Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

*ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ*

June 09, 2026 06:03 PM
Rozana Sehaj times
ਨਿਊ ਚੰਡੀਗੜ੍ਹ : ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਸੱਦੇ ਉੱਤੇ ਅੱਜ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਨਿਊ ਚੰਡੀਗੜ੍ਹ ਸਥਿਤ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਖੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ। ਮੀਤ ਹੇਅਰ ਅਤੇ ਭਾਰਤੀ ਕਪਤਾਨ ਸ਼ੁਭਮਨ ਗਿੱਲ ਦੇ ਪਿਤਾ ਲਖਵਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨਾਲ ਯੁਵਰਾਜ ਸਿੰਘ ਸਟੈਂਡ ਅੰਦਰ ਬੈਠ ਕੇ ਮੈਚ ਵੇਖਿਆ। ਭਾਰਤ ਨੇ ਇਹ ਟੈਸਟ ਮੈਚ ਇਕ ਪਾਰੀ ਅਤੇ 300 ਦੌੜਾਂ ਨਾਲ ਜਿੱਤਿਆ।

ਬਰਨਾਲਾ ਦੇ ਸਕੂਲ ਆਫ਼ ਐਮੀਨੈਂਸ ਅਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਅੱਜ ਕ੍ਰਿਕਟ ਸਟੇਡੀਅਮ ਅੰਦਰ ਪੂਰਾ ਦਿਨ ਰੰਗ ਬੰਨ੍ਹੀ ਰੱਖਿਆ ਅਤੇ ਨਿਰੰਤਰ ਤਾੜੀਆਂ ਦੀ ਗੜਗੜਾਹਟ ਨਾਲ ਖਿਡਾਰੀਆਂ ਦੀ ਹੌਸ਼ਲਾ ਅਫਜਾਈ ਕੀਤੀ। ਯੁਵਰਾਜ ਸਿੰਘ ਸਟੈਂਡ ਵਿੱਚ ਬੈਠੇ ਵਿਦਿਆਰਥੀਆਂ ਨੂੰ ਉਚੇਚੇ ਤੌਰ ਉੱਤੇ ਮਿਲਣ ਗਏ ਮੀਤ ਹੇਅਰ ਨੇ ਵਿਦਿਆਰਥੀਆਂ ਨਾਲ ਬੈਠ ਕੇ ਦੂਜੇ ਸੈਸ਼ਨ ਦੀ ਖੇਡ ਦਾ ਆਨੰਦ ਮਾਣਿਆ। ਵਿਦਿਆਰਥੀ ਬਹੁਤ ਉਤਸ਼ਾਹਤ ਸਨ ਜਿਨ੍ਹਾਂ ਹੱਥਾਂ ਵਿੱਚ ਖਿਡਾਰੀਆਂ ਤੇ ਟੀਮ ਦੇ ਸਪੋਰਟ ਵਿੱਚ ਬੈਨਰ, ਪੋਸਟਰ ਬਣਾਏ ਹੋਏ ਸਨ।ਸਾਰੇ ਵਿਦਿਆਰਥੀ ਉਹ ਸਨ, ਜੋ ਪਹਿਲੀ ਵਾਰ ਸਟੇਡੀਅਮ ਅੰਦਰ ਮੈਚ ਵੇਖਣ ਆਏ ਸਨ। ਵਿਦਿਆਰਥੀਆਂ ਨੇ ਮੀਤ ਹੇਅਰ ਅਤੇ ਪੀਸੀਏ ਦਾ ਵਿਸ਼ੇਸ਼ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਸ਼ੁਭਮਨ ਗਿੱਲ ਦੇ ਪਿਤਾ ਤੋਂ ਪੋਸਟਰਾਂ ਉੱਪਰ ਆਟੋਗ੍ਰਾਫ ਵੀ ਲਏ।

ਮੀਤ ਹੇਅਰ ਨੇ ਸਾਰੇ ਵਿਦਿਆਰਥੀਆਂ ਦਾ ਪੀਸੀਏ ਵੱਲੋਂ ਸਵਾਗਤ ਕਰਦਿਆਂ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਲਈ ਇਹ ਵੱਡਾ ਮੌਕਾ ਹੈ ਜਦੋਂ ਉਹ ਆਪਣੀ ਟੀਮ ਨੂੰ ਗਰਾਊਂਡ ਅੰਦਰ ਖੇਡਦਿਆਂ ਆਪਣੀਆਂ ਅੱਖਾਂ ਨਾਲ ਵੇਖਦੇ ਹੋਏ ਆਪਣੇ ਪਸੰਦੀਦਾ ਖਿਡਾਰੀਆਂ ਦੀ ਹੌਸਲਾ ਅਫਜਾਈ ਕਰ ਰਹੇ ਹਨ।

ਮੀਤ ਹੇਅਰ ਨੇ ਕਿਹਾ ਗਰਮੀਆਂ ਦੀ ਛੁੱਟੀਆਂ ਵਿੱਚ ਵਿਦਿਆਰਥੀਆਂ ਲਈ ਮੈਚ ਦੇਖਣ ਦਾ ਸੁਨਹਿਰੀ ਮੌਕਾ ਸੀ ਜਿਸ ਲਈ ਪੀਸੀਏ ਵੱਲੋਂ ਸੁਚੱਜਾ ਪ੍ਰਬੰਧ ਕੀਤਾ ਗਿਅ। ਪੀਸੀਏ ਵੱਲੋਂ ਵਿਦਿਆਰਥੀਆਂ ਦੇ ਆਉਣ-ਜਾਣ ਲਈ ਬੱਸਾਂ ਅਤੇ ਦੁਪਹਿਰ ਦੇ ਖਾਣੇ ਦੇ ਨਾਲ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਪੀਸੀਏ ਵੱਲੋਂ ਸੋਵੀਨਾਰ ਦੇ ਰੂਪ ਵਿੱਚ ਟੀ-ਸ਼ਰਟ ਦਿੱਤੀ ਗਈ।

ਇਸ ਮੌਕੇ ਬਰਨਾਲਾ ਦੇ ਜ਼ਿਲਾ ਮੈਨੇਜਰ ਖੇਡਾਂ ਸਿਮਰਦੀਪ ਸਿੰਘ ਤੇ ਸਕੂਲਾਂ ਦੇ ਇੰਚਾਰਜ ਵੀ ਮੌਜੂਦ ਸਨ।

Have something to say? Post your comment

More in Chandigarh

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ