Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

June 09, 2026 09:49 PM
Rozana Sehaj times

ਚੰਡੀਗੜ੍ਹ : ਪੰਜਾਬ ਰਾਜ ਲਈ 6ਵੀਂ ਔਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ (ਓ.ਐਸ.ਸੀ.ਸੀ.) ਦੀ ਮੀਟਿੰਗ ਅੱਜ ਇੱਥੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸੁਰੱਖਿਆ ਡਾ. ਕੌਸਤੁਭ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਏ.ਡੀ.ਜੀ.ਪੀ. ਸੁਰੱਖਿਆ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਇਸ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਡੀ.ਆਈ.ਜੀ. ਕਾਊਂਟਰ ਇੰਟੈਲੀਜੈਂਸ ਗੁਲਨੀਤ ਸਿੰਘ ਖੁਰਾਨਾ, ਡੀ.ਆਈ.ਜੀ. ਬੀ.ਐਸ.ਐਫ. ਅੰਕਿਤ ਗੋਇਲ, ਈ.ਡੀ. (ਓ ਐਂਡ ਐਮ) ਗੇਲ ਸੰਜੇ ਚੌਹਾਨ, ਸੀ.ਜੀ.ਐਮ. (ਐਚ.ਆਰ.ਡੀ. ਅਤੇ ਸੁਰੱਖਿਆ) ਕੇ. ਦੇਵ ਕੁਮਾਰ, ਸੀ.ਜੀ.ਐਮ. (ਓ ਐਂਡ ਐਮ) ਅਤੇ ਓ.ਆਈ.ਸੀ. ਗੇਲ ਐਨ.ਸੀ.ਆਰ. ਵਿਜੇ ਮਿੱਤਲ ਦੇ ਨਾਲ-ਨਾਲ ਵੱਖ-ਵੱਖ ਤੇਲ ਅਤੇ ਗੈਸ ਕੰਪਨੀਆਂ, ਇੰਟੈਲੀਜੈਂਸ ਬਿਊਰੋ, ਸੀਮਾ ਸੁਰੱਖਿਆ ਬਲ, ਕੇਂਦਰੀ ਰਿਜ਼ਰਵ ਪੁਲਿਸ ਬਲ  ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਵੀ ਸ਼ਾਮਲ ਸਨ। ਇਸ ਵਿਚਾਰ-ਵਟਾਂਦਰੇ ਦੌਰਾਨ, ਗੇਲ, ਓਐਨਜੀਸੀ, ਆਈਓਸੀਐਲ, ਐਚਪੀਸੀਐਲ, ਬੀਪੀਸੀਐਲ, ਐਚਐਮਈਐਲ, ਥਿੰਕ ਗੈਸ, ਅਤੇ ਟੌਰਿੰਟ ਗੈਸ ਆਦਿ ਤੇਲ ਅਤੇ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਨੇ ਆਪਣੇ ਕਾਰਜਾਂ ਦੀ ਸੰਖੇਪ ਜਾਣਕਾਰੀ ਦਿੱਤੀ ਅਤੇ ਪਾਈਪਲਾਈਨਾਂ ਸਥਾਪਤ ਕਰਨ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਦੌਰਾਨ ਪੇਸ਼ ਆਉਂਦੀਆਂ ਚੁਣੌਤੀਆਂ ਬਾਰੇ ਦੱਸਿਆ। ਇਨ੍ਹਾਂ ਅਹਿਮ ਊਰਜਾ ਅਸਾਸਿਆਂ ਨੂੰ ਸੁਰੱਖਿਅਤ ਕਰਨ ਲਈ  ਸਰਗਰਮ ਪਹੁੰਚ ਅਪਣਾਉਂਦਿਆਂ ਏਡੀਜੀਪੀ ਡਾ. ਕੌਸਤੁਭ ਸ਼ਰਮਾ ਨੇ ਜ਼ਿਲ੍ਹਾ ਨੋਡਲ ਪੁਲਿਸ ਅਧਿਕਾਰੀਆਂ ਨੂੰ ਤੇਲ ਅਤੇ ਗੈਸ ਕੰਪਨੀਆਂ ਤੋਂ ਪ੍ਰਾਪਤ ਸਾਰੀਆਂ ਸ਼ਿਕਾਇਤਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਗੈਸ ਪਾਈਪਲਾਈਨਾਂ ਨੂੰ ਹੋਣ ਵਾਲੇ ਕਿਸੇ ਵੀ ਖ਼ਤਰੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਕਿਉਂਕਿ ਗੈਸ ਲੀਕ ਹੋਣ ਨਾਲ ਗੰਭੀਰ ਰੂਪ ਵਿੱਚ ਅੱਗ ਲੱਗਣ ਜਾਂ ਲੋਕਾਂ ਦੇ ਦਮ ਘੁੱਟਣ ਦਾ ਖਤਰ ਪੈਦਾ ਹੋ ਸਕਦਾ ਹੈ। ਉਨ੍ਹਾਂ ਨੇ ਅਜਿਹੇ ਸਾਰੇ ਮਾਮਲਿਆਂ ਵਿੱਚ ਪੁਲਿਸ ਨੂੰ ਤੁਰੰਤ ਐਫ਼ਆਈਆਰ ਦਰਜ ਕਰਨ ਅਤੇ ਫੌਰੀ ਜਾਂਚ ਸ਼ੁਰੂ ਕਰਨ ਦੇ ਹੁਕਮ ਦਿੱਤੇ। ਐਮਰਜੈਂਸੀ ਰਿਸਪਾਂਸ ਨੂੰ ਸੁਚਾਰੂ ਬਣਾਉਣ ਲਈ, ਏਡੀਜੀਪੀ ਨੇ ਤੇਲ ਅਤੇ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸਲਾਹ ਦਿੱਤੀ ਕਿ ਉਹ ਐਮਰਜੈਂਸੀ ਦੌਰਾਨ ਤੁਰੰਤ ’112’ ਐਮਰਜੈਂਸੀ ਹੈਲਪਲਾਈਨ ਜਾਂ ਸਬੰਧਤ ਜ਼ਿਲ੍ਹਾ ਪੁਲਿਸ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬੇ ਭਰ ਦੇ ਸਾਰੇ ਪੁਲਿਸ ਕੰਟਰੋਲ ਰੂਮ ਦੇ ਮੁਲਾਜ਼ਮਾਂ ਨੂੰ ਤੇਲ ਅਤੇ ਗੈਸ ਨਾਲ ਸਬੰਧਤ ਐਮਰਜੈਂਸੀ ਦੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਬਾਰੇ ਪੂਰੀ ਤਰ੍ਹਾਂ ਜਾਣੂ ਕਰਵਾਇਆ ਜਾਵੇਗਾ। ਸੈਸ਼ਨ ਦੌਰਾਨ ਕਮੇਟੀ ਨੇ ਪਿਛਲੀ ਓ.ਐਸ.ਸੀ.ਸੀ. ਮੀਟਿੰਗ ਦੇ ਨੁਕਤਿਆਂ ’ਤੇ ਕੀਤੀ ਗਈ ਕਾਰਵਾਈ ਦੀ ਸਮੀਖਿਆ ਵੀ ਕੀਤੀ। ਫੋਰਮ ਨੇ ਅੰਤਰਰਾਸ਼ਟਰੀ ਸਪਲਾਈ, ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਅਤੇ ਪੈਟਰੋਲੀਅਮ ਉਤਪਾਦਾਂ ਦੀਆਂ ਵਧਦੀਆਂ ਕੀਮਤਾਂ ਸਬੰਧੀ ਤੇਲ ਅਤੇ ਗੈਸ ਕੰਪਨੀਆਂ ਨੂੰ ਦਰਪੇਸ਼ ਚੁਣੌਤੀਆਂ ਜੋ ਲੋਕਾਂ ਵਿੱਚ ਬੇਚੈਨੀ ਅਤੇ ਕਾਲਾਬਾਜ਼ਾਰੀ ਦਾ ਕਾਰਨ ਬਣ ਸਕਦੀਆਂ ਹਨ, ’ਤੇ ਚਰਚਾ ਕੀਤੀ। ਸੁਰੱਖਿਆ ਪੈਨਲ ਨੇ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਸੂਬੇ ਦੀਆਂ ਪ੍ਰਮੁੱਖ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਣ ਵਾਲੀਆਂ ਸੰਭਾਵੀ ਸਾਜਿਸ਼ਾਂ ਦਾ ਵੀ ਮੁਲਾਂਕਣ ਕੀਤਾ। ਇਸ ਦੌਰਾਨ ਭਾਈਵਾਲਾਂ ਨੂੰ ਕਾਨੂੰਨੀ ਢਾਂਚੇ ਬਾਰੇ ਜਾਣੂ ਕਰਵਾਉਣ ਲਈ, ਪੈਟਰੋਲੀਅਮ ਅਤੇ ਨੈਚੂਰਲ ਗੈਸ ਰੈਗੂਲੇਟਰੀ ਬੋਰਡ (ਪੀਐਨਜੀਆਰਬੀ) ਐਕਟ, ਪੈਟਰੋਲੀਅਮ ਅਤੇ ਮਿਨਰਲ ਪਾਈਪਲਾਈਨਸ (ਪੀਐਮਪੀ) ਐਕਟ (ਜ਼ਮੀਨ ਦੀ ਵਰਤੋਂ ਦੇ ਅਧਿਕਾਰ ਦੀ ਪ੍ਰਾਪਤੀ) ਅਤੇ ਤੇਲ ਤੇ ਗੈਸ ਬੁਨਿਆਦੀ ਢਾਂਚੇ ਲਈ ਖ਼ਤਰਿਆਂ ਨਾਲ ਨਜਿੱਠਣ ਵਾਲੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੇ ਸਬੰਧਿਤ ਉਪਬੰਧਾਂ ਬਾਰੇ ਵਿਆਪਕ ਪੇਸ਼ਕਾਰੀ ਦਿੱਤੀ ਗਈ।ਮੀਟਿੰਗ ਵਿੱਚ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਗਤੀਵਿਧੀਆਂ ਅਤੇ ਕਾਰਜਸ਼ੀਲ ਤੇਲ ਅਤੇ ਗੈਸ ਕੰਪਨੀਆਂ ਵੱਲੋਂ ਅਪਣਾਏ ਜਾ ਰਹੇ ਬਿਹਤਰ ਅਭਿਆਸਾਂ ’ਤੇ ਵੀ ਚਰਚਾ ਕੀਤੀ ਗਈ। ਸੈਸ਼ਨ ਦੀ ਸਮਾਪਤੀ ਕਰਦਿਆਂ, ਡਾ. ਕੌਸਤੁਭ ਸ਼ਰਮਾ ਨੇ ਰਾਸ਼ਟਰੀ ਅਰਥਵਿਵਸਥਾ ਵਿੱਚ ਤੇਲ ਅਤੇ ਗੈਸ ਖੇਤਰ ਦੀ ਰਣਨੀਤਕ ਮਹੱਤਤਾ ਨੂੰ ਦੁਹਰਾਇਆ ਅਤੇ ਪੰਜਾਬ ਭਰ ਵਿੱਚ ਸਾਰੇ ਊਰਜਾ ਬੁਨਿਆਦੀ ਢਾਂਚੇ ਦੇ ਸੁਰੱਖਿਅਤ ਅਤੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਅਟੁੱਟ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ