Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

June 09, 2026 09:25 PM
Rozana Sehaj times

ਚੰਡੀਗੜ੍ਹ : ਵਿੱਤੀ ਬੇਨਿਯਮੀਆਂ ਖ਼ਿਲਾਫ਼ ਇੱਕ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਖੁਲਾਸਾ ਕੀਤਾ ਕਿ ਰਾਜ ਦੇ ਕਰ ਵਿਭਾਗ ਵੱਲੋਂ ਲੋਹੇ ਅਤੇ ਸਟੀਲ ਦੇ ਖੇਤਰ 'ਤੇ ਕੇਂਦ੍ਰਿਤ ਇੱਕ ਵੱਡੀ ਇਨਫੋਰਸਮੈਂਟ ਕਾਰਵਾਈ ਦੌਰਾਨ 145 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ ਅਤੇ ਲਗਭਗ 4.35 ਕਰੋੜ ਰੁਪਏ ਦਾ ਮਾਲ ਜ਼ਬਤ ਕੀਤਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਪ੍ਰਗਟਾਵਾ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਚੀਮਾ ਨੇ ਦੱਸਿਆ, "ਮੰਡੀ ਗੋਬਿੰਦਗੜ੍ਹ ਅਤੇ ਖੰਨਾ ਖੇਤਰ ਵਿੱਚ ਚਲਾਈ ਗਈ ਇਹ ਵੱਡੇ ਪੱਧਰ ਦੀ ਮੁਹਿੰਮ ਖਾਸ ਤੌਰ 'ਤੇ ਬੋਗਸ ਬਿਲਿੰਗ ਨੈੱਟਵਰਕਾਂ ਨੂੰ ਤੋੜਨ ਅਤੇ ਬਿਨਾਂ ਦਸਤਾਵੇਜ਼ਾਂ ਦੇ ਮਾਲ ਦੀ ਆਵਾਜਾਈ ਨੂੰ ਰੋਕਣ ਲਈ ਉਚੇਚੇ ਤੌਰ 'ਤੇ ਉਲੀਕੀ ਗਈ ਸੀ, ਜਿਸ ਦੇ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 2.5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।" ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 5 ਜੂਨ 2026 ਨੂੰ ਕੀਤੀ ਗਈ ਇੱਕ ਸਫ਼ਲ ਇਨਫੋਰਸਮੈਂਟ ਕਾਰਵਾਈ ਦੀ ਗਤੀ ਨੂੰ ਬਰਕਰਾਰ ਰੱਖਦਿਆਂ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਸ਼ਨ ਯੂਨਿਟਸ (ਸਿਪੂ) ਨੇ ਇਸ ਤਾਜ਼ਾ ਤਾਲਮੇਲ ਵਾਲੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ, "ਸਿਪੂ  ਲੁਧਿਆਣਾ, ਜਲੰਧਰ, ਸ਼ੰਭੂ, ਪਟਿਆਲਾ ਅਤੇ ਬਠਿੰਡਾ ਦੀਆਂ ਸਾਂਝੀਆਂ ਟੀਮਾਂ ਨੇ ਰਾਜ ਦੇ ਪ੍ਰਮੁੱਖ ਲੋਹੇ ਅਤੇ ਸਟੀਲ ਹੱਬਾਂ ਵਿੱਚ ਟੈਕਸ ਚੋਰੀ ਦੇ ਨੈੱਟਵਰਕਾਂ ਨੂੰ ਨੱਥ ਪਾਉਣ ਲਈ ਨਜ਼ਦੀਕੀ ਅਤੇ ਬਿਹਤਰ ਤਾਲਮੇਲ ਨਾਲ ਕੰਮ ਕੀਤਾ।" ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੇ ਨਤੀਜੇ ਵਜੋਂ ਲੋਹੇ ਦੇ ਸਕ੍ਰੈਪ, ਸਟੀਲ ਉਤਪਾਦਾਂ ਅਤੇ ਇਸ ਨਾਲ ਸਬੰਧਤ ਸਮੱਗਰੀ ਦੀ ਢੋਆ-ਢੁਆਈ ਕਰਨ ਵਾਲੇ 145 ਤੋਂ ਵੱਧ ਵਾਹਨਾਂ ਨੂੰ ਬਾਰੀਕੀ ਨਾਲ ਜਾਂਚ ਲਈ ਰੋਕਿਆ ਗਿਆ। ਵਿੱਤ ਮੰਤਰੀ ਨੇ ਕਿਹਾ, "ਫੜੇ ਗਏ ਇਸ ਮਾਲ ਦੀ ਕੁੱਲ ਮਾਤਰਾ 145 ਮੀਟ੍ਰਿਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ, ਜਿਸਦੀ ਮਾਰਕੀਟ ਕੀਮਤ ਲਗਭਗ 4.35 ਕਰੋੜ ਰੁਪਏ ਹੈ।" ਅਪਰਾਧਾਂ ਦੀ ਪ੍ਰਕਿਰਤੀ 'ਤੇ ਚਾਨਣਾ ਪਾਉਂਦੇ ਹੋਏ ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੁਢਲੀ ਜਾਂਚ ਦੌਰਾਨ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਿੱਥੇ ਉਦਯੋਗਿਕ ਮਾਲ ਬਿਨਾਂ ਕਿਸੇ ਵੈਧ ਇਨਵੌਇਸ ਅਤੇ ਈ-ਵੇਅ ਬਿੱਲਾਂ ਦੇ ਲਿਜਾਇਆ ਜਾ ਰਿਹਾ ਸੀ, ਜਾਂ ਬਹੁਤ ਹੀ ਸ਼ੱਕੀ ਅਤੇ ਗੈਰ-ਪ੍ਰਮਾਣਿਤ ਦਸਤਾਵੇਜ਼ਾਂ ਦੇ ਸਹਾਰੇ ਭੇਜਿਆ ਜਾ ਰਹੀ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਮੇਂ ਵਿਆਪਕ ਜਾਂਚ ਚੱਲ ਰਹੀ ਹੈ ਅਤੇ ਸਾਰੇ ਉਲੰਘਣਾ ਕਰਨ ਵਾਲੇ ਆਪਰੇਟਰਾਂ ਵਿਰੁੱਧ ਜੀ.ਐਸ.ਟੀ. ਐਕਟ ਤਹਿਤ ਕਾਨੂੰਨੀ ਕਾਰਵਾਈ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਦ੍ਰਿੜ ਰੁਖ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਚੀਮਾ ਨੇ ਦਾਅਵਾ ਕੀਤਾ ਕਿ ਆਬਕਾਰੀ ਤੇ ਕਰ ਵਿਭਾਗ ਸੂਚਨਾ ਅਧਾਰਤ ਕਾਰਵਾਈਆਂ ਰਾਹੀਂ ਰਾਜ ਦੇ ਮਾਲੀਏ ਦੀ ਰੱਖਿਆ ਕਰਨ ਅਤੇ ਨਿਰਪੱਖ ਵਪਾਰਕ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ 'ਤੇ ਅਟੱਲ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਮਾਨਦਾਰ ਕਰਦਾਤਾਵਾਂ ਦੀ ਰੱਖਿਆ ਲਈ ਪੰਜਾਬ ਭਰ ਵਿੱਚ ਸਿਪੂ ਟੀਮਾਂ ਵੱਲੋਂ ਅਜਿਹੀਆਂ ਬਿਹਤਰ ਤਾਲਮੇਲ ਵਾਲੀਆਂ ਕਾਰਵਾਈਆਂ ਨਿਰੰਤਰ ਜਾਰੀ ਰਹਿਣਗੀਆਂ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ