Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਨਸ਼ਾ ਮੁਕਤੀ ਮੋਰਚਾ ਵੱਲੋਂ ਹਲਕਾ ਪੱਧਰੀ ਮੀਟਿੰਗਾਂ ਦੀ ਸ਼ੁਰੂਆਤ

June 09, 2026 07:19 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਵੱਲੋਂ ਮੈਕਰੋ ਤੋਂ ਮਾਈਕਰੋ ਪੱਧਰ ਤੱਕ ਹਲਕਾ ਪੱਧਰੀ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲੜੀ ਤਹਿਤ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਪਿੰਡਾਂ ਅਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਫੈਂਸ ਕਮੇਟੀ ਮੈਂਬਰਾਂ ਤੋਂ ਉਨ੍ਹਾਂ ਦੇ ਇਲਾਕਿਆਂ ਵਿੱਚ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦੀ ਭਾਗੀਦਾਰੀ ਹੋਰ ਵਧਾਉਣ ਉੱਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਨਗਰ ਸੁਧਾਰ ਟਰਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਪਾਰਟੀ ਵੱਲੋਂ ਹਲਕਾ ਇੰਚਾਰਜ ਅੰਮ੍ਰਿਤਸਰ ਉੱਤਰੀ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਮੁਹਿੰਮ ਸਿਰਫ਼ ਸਰਕਾਰੀ ਯਤਨ ਨਹੀਂ ਸਗੋਂ ਸਮਾਜਿਕ ਲਹਿਰ ਹੈ, ਜਿਸ ਵਿੱਚ ਹਰ ਨਾਗਰਿਕ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਵਾਰਡਾਂ ਤੋਂ ਪ੍ਰਾਪਤ ਹੋਣ ਵਾਲੀ ਜਾਣਕਾਰੀ ਦੇ ਆਧਾਰ 'ਤੇ ਨਸ਼ਿਆਂ ਖਿਲਾਫ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਦਿਕਸ਼ਿਤ ਧਵਨ, ਇੰਚਾਰਜ ਮਾਝਾ ਜ਼ੋਨ, ਨਸ਼ਾ ਮੁਕਤੀ ਮੋਰਚਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਕੰਮ ਕਰ ਰਹੀ ਹੈ ਅਤੇ ਇਸ ਮੁਹਿੰਮ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਹਰੇਕ ਕੋਨੇ ਤੱਕ ਪਹੁੰਚਾਉਣ ਲਈ ਵਿਆਪਕ ਪੱਧਰ 'ਤੇ ਜਨ ਭਾਗੀਦਾਰੀ ਯਕੀਨੀ ਬਣਾਈ ਜਾ ਰਹੀ ਹੈ। ਮੀਟਿੰਗ ਵਿੱਚ ਹਨੀ ਨਾਹਰ, ਜ਼ਿਲ੍ਹਾ ਵਾਇਸ ਇੰਚਾਰਜ ਨਸ਼ਾ ਮੁਕਤੀ ਮੋਰਚਾ, ਰਾਹਿਲ ਸੇਠ, ਰਣਜੀਤ ਸਿੰਘ ਅਤੇ ਮਾਸਟਰ ਮੋਹਨ ਲਾਲ ਵੀ ਹਾਜ਼ਰ ਸਨ। ਪ੍ਰਸ਼ਾਸਨ ਵੱਲੋਂ ਐਚ.ਐਸ. ਸੰਧੂ, ਸੁਪਰਡੈਂਟ ਪੁੱਡਾ, ਗਗਨਦੀਪ ਸਿੰਘ, ਏ.ਸੀ.ਪੀ. ਨਾਰਥ ਅਤੇ ਵੱਖ-ਵੱਖ ਥਾਣਿਆਂ ਦੇ ਐਸ.ਐਚ.ਓ. ਸਾਹਿਬਾਨਾਂ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਹਲਕਾ ਉੱਤਰੀ ਦੇ ਸਮੂਹ ਬਲਾਕ ਪ੍ਰਧਾਨਾਂ, ਵਾਰਡਾਂ ਅਤੇ ਪਿੰਡਾਂ ਦੇ ਐਕਟਿੰਗ ਪ੍ਰਧਾਨਾਂ ਅਤੇ ਕਨਵੀਨਰਾਂ ਨੇ ਵੀ ਹਾਜ਼ਰੀ ਭਰੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼