Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

June 09, 2026 09:36 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਸੰਚਾਲਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਚੂੰਘ, ਤਰਨ ਤਾਰਨ ਅਤੇ ਰਾਜਵਿੰਦਰ ਸਿੰਘ ਵਾਸੀ ਸੁਰਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਹੈਂਡ ਗ੍ਰੇਨੇਡ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸੇਡਾਨ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ 46 ਏਐਲ 7846 ਹੈ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਹੈਂਡ ਗ੍ਰਨੇਡਾਂ ਦੀ ਬਰਾਮਦਗੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਇੱਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਦਵਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਨੇ ਸਰਹੱਦ ਪਾਰੋਂ ਆਪਣੇ ਹੈਂਡਲਰਾਂ ਵੱਲੋਂ ਭੇਜੀ ਗਈ ਵਿਸਫੋਟਕ ਸਮੱਗਰੀ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ 'ਤੇ ਤਰੁੰਤ ਕਾਰਵਾਈ ਕਰਦਿਆਂ ਡੀਐਸਪੀ ਇਨਵੈਸਟੀਗੇਸ਼ਨ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਖਾਸਾ ਖੇਤਰ ਵਿੱਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਵਰਨਾ ਕਾਰ ਦੀ ਤਲਾਸ਼ੀ ਦੌਰਾਨ ਦੋ ਹੈਂਡ ਗ੍ਰਨੇਡ ਬਰਾਮਦ ਹੋਏ। ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਮੁਲਜ਼ਮ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਵਾਂ ਮੁਲਜ਼ਮਾਂ ਦੀ ਹਰਵੰਤ ਸਿੰਘ ਉਰਫ਼ ਹੈਰੀ, ਜੋ ਇਸ ਸਮੇਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ, ਨੇ ਵਿਦੇਸ਼ੀ ਹੈਂਡਲਰ ਨਾਲ ਜਾਣ-ਪਛਾਣ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਹਰਵੰਤ ਸਿੰਘ ਦੇ ਸਾਥੀਆਂ ਤੱਕ ਬਹੁਤ ਸਾਰੇ ਹਥਿਆਰ ਅਤੇ ਵਿਸਫੋਟਕ ਸਮੱਗਰੀ ਪਹੁੰਚਾਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਜੇਲ੍ਹ ਵਿੱਚੋਂ ਹਰਵੰਤ ਉਰਫ਼ ਹੈਰੀ ਦਾ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ ਅਤੇ ਇਸ ਸਬੰਧੀ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ, ਐਫਆਈਆਰ ਨੰਬਰ 243 ਮਿਤੀ 6/9/2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼