Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

June 09, 2026 09:30 PM
Rozana Sehaj times

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਯੋਗਤਾ ਦੇ ਆਧਾਰ ’ਤੇ ਪੰਜਾਬ ਦੇ ਨੌਜਵਾਨਾਂ ਨੂੰ 67000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਵਿਸ਼ਾਲ ਭਰਤੀ ਮੁਹਿੰਮ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਪਣੇ ਸੂਬੇ ਵਿੱਚ ਹੀ ਰੁਜ਼ਗਾਰ ਦੇ ਨਵੇਂ ਮੌਕੇ ਉਪਲਬਧ ਕਰਵਾ ਕੇ ਵਿਦੇਸ਼ ਜਾਣ ਦੇ ਰੁਝਾਨ ਨੂੰ ਸਫਲਤਾਪੂਰਵਕ ਰੋਕਿਆ ਹੈ। ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਪੂਰੀ ਭਰਤੀ ਪ੍ਰਕਿਰਿਆ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ। ‘‘ਸਰਕਾਰੀ ਨੌਕਰੀ ਪ੍ਰਾਪਤ ਕਰਨ ਵਿੱਚ ਰਿਸ਼ਵਤਖੋਰੀ, ਭਾਈ-ਭਤੀਜਾਵਾਦ ਅਤੇ ਰਾਜਨੀਤਿਕ ਸਿਫ਼ਾਰਿਸ਼ਾਂ ਦੇ ਦਿਨ ਪੂਰੀ ਤਰ੍ਹਾਂ ਖਤਮ ਹੋ ਗਏ ਹਨ,।’’ ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਪ੍ਰਸ਼ਾਸਨ ਵੱਲੋਂ ਪੂਰੇ ਨਿਰਪੱਖ, ਪਾਰਦਰਸ਼ੀ ਅਤੇ ਸਿਫਾਰਸ਼-ਮੁਕਤ ਢੰਗ ਰਾਹੀਂ ਸਿਰਫ਼ ਯੋਗ ਉਮੀਦਵਾਰਾਂ ਦੀ ਹੀ ਚੋਣ ਕੀਤੀ ਜਾ ਰਹੀ ਹੈ। ਸਰਕਾਰ ਦੇ ਮੁੱਖ ਦ੍ਰਿਸ਼ਟੀਕੋਣ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਸਾਡਾ ਮੁੱਖ ਉਦੇਸ਼ ਬੇਰੁਜ਼ਗਾਰ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਰਿਹਾ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਕੇ ਖੁਸ਼ਹਾਲ ਤੇ ਸੁਰੱਖਿਅਤ ਭਵਿੱਖ ਵੱਲ ਵਧ ਸਕਣ। ਸਪੀਕਰ ਨੇ ਵਿਦਿਆਰਥੀ ਨੂੰ ਪੂਰੀ ਲਗਨ, ਸਖ਼ਤ ਮਿਹਨਤ ਅਤੇ ਤਨਦੇਹੀ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਮਾਨਦਾਰ ਯਤਨਾਂ ਸਦਕਾ ਕੋਈ ਵੀ ਸੁਪਨਾ ਪੂਰਾ ਕਰਨਾ ਅਸੰਭਵ ਨਹੀਂ ਹੈ। ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸਪੀਕਰ ਸੰਧਵਾਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਉਮੀਦਵਾਰਾਂ ਦੀ ਚੋਣ ਕਰਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ ਜੋ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਰਾਤਾਂ ਨੂੰ ਜਾਗ-ਜਾਗ ਕੇ ਮਿਹਨਤ ਕਰਦੇ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ