ਮੁੱਖ ਅਸਥਾਨ ਗੁਰਦੁਆਰਾ ਗੁਰੂ ਦਰਸ਼ਨ ਪ੍ਰਕਾਸ਼, ਚੌਂਕ ਮਹਿਤਾ ਵਿਖੇ ਹੋਏ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕੇਵਲ ਇੱਕ ਰਸਮੀ ਸਰਕਾਰੀ ਅਤੇ ਭਾਜਪਾ ਦੀ ਹਾਜ਼ਰੀ ਨਹੀਂ, ਸਗੋਂ ਸਿੱਖ ਭਾਵਨਾਵਾਂ ਅਤੇ 1984 ਨਾਲ ਜੁੜੇ ਇਤਿਹਾਸਕ ਦਰਦ ਪ੍ਰਤੀ ਸੰਵੇਦਨਸ਼ੀਲਤਾ ਦਾ ਪ੍ਰਗਟਾਵਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਪਹਿਲਾਂ ਹੀ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਨੂੰ 'ਹਮਲਾ' ਕਰਾਰ ਦਿੰਦਿਆਂ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਨਿਖੇਧੀ ਕਰ ਚੁੱਕੇ ਹਨ ਅਤੇ ਸਿੱਖ ਮਾਨਸਿਕਤਾ ਦੀ ਤਰਜਮਾਨੀ ਕਰਦੇ ਰਹੇ ਹਨ। ਇਸ ਪ੍ਰਸੰਗ ਵਿੱਚ ਮਹਾਰਾਸ਼ਟਰ ਸਰਕਾਰ ਦੇ ਇੱਕ ਪ੍ਰਭਾਵਸ਼ਾਲੀ ਮੰਤਰੀ ਦੀ ਸ਼ਹੀਦੀ ਸਮਾਗਮ ਵਿੱਚ ਹਾਜ਼ਰੀ ਸਿੱਖ ਸਮਾਜ ਨਾਲ ਭਰੋਸੇ ਅਤੇ ਸੰਵਾਦ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਅਤੇ ਦਮਦਮੀ ਟਕਸਾਲ ਦੇ ਸਮਾਗਮ ਵਿੱਚ ਸ਼ਮੂਲੀਅਤ ਕਰਨਾ ਸਿੱਖ ਭਾਵਨਾਵਾਂ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ। ਇਹ ਘਟਨਾ ਦਮਦਮੀ ਟਕਸਾਲ, ਮਹਾਰਾਸ਼ਟਰ ਸਰਕਾਰ ਅਤੇ ਭਾਜਪਾ ਦਰਮਿਆਨ ਬਣੇ ਸੰਵਾਦਮਈ ਅਤੇ ਸਕਾਰਾਤਮਕ ਸਬੰਧਾਂ ਨੂੰ ਵੀ ਦਰਸਾਉਂਦੀ ਹੈ। ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਵਿਸ਼ੇਸ਼ ਤੌਰ 'ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂ ਅਕਸਰ ਆਪਣੀ ਰਾਜਨੀਤਿਕ ਬਿਆਨਬਾਜ਼ੀ ਵਿੱਚ 1984 ਦੀਆਂ ਘਟਨਾਵਾਂ ਦਾ ਜ਼ਿਕਰ ਕਰਦੇ ਹਨ ਅਤੇ ਇਸ ਨੂੰ ਸਿਆਸੀ ਲਾਭ ਪ੍ਰਾਪਤ ਕਰਨ ਦਾ ਜ਼ਰੀਆ ਬਣਾਉਂਦੇ ਹਨ, ਪਰ ਸਾਕਾ ਨੀਲਾ ਤਾਰਾ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਦਮਦਮੀ ਟਕਸਾਲ, ਚੌਂਕ ਮਹਿਤਾ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮਾਂ ਵਿੱਚ ਉਨ੍ਹਾਂ ਨੇ ਕਦੇ ਵੀ ਸ਼ਮੂਲੀਅਤ ਨਹੀਂ ਕੀਤੀ। ਇਸ ਦੇ ਉਲਟ ਮਹਾਰਾਸ਼ਟਰ ਸਰਕਾਰ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਇੱਕ ਸਕਾਰਾਤਮਕ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਵਿਸ਼ਾਲ ਪੱਧਰ 'ਤੇ ਮਨਾਏ। ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਸਕੂਲੀ ਪਾਠਕ੍ਰਮ ਵਿੱਚ ਗੁਰੂ ਸਾਹਿਬਾਨ ਅਤੇ ਸਿੱਖ ਸ਼ਹੀਦਾਂ ਦੇ ਜੀਵਨ ਅਤੇ ਸ਼ਹਾਦਤ ਨਾਲ ਸੰਬੰਧਤ ਅਧਿਆਇ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਨਵੀਂ ਮੁੰਬਈ ਵਿਖੇ ਇੱਕ ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲਾ ਕਾਲਜ ਅਤੇ 1400 ਬਿਸਤਰਿਆਂ ਵਾਲਾ ਹਸਪਤਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿੱਖ ਮਸਲਿਆਂ ਅਤੇ ਪੰਜਾਬ ਦੀ ਸਥਿਤੀ ਨੂੰ ਸਮਝਣ ਲਈ 1990 ਦੇ ਦਹਾਕੇ ਦੇ ਅੰਤ ਵਿੱਚ ਆਰਐਸਐਸ ਅਤੇ ਪੰਥਕ ਆਗੂਆਂ ਵਿਚਾਲੇ ਸੰਵਾਦ ਦਾ ਸਿਲਸਿਲਾ ਸ਼ੁਰੂ ਹੋਇਆ ਸੀ। ਇਸ ਕੜੀ ਤਹਿਤ 26 ਦਸੰਬਰ 1999 ਨੂੰ ਚੌਂਕ ਮਹਿਤਾ ਵਿਖੇ ਆਰਐਸਐਸ ਦੇ ਤਤਕਾਲੀ ਮੁਖੀ ਕੇ. ਐੱਸ. ਸੁਦਰਸ਼ਨ ਦੀ ਸ਼ਮੂਲੀਅਤ ਵਾਲੀ ਇੱਕ ਮਹੱਤਵਪੂਰਨ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਸੰਤ ਸਮਾਜ ਦੇ ਪ੍ਰਧਾਨ ਬਾਬਾ ਸਤਜੋਤ ਸਿੰਘ ਬੇਦੀ, ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਠਾਕੁਰ ਸਿੰਘ ਜੀ ਅਤੇ ਹੋਰ ਪ੍ਰਮੁੱਖ ਸਿੱਖ ਆਗੂ ਹਾਜ਼ਰ ਸਨ। ਮੀਟਿੰਗ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸਿੱਖ ਪੰਥ ਨਾਲ ਸੰਬੰਧਤ ਕਈ ਮਸਲਿਆਂ 'ਤੇ ਵਿਚਾਰ ਹੋਇਆ ਸੀ ਅਤੇ 14 ਨੁਕਾਤੀ ਏਜੰਡੇ ਨੂੰ ਰੂਪਰੇਖਾ ਦਿੱਤੀ ਗਈ ਸੀ। ਪ੍ਰੋ. ਖਿਆਲਾ ਨੇ ਕਿਹਾ ਕਿ ਸਿੱਖ ਪੰਥ ਦੇ ਮਸਲਿਆਂ ਦੇ ਹੱਲ ਲਈ ਸੰਵਾਦ, ਆਪਸੀ ਸਤਿਕਾਰ ਅਤੇ ਸੰਵੇਦਨਸ਼ੀਲਤਾ ਹੀ ਅੱਗੇ ਵਧਣ ਦਾ ਰਾਹ ਹੈ। ਮਹਾਰਾਸ਼ਟਰ ਸਰਕਾਰ ਅਤੇ ਭਾਜਪਾ ਦੀ ਇਹ ਪਹਿਲ ਉਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਦੇਖੀ ਜਾਣੀ ਚਾਹੀਦੀ ਹੈ।
 


 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼