Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਭਰੂਣ ਹੱਤਿਆ ਨੂੰ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ : ਡਾ. ਸਿੰਗਲਾ

June 09, 2026 09:59 PM
Rozana Sehaj times
ਫਰੀਦਕੋਟ :  ਦਫ਼ਤਰ ਸਿਵਲ ਸਰਜਨ ਫਰੀਦਕੋਟ ਵਿਖੇ ਜ਼ਿਲ੍ਹਾ ਪੀਸੀਪੀਐਨਡੀਟੀ (Pre-Conception and Pre-Natal Diagnostic Techniques) ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਪੀਸੀਪੀਐਨਡੀਟੀ ਐਕਟ ਦੀ ਪ੍ਰਭਾਵਸ਼ਾਲੀ ਲਾਗੂਕਰਨ, ਲਿੰਗ ਅਨੁਪਾਤ ਵਿੱਚ ਸੁਧਾਰ ਅਤੇ ਭਰੂਣ ਹੱਤਿਆ ਨੂੰ ਰੋਕਣ ਲਈ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂੜਾ ਵੱਲੋਂ ਵੱਖ-ਵੱਖ ਸਕੈਨ ਸੈਂਟਰਾਂ ਦੀ ਕੀਤੀ ਗਈ ਜਾਂਚ ਦੌਰਾਨ ਪਾਈਆਂ ਗਈਆਂ ਖਾਮੀਆਂ, ਨਿਰੀਖਣ ਰਿਪੋਰਟਾਂ ਅਤੇ ਸਕੈਨ ਸੈਂਟਰਾਂ ਵੱਲੋਂ ਭੇਜੇ ਗਏ ਬੇਨਤੀ ਪੱਤਰ ਕਮੇਟੀ ਦੇ ਮੈਂਬਰਾਂ ਦੇ ਸਨਮੁੱਖ ਪੇਸ਼ ਕੀਤੇ ਗਏ। ਕਮੇਟੀ ਵੱਲੋਂ ਇਨ੍ਹਾਂ ਮਾਮਲਿਆਂ ਉੱਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਕੇ ਲੋੜੀਂਦੀਆਂ ਸਿਫਾਰਸ਼ਾਂ ਅਤੇ ਸੁਝਾਅ ਦਿੱਤੇ ਗਏ। ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਧੀਆਂ ਨੂੰ ਸਮਾਜ ਵਿੱਚ ਬਰਾਬਰ ਦਾ ਦਰਜਾ ਦਿਵਾਉਣ ਅਤੇ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਸਾਰੇ ਵਰਗਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੀਸੀਪੀਐਨਡੀਟੀ ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਪੀਸੀਪੀਐਨਡੀਟੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖਣ ਅਤੇ ਧੀਆਂ ਨੂੰ ਬਚਾਉਣ ਲਈ ਸਮਾਜਿਕ ਜਾਗਰੂਕਤਾ ਨੂੰ ਲੋਕ ਅੰਦੋਲਨ ਦਾ ਰੂਪ ਦੇਣ 'ਤੇ ਜ਼ੋਰ ਦਿੱਤਾ।
 
 
 
 
 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ