Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

“ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਯੋਗ ਮਹਿਲਾਵਾਂ ਦੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ

June 09, 2026 07:30 PM
Rozana Sehaj times

ਅੰਮ੍ਰਿਤਸਰ :  ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਅਧੀਨ ਯੋਗ ਮਹਿਲਾਵਾਂ ਨੂੰ ਜਲਦ ਹੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਯੋਜਨਾ ਅਨੁਸਾਰ ਐਸ.ਸੀ. ਵਰਗ ਨਾਲ ਸੰਬੰਧਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਦੱਸਿਆ ਕਿ   “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਦਾ ਲਾਭ ਪ੍ਰਾਪਤ ਕਰਨ ਲਈ ਯੋਗ ਮਹਿਲਾਵਾਂ ਆਪਣੇ ਨੇੜਲੇ ਆਂਗਣਵਾੜੀ ਕੇਂਦਰ ਜਾਂ ਸੇਵਾ ਕੇਂਦਰ ਵਿਖੇ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਵੋਟਰ ਕਾਰਡ, ਆਧਾਰ ਕਾਰਡ ਅਤੇ ਬੈਂਕ ਖਾਤੇ ਦੀ ਪਾਸਬੁੱਕ ਲਾਜ਼ਮੀ ਹੈ। ਇਸ ਤੋਂ ਇਲਾਵਾ ਐੱਸ.ਸੀ. ਵਰਗ ਨਾਲ ਸੰਬੰਧਤ ਮਹਿਲਾਵਾਂ ਨੂੰ ਆਪਣਾ ਜਾਤੀ ਸਰਟੀਫਿਕੇਟ ਵੀ ਨਾਲ ਲਿਆਉਣਾ ਹੋਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਕਰਨ ਅਤੇ ਜਲਦ ਤੋਂ ਜਲਦ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਪੰਜਾਬ ਸਰਕਾਰ ਦੀ ਇਸ ਲੋਕ ਭਲਾਈ ਯੋਜਨਾ ਦਾ ਲਾਭ ਪ੍ਰਾਪਤ ਕਰਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼