Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

June 09, 2026 07:48 PM
Rozana Sehaj times

ਚੰਡੀਗੜ੍ਹ  : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਸਬ-ਡਵੀਜ਼ਨ ਪੱਧਰ ’ਤੇ ਵਿਸ਼ੇਸ਼ ਕੈਂਪ ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਨੂੰ ਸਭ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਹਾਜ਼ਰ ਰਹਿਣਗੇ ਅਤੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿਭਾਗ ਲਈ ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ ਅਤੇ ਵਿਭਾਗ ਵਿੱਚ ਕੀਤੀ ਜਾਣ ਵਾਲੀ ਭਰਤੀ ਸਬੰਧੀ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸੈਨਿਕ ਸਕੂਲਾਂ ਦੀ ਰੈਨੋਵੇਸ਼ਨ ਅਤੇ ਲੋੜੀਂਦੇ ਫੰਡਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਮਾਮਲਿਆਂ ’ਤੇ ਚਰਚਾ ਕਰਦਿਆਂ ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ 23 ਹਜ਼ਾਰ ਤੋਂ ਵੱਧ ਕਰਮਚਾਰੀ ਪੈਸਕੋ ਅਧੀਨ ਸੇਵਾਵਾਂ ਨਿਭਾ ਰਹੇ ਹਨ। ਇਸ ਗਿਣਤੀ ਵਿੱਚ ਸਾਲ 2022 ਤੋਂ ਬਾਅਦ ਸ਼ਾਮਲ ਹੋਏ 14 ਹਜ਼ਾਰ ਤੋਂ ਵੱਧ ਕਰਮਚਾਰੀ ਸ਼ਾਮਲ ਹਨ। ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੀ ਭਲਾਈ ਨਾਲ ਸਬੰਧਤ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ। ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਹਰ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ