Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਆਰਮਡ ਫੋਰਸਿਜ਼ ਵਿੱਚ ਕਰੀਅਰ ਬਣਾਉਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

June 09, 2026 07:24 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਮੁਕੇਸ਼ ਸਰੰਗਲ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਅੰਮ੍ਰਿਤਸਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਆਰਮਡ ਫੋਰਸਿਸ ਜੁਆਇਨ ਕਰਨ ਲਈ ਪ੍ਰੇਰਿਤ ਕਰਦਿਆ ਸਰਦਾਰ ਬਹਾਦੁਰ ਅਮੀਨ ਚੰਦ ਸੋਨੀ ਆਰਮਡ ਫੋਰਸਿਸ  ਪ੍ਰੈਪਰੇਟਰੀ ਇੰਸਟੀਚਿਊਟ ਬਜਵਾੜਾ (ਹੁਸ਼ਿਆਰਪੁਰ) ਖੋਲਿਆ ਗਿਆ ਹੈ। ਜਿਸ ਦਾ ਪਹਿਲਾ ਬੈਚ,ਟਰੇਨਿੰਗ ਪ੍ਰੋਗਰਾਮ ਜੁਲਾਈ 2026 ਦੇ ਪਹਿਲੇ ਹਫਤੇ ਵਿੱਚ ਸ਼ੁਰੂ ਕੀਤਾ ਜਾਵੇਗਾ। ਇਸ ਇੰਸਟੀਚਿਊਟ ਦਾ ਮਕਸਦ ਚਾਹਵਾਨ ਪ੍ਰਾਰਥੀਆਂ ਨੂੰ ਆਰਮਡ ਫੋਰਸਿਸ ਦੇ ਗ੍ਰੈਜੂਏਟ ਲੇਵਲ ਐਂਟਰੀ ਪ੍ਰੀਖਿਆ ਜਿਵੇਂ ਕਿ CDS, AFCIT, OTA ਆਦਿ ਲਈ ਤਿਆਰੀ ਕਰਵਾਈ ਜਾਵੇਗੀ। ਇਸ ਇੰਸਟੀਚਿਊਟ ਵਿੱਚ  ਇਹਨਾਂ ਪ੍ਰੀਖਿਆ ਦੀ ਤਿੰਨ ਮਹੀਨੇ ਦੀ ਐਕੇਡੇਮਿਕ ਟਰੇਨਿੰਗ ਅਤੇ ਤਿੰਨ ਹਫਤਿਆ ਦੀ SSB ਟਰੇਨਿੰਗ ਕਰਵਾਈ ਜਾਵੇਗੀ। ਦਾਖਲਾ ਲੈਣ  ਦੇ ਚਾਹਵਾਨ ਪ੍ਰਾਰਥੀਆਂ ਦੀ ਯੋਗਤਾ ਗ੍ਰੈਜੂਏਟ / ਗ੍ਰੈਜੂਏਸ਼ਨ (ਆਖਿਰੀ ਸਾਲ)/ ਪੋਸਟ ਗ੍ਰੈਜੂਏਟ(ਪਹਿਲਾ ਸਾਲ) ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਹੋਵੇਗੀ। ਇਹ ਦੱਸਣਯੋਗ ਹੈ ਕਿ ਇਹ ਇੰਸਟੀਚਿਊਟ ਦੂਰ ਦਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਹੋਸਟਲ ਦੀ ਸਹੂਲਤ ਵੀ ਮੁਹੱਈਆ ਕਰਵਾਉਂਦਾ ਹੈ। ਦਾਖਲਾ ਲੈਣ ਦੇ ਚਾਹਵਾਨ ਪ੍ਰਾਰਥੀ ਦਾਖਲਾ ਫਾਰਮ ਭਰ ਕੇ ਇੰਸਟੀਚਿਊਟ ਦੀ ਈ.ਮੇਲ ਆਈ.ਡੀ sbacsafpihoshiarpur@gmail.com ਤੇ ਦਾਖਲੇ ਦੀ ਆਖਰੀ ਮਿਤੀ 18-06-2026 ਤੋਂ ਪਹਿਲਾਂ ਭੇਜ ਸਕਦੇ ਹਨ। ਦਾਖਲਾ ਫਾਰਮ ਦੀ ਕਾਪੀ ਆਪਣੇ ਕਾਲਜ ਜਾਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਸ਼ੋਸ਼ਲ ਮੀਡਿਆ ਅਤੇ ਨੋਟਿਸ ਬੋਰਡ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼