Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਦੇ ਨਾਂਅ ਦਿੱਤਾ ਮੰਗ ਪੱਤਰ

June 09, 2026 07:16 PM
Rozana Sehaj times
ਕੋਟਕਪੂਰਾ  : ਪੰਜਾਬ ਰੋਡਵੇਜ਼ ਵਿੱਚੋਂ ਵੱਖ ਵੱਖ ਆਸਾਮੀਆਂ ਤੋਂ ਮਿਤੀ 1 ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾਮੁਕਤ ਹੋਏ ਪੈਨਸ਼ਨਰਾਂ ਅਤੇ ਮੌਜੂਦਾ ਸਮੇਂ ਦੌਰਾਨ ਕੰਮ ਕਰਦੇ ਮੁਲਾਜ਼ਮਾਂ ਦੇ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਬਣਦੇ ਬਕਾਏ ਕਢਵਾਉਣ ਅਤੇ ਲਮਕ ਅਵਸਥਾ ਵਿੱਚ ਪਏ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਨਿਪਟਾਰਾ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਇੱਕ ਮੰਗ ਪੱਤਰ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਦੇ ਨਾਂ ਦਿੱਤਾ ਗਿਆ। ਮੰਗ ਪੱਤਰ ਵਿੱਚ ਕਿਹਾ ਗਿਆ ਕਿ ਪੰਜਾਬ ਰੋਡਵੇਜ਼ ਵਿੱਚੋਂ ਵੱਖ ਵੱਖ ਆਸਾਮੀਆਂ ਤੋਂ ਮਿਤੀ 1 ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾ ਮੁਕਤ ਹੋਏ ਪੈਨਸ਼ਨਰਾਂ ਅਤੇ ਮੌਜੂਦਾ ਸਮੇਂ ਦੌਰਾਨ ਕੰਮ ਕਰਦੇ ਮੁਲਾਜ਼ਮਾਂ ਦੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਬਣਦੇ ਬਕਾਏ ਦੇਣ ਸਬੰਧੀ ਅਜੇ ਤੱਕ ਕੋਈ ਵੀ ਕਾਰਵਾਈ ਨਾ ਹੋਣ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਵਿਆਪਕ ਰੋਸ ਹੈ, ਜਦਕਿ ਇਸ ਕਿਸ਼ਤ ਦੀ ਅਦਾਇਗੀ ਮਹੀਨਾ ਅਪ੍ਰੈਲ 2026 ਤੋਂ ਕੀਤੀ ਜਾਣੀ ਸੀ। ਹੁਣ ਮਈ ਮਹੀਨਾ ਵੀ ਬੀਤ ਚੁੱਕਾ ਹੈ ਅਤੇ ਚੱਲ ਰਹੇ ਜੂਨ ਮਹੀਨੇ ਵਿੱਚ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਤਿੰਨ ਕਿਸ਼ਤਾਂ ਦੀ ਅਦਾਇਗੀ ਕਰਨੀ ਬਾਕੀ ਹੋ ਗਈ ਹੈ। ਮੰਗ ਪੱਤਰ ਵਿੱਚ ਅਧਿਕਾਰੀ ਤੋਂ ਮੰਗ ਕੀਤੀ ਗਈ ਕਿ ਇਹ ਅਦਾਇਗੀ ਤੁਰੰਤ ਕੀਤੀ ਜਾਵੇ ਅਤੇ ਵੱਖ-ਵੱਖ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਲਮਕ ਅਵਸਥਾ ਵਿੱਚ ਪਏ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ, ਕ੍ਰਿਸ਼ਨ ਕੁਮਾਰ, ਬ੍ਰਿਜ ਲਾਲ, ਪ੍ਰੇਮ ਚੰਦ, ਪੂਰਨ ਕੁਮਾਰ, ਬਲਦੇਵ ਸਿੰਘ, ਸੁਖਜਿੰਦਰ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਨਛੱਤਰ ਸਿੰਘ, ਸ਼ਮਿੰਦਰ ਸਿੰਘ, ਭਜਨ ਸਿੰਘ, ਜਗਦੀਪ ਸਿੰਘ ਅਤੇ ਅੰਗਰੇਜ਼ ਸਿੰਘ ਲੁਹਾਰਾ ਆਦਿ ਵੀ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ