Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਗਰਭਵਤੀ ਮਹਿਲਾਵਾਂ ਦੀ ਸਿਹਤ ਸੰਭਾਲ ਲਈ ਪੀ.ਐਮ.ਐਸ.ਐਮ.ਏ ਕੈਂਪ ਦਾ ਆਯੋਜਨ

June 09, 2026 09:57 PM
Rozana Sehaj times

ਘੜੂੰਆਂ : ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ (ਪੀ.ਐਮ.ਐਸ.ਐਮ.ਏ) ਤਹਿਤ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਮੈਡੀਕਲ ਅਫਸਰ ਡਾ. ਸਰੋਜ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ। ਇਸ ਮੌਕੇ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ, ਟੈਸਟਾਂ ਅਤੇ ਸਲਾਹਾਂ ਪ੍ਰਦਾਨ ਕੀਤੀਆਂ ਗਈਆਂ। ਮਹਿਲਾਵਾਂ ਨੂੰ ਗਰਭ ਅਵਸਥਾ ਦੌਰਾਨ ਸੰਤੁਲਿਤ ਖੁਰਾਕ, ਨਿਯਮਿਤ ਸਿਹਤ ਜਾਂਚਾਂ, ਟੀਕਾਕਰਨ ਅਤੇ ਸੰਸਥਾਗਤ ਜਣੇਪੇ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ। ਮੈਡੀਕਲ ਅਫਸਰ ਡਾ. ਸਰੋਜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਾ ਉਦੇਸ਼ ਹਰ ਗਰਭਵਤੀ ਮਹਿਲਾ ਨੂੰ ਗੁਣਵੱਤਾ ਭਰੀ ਜਣੇਪਾ ਪੂਰਵ ਸਿਹਤ ਸੇਵਾ ਪ੍ਰਦਾਨ ਕਰਨਾ ਹੈ ਤਾਂ ਜੋ ਉੱਚ ਜੋਖਮ ਵਾਲੀਆਂ ਗਰਭ ਅਵਸਥਾਵਾਂ ਦੀ ਸਮੇਂ ਸਿਰ ਪਛਾਣ ਕਰਕੇ ਮਾਂ ਅਤੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਗਰਭਵਤੀ ਮਹਿਲਾਵਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ