Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ

June 09, 2026 08:11 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ। ਇਸ ਕਦਮ ਦਾ ਉਦੇਸ਼ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ ਅਤੇ ਆਮ ਮੁਸਾਫ਼ਰਾਂ ਨੂੰ ਆਰਾਮਦਾਇਕ, ਸੁਰੱਖਿਅਤ ਅਤੇ ਕਿਫ਼ਾਇਤੀ ਸਫ਼ਰ ਸਹੂਲਤ ਪ੍ਰਦਾਨ ਕਰਨਾ ਹੈ, ਜਿਸ ਨਾਲ ਪੰਜਾਬ ਦੇ ਜਨਤਕ ਟ੍ਰਾਂਸਪੋਰਟ ਨੈੱਟਵਰਕ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਅਹਿਮ ਪਹਿਲਕਦਮੀ ਸੂਬੇ ਵਿੱਚੋਂ ਟ੍ਰਾਂਸਪੋਰਟ ਮਾਫੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਨਾਲ-ਨਾਲ ਅੰਤਰਰਾਸ਼ਟਰੀ ਯਾਤਰੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ।"
ਕੌਮਾਂਤਰੀ ਹਵਾਈ ਅੱਡੇ ਲਈ ਬੱਸ ਸੇਵਾ ਦੇ ਪਿੱਛੇ ਦੀ ਦੂਰਅੰਦੇਸ਼ੀ ਬਾਰੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਜਨਤਕ ਟ੍ਰਾਂਸਪੋਰਟ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਹਵਾਈ ਅੱਡੇ ਲਈ ਬੱਸ ਸੇਵਾ ਦੀ ਸ਼ੁਰੂਆਤ ਸਭ ਤੋਂ ਪਹਿਲਾਂ 15 ਜੂਨ 2022 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਬੱਸ ਅੱਡੇ ਤੋਂ ਕੀਤੀ ਗਈ ਸੀ। ਟ੍ਰਾਂਸਪੋਰਟ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਆਮ ਜਨਤਾ ਅਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਸਹੂਲਤ ਲਈ ਟ੍ਰਾਂਸਪੋਰਟ ਵਿਭਾਗ ਵੱਲੋਂ ਪਨਬੱਸ ਦੇ ਬੇੜੇ ਵਿੱਚ ਕੁੱਲ 15 ਨਵੀਆਂ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, "ਪਹਿਲੀਆਂ ਪੰਜ ਪ੍ਰੀਮੀਅਮ ਬੱਸਾਂ ਅੱਜ ਸਫਲਤਾਪੂਰਵਕ ਰਵਾਨਾ ਕਰ ਦਿੱਤੀਆਂ ਗਈਆਂ ਹਨ, ਅਤੇ ਬਾਕੀ ਬੱਸਾਂ ਆਉਣ ਵਾਲੇ ਦਿਨਾਂ ਵਿੱਚ ਸਫ਼ਰ ਸਹੂਲਤਾਂ ਅਤੇ ਯਾਤਰੀਆਂ ਦੇ ਆਰਾਮ ਨੂੰ ਹੋਰ ਵਧਾਉਣਗੀਆਂ।" ਸਮਾਂ ਸਾਰਣੀ ਦੇ ਵੇਰਵੇ ਸਾਂਝੇ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਪੰਜ ਨਵੀਆਂ ਲਗਜ਼ਰੀ ਬੱਸਾਂ ਰੋਜ਼ਾਨਾ ਜਲੰਧਰ ਬੱਸ ਅੱਡੇ ਤੋਂ ਸਵੇਰੇ 06:50, 07:40, 09:10, ਦੁਪਹਿਰ 14:27 ਅਤੇ ਰਾਤ 23:30 ਵਜੇ ਰਵਾਨਾ ਹੋਣਗੀਆਂ, ਜਦੋਂ ਕਿ ਲੁਧਿਆਣਾ ਬੱਸ ਅੱਡੇ ਤੋਂ ਰਵਾਨਗੀ ਦਾ ਸਮਾਂ ਸਵੇਰੇ 08:20, 09:15, 11:20, ਦੁਪਹਿਰ 16:20 ਅਤੇ ਰਾਤ 00:20 ਵਜੇ ਨਿਰਧਾਰਤ ਕੀਤਾ ਗਿਆ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੰਜਾਬ ਲਈ ਵਾਪਸੀ ਦੀਆਂ ਸੇਵਾਵਾਂ ਸਵੇਰੇ 04:40, 09:00, ਸ਼ਾਮ 17:20, 19:30 ਅਤੇ ਰਾਤ 21:40 ਵਜੇ ਚੱਲਣਗੀਆਂ। ਇਸ ਨਾਲ ਇਹ ਯਕੀਨੀ ਹੋਵੇਗਾ ਕਿ ਪੰਜਾਬ ਦੇ ਲੋਕਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਬਹੁਤ ਹੀ ਸਸਤੀਆਂ ਅਤੇ ਕਿਫ਼ਾਇਤੀ ਟਿਕਟ ਦਰਾਂ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਆਰਾਮਦਾਇਕ, ਸੁਰੱਖਿਅਤ ਅਤੇ ਸੁਖਾਵੇਂ ਸਫ਼ਰ ਦਾ ਅਨੁਭਵ ਮਿਲ ਸਕੇ।" ਜਨਤਕ ਟ੍ਰਾਂਸਪੋਰਟ ਦੇ ਆਧੁਨਿਕੀਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਭਰ ਵਿੱਚ ਬੱਸਾਂ ਦੇ ਬੇੜੇ ਦੇ ਵਿਸਥਾਰ ਦਾ ਇੱਕ ਵੱਡਾ ਪ੍ਰੋਗਰਾਮ ਪਹਿਲਾਂ ਹੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ, "ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਸੰਚਾਲਨ ਵਿੱਚ ਕੁੱਲ 696 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਪਨਬੱਸ ਵਿੱਚ 100 ਨਵੀਆਂ ਸਾਧਾਰਨ ਬੱਸਾਂ, 100 ਐਚ.ਵੀ.ਏ.ਸੀ. ਵਾਤਾਅਨੁਕੂਲਿਤ ਬੱਸਾਂ ਅਤੇ ਕਿਲੋਮੀਟਰ ਸਕੀਮ ਅਧੀਨ 10 ਹੋਰ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ, ਜਦੋਂ ਕਿ ਪੀ.ਆਰ.ਟੀ.ਸੀ. ਨੂੰ ਇਸੇ ਸਕੀਮ ਅਧੀਨ 245 ਸਾਧਾਰਨ ਬੱਸਾਂ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਨਵੀਆਂ ਬੱਸਾਂ ਪੂਰੇ ਪੰਜਾਬ ਵਿੱਚ ਜਨਤਕ ਟ੍ਰਾਂਸਪੋਰਟ ਸੇਵਾਵਾਂ ਦੀ ਗੁਣਵੱਤਾ, ਪਹੁੰਚ ਅਤੇ ਭਰੋਸੇਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰਨਗੀਆਂ।" ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਅਤੇ ਡਾਇਰੈਕਟਰ ਸਟੇਟ ਟ੍ਰਾਂਸਪੋਰਟ ਪੰਜਾਬ-ਕਮ-ਮੈਨੇਜਿੰਗ ਡਾਇਰੈਕਟਰ ਪਨਬੱਸ ਰਾਜੀਵ ਕੁਮਾਰ ਗੁਪਤਾ ਵੀ ਹਾਜ਼ਰ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ