Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਬਰਾਬਰ ਅੰਕ, ਬਰਾਬਰ ਰੈਂਕ ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

June 09, 2026 09:44 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਖ਼ਤਮ ਹੋ ਜਾਵੇਗੀ। ਇਹ ਅਹਿਮ ਫੈਸਲਾ ਅੱਜ ਪੀ.ਐਸ.ਈ.ਬੀ. ਦੀ ਬੋਰਡ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਫੈਸਲੇ ਦਾ ਆਧਾਰ 31 ਮਈ, 2026 ਨੂੰ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ "ਸਿਤਾਰੇ ਜ਼ਮੀਨ 'ਤੇ" ਦੌਰਾਨ ਕੁਝ ਵਿਦਿਆਰਥੀਆਂ ਨਾਲ ਹੋਈ ਗੱਲਬਾਤ ਤੋਂ ਲਿਆ ਗਿਆ ਹੈ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜ਼ਿਲ੍ਹਾ ਟਾਪਰਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸਮੇਂ ਗੱਲਬਾਤ ਦੌਰਾਨ, ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਚੋਟੀ ਦੇ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਸਿਰਫ਼ ਉਮਰ ਦੇ ਅਧਾਰ 'ਤੇ ਮੈਰਿਟ ਸੂਚੀ ਵਿੱਚ ਹੇਠਾਂ ਰੱਖਿਆ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੇ ਰੈਂਕ ਪ੍ਰਭਾਵਿਤ ਹੁੰਦੇ ਹਨ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਸ ਰਿਵਾਇਤ ਨੂੰ ਖ਼ਤਮ ਕਰਨ ਅਤੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਲਈ ਸਾਂਝੀ ਰੈਂਕ ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ। ਸ. ਬੈਂਸ ਨੇ ਕਿਹਾ ਕਿ ਵਿਦਿਆਰਥੀ ਕੇਂਦਰਿਤ ਸਿੱਖਿਆ ਵੱਲ ਇਹ ਇੱਕ ਇਤਿਹਾਸਕ ਕਦਮ ਹੈ। ਟਾਪਰ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀ ਨੂੰ ਉਮਰ ਦੇ ਆਧਾਰ 'ਤੇ ਘੱਟ ਰੈਂਕ ਨਹੀਂ ਦਿੱਤਾ ਜਾ ਸਕਦਾ। ਮੁੱਖ ਮੰਤਰੀ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਹੁਣ ਬਰਾਬਰ ਅੰਕਾਂ ਦਾ ਮਤਲਬ ਬਰਾਬਰ ਰੈਂਕ ਹੋਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੈਂਕਿੰਗ ਵਿੱਚ ਕੀਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਬੋਰਡ ਨੇ ਪ੍ਰਸ਼ਨ ਪੱਤਰ ਡਿਜ਼ਾਈਨ ਵਿੱਚ ਵੀ ਵੱਡੇ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸਦਾ ਉਦੇਸ਼ ਨਕਲ ਨੂੰ ਰੋਕਣਾ ਅਤੇ ਰੱਟਾ ਲਗਾਉਣ ਦੀ ਆਦਤ ਨੂੰ ਖ਼ਤਮ ਕਰਨਾ ਹੈ। 'ਸਿਤਾਰੇ ਜ਼ਮੀਨ 'ਤੇ' ਦੌਰਾਨ ਵਿਦਿਆਰਥੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਮੌਜੂਦਾ ਪੇਪਰਾਂ ਵਿੱਚ ਗਿਆਨ ਦੀ ਬਜਾਇ ਰੱਟੇ ਨੂੰ ਜ਼ਿਆਦਾ ਮਹੱਤਵ ਦਿੱਤਾ ਜਾਂਦਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅਸੀਂ ਵਿਸ਼ਾ ਮਾਹਿਰਾਂ ਵੱਲੋਂ ਨਿਰਧਾਰਤ ਕੰਪੀਟੈਂਸੀ-ਅਧਾਰਤ ਪ੍ਰਸ਼ਨ ਪੱਤਰਾਂ ਨੂੰ ਅਪਣਾ ਰਹੇ ਹਾਂ। ਵਿਦਿਆਰਥੀ ਦੀ ਸਮਝ, ਵਿਸ਼ਲੇਸ਼ਣਾਤਮਕ ਯੋਗਤਾ ਅਤੇ ਤਰਕ ਦੀ ਜਾਂਚ ਕਰਨ 'ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ, ਨਾ ਕਿ ਇਸ 'ਤੇ ਕਿ ਉਹ ਕਿੰਨੀ ਚੰਗੀ ਤਰ੍ਹਾਂ ਰੱਟਾ ਲਗਾ ਸਕਦੇ ਹਨ। ਬਿਹਤਰ ਪ੍ਰਸ਼ਨ ਪੱਤਰਾਂ ਦਾ ਉਦੇਸ਼ ਨਕਲ ਦੀ ਗੁੰਜਾਇਸ਼ ਨੂੰ ਖ਼ਤਮ ਕਰਨਾ ਹੈ। ਜਦੋਂ ਪ੍ਰਸ਼ਨ ਰੱਟੇ ਦੀ ਬਜਾਇ ਸੋਚਣ ਦੀ ਸਮਰੱਥਾ ਨੂੰ ਪਰਖਦੇ ਹਨ ਤਾਂ ਪੇਪਰ ਲੀਕ ਅਤੇ ਨਕਲ ਦੀ ਗੁੰਜਾਇਸ਼ ਨਹੀਂ ਰਹਿੰਦੀ।" ਸਿੱਖਿਆ ਮੰਤਰੀ ਨੇ ਕਿਹਾ, “ਵਿਦਿਆਰਥੀ ਸਾਡਾ ਭਵਿੱਖ ਹਨ। ਸਾਡੇ ਵੱਲੋਂ ਲਏ ਗਏ ਹਰ ਫੈਸਲੇ ਨਾਲ ਉਨ੍ਹਾਂ ਨੂੰ ਨਿਰਪੱਖਤਾ, ਆਤਮ-ਵਿਸ਼ਵਾਸ ਅਤੇ ਵਿਸ਼ਵ ਪੱਧਰੀ ਮਿਆਰ ਮਿਲਣੇ ਚਾਹੀਦੇ ਹਨ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਨੀਤੀਆਂ ਵਿੱਚ ਤਰਜੀਹ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਹੁਣ ਪੜਾਅਵਾਰ ਢੰਗ ਨਾਲ ਰੱਟੇਬਾਜ਼ੀ ਦੇ ਚਿਰਾਂ ਤੋਂ ਪ੍ਰਚੱਲਿਤ ਰੁਝਾਨ ਨੂੰ ਬੰਦ ਕਰੇਗਾ ਅਤੇ ਹਰ ਪ੍ਰੀਖਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਵਿਦਿਆਰਥੀ-ਅਨੁਕੂਲ ਬਣਾਏਗਾ।” ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਤੋਂ ਪ੍ਰਾਪਤ ਸਾਰੇ ਉਸਾਰੂ ਸੁਝਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਅਗਲੀ ਬੋਰਡ ਪ੍ਰੀਖਿਆ ਤੋਂ ਪਹਿਲਾਂ ਸਾਂਝੀ ਰੈਂਕਿੰਗ ਪ੍ਰਣਾਲੀ ਅਤੇ ਨਵੇਂ ਪ੍ਰਸ਼ਨ ਪੱਤਰ ਪੈਟਰਨਾਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ