Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰੀ ਖੇਤਰਾਂ ਵਿੱਚ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ

June 09, 2026 06:40 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਨਗਰ ਕੌਂਸਲ ਖਰੜ ਖੇਤਰ ਵਿੱਚ ਗਤੀਵਿਧੀਆਂ ਦੀ ਅਗਵਾਈ ਕੀਤੀ, ਜਦਕਿ ਡੇਰਾਬੱਸੀ ਤੋਂ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਉਥੇ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਦਾ ਉਦੇਸ਼ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨਾ ਅਤੇ ਨਾਗਰਿਕ ਸਹੂਲਤਾਂ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸ਼ਹਿਰੀ ਸਥਾਨਕ ਅਦਾਰਿਆਂ ਨੂੰ ਇਸ ਮਿਸ਼ਨ ਅਧੀਨ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਿਸ਼ਨ ਤਹਿਤ ਸ਼ਹਿਰਾਂ ਅਤੇ ਕਸਬਿਆਂ ਵਿੱਚ ਮੁਕੰਮਲ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਟਰੀਟ ਲਾਈਟਾਂ ਦੀ ਸੁਚਾਰੂ ਕਾਰਗੁਜ਼ਾਰੀ, ਸੀਵਰੇਜ ਲੀਕੇਜਾਂ ਦਾ ਤੁਰੰਤ ਨਿਪਟਾਰਾ, ਸੜਕਾਂ ਦੇ ਟੋਇਆਂ ਦੀ ਮੁਰੰਮਤ ਅਤੇ ਹੋਰ ਨਾਗਰਿਕ ਸਮੱਸਿਆਵਾਂ ਦੇ ਹੱਲ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਅਤੇ ਬਿਹਤਰ ਸ਼ਹਿਰੀ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ। ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਵੀ ਮਿਸ਼ਨ ਕਲੀਨ ਪੰਜਾਬ ਦੇ ਰਾਜ ਪੱਧਰੀ ਆਗਾਜ਼ ਸਮਾਗਮ ਨਾਲ ਆਨਲਾਈਨ ਜੁੜੇ। ਉਨ੍ਹਾਂ ਸਮੂਹ ਸ਼ਹਿਰੀ ਸਥਾਨਕ ਅਦਾਰਿਆਂ ਦੇ ਅਧਿਕਾਰੀਆਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਅਤੇ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਐਸ ਡੀ ਐਮ ਖਰੜ ਗੁਰਮੀਤ ਸਿੰਘ, ਕਾਰਜਸਾਧਕ ਅਫ਼ਸਰ ਨਗਰ ਕੌਂਸਲ ਖਰੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਜ਼ਿਲ੍ਹਾ ਪ੍ਰਸ਼ਾਸਨ ਨੇ ਦੁਹਰਾਇਆ ਕਿ ਮਿਸ਼ਨ ਕਲੀਨ ਪੰਜਾਬ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਕੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਨਾਗਰਿਕ ਸੇਵਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾਵੇਗਾ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ