Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਟਿਆਲਾ ਨੂੰ ਫੂਡ ਸਿਟੀ ਵਜੋਂ ਵਿਕਸਤ ਕਰਨ ਲਈ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

June 09, 2026 10:01 PM
Rozana Sehaj times
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰਲੇ ਸਮੂਹ ਹੋਟਲਾਂ, ਰੈਸਟੋਰੈਂਟਾਂ ਅਤੇ ਖਾਣ-ਪੀਣ ਵਾਲੀਆਂ ਰੇਹੜੀਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਖਾਣਾ ਪਕਾਉਣ ਲਈ ਵਰਤੇ ਤੇਲ ਨੂੰ ਤਿੰਨ ਵਾਰ ਤੋਂ ਵੱਧ ਗਰਮ ਕਰਨ ਉਪਰੰਤ ਮੁੜ ਵਰਤੋਂ ਵਿੱਚ ਨਾ ਲਿਆਉਣ। ਇਸ ਸਬੰਧੀ ਉਨ੍ਹਾਂ ਨੇ ਸਿਹਤ ਟੀਮਾਂ ਨੂੰ ਚੈਕਿੰਗ ਦੇ ਵੀ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਬਾਰੇ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਜਾਇਜ਼ਾ ਬੈਠਕ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ-ਕਮ-ਫੂਡ ਸੇਫਟੀ ਲਈ ਡੈਜ਼ੀਗਨੇਟਿਡ ਅਫ਼ਸਰ ਡਾ. ਗੁਰਪ੍ਰੀਤ ਕੌਰ ਨੂੰ ਹਦਾਇਤ ਕੀਤੀ ਕਿ ਉਹ ਵਾਰ-ਵਾਰ ਗਰਮ ਕੀਤੇ ਜਾਂਦੇ ਤੇਲ ਤੋਂ ਕੈਂਸਰ ਅਤੇ ਪੇਟ ਦੀਆਂ ਹੋਰ ਗੰਭੀਰ ਬਿਮਾਰੀਆਂ ਦੇ ਖ਼ਤਰੇ ਬਾਰੇ ਖਾਣ-ਪੀਣ ਦਾ ਕਾਰੋਬਾਰ ਕਰਦੇ ਵਪਾਰੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ। ਉਨ੍ਹਾਂ ਕਿਹਾ ਕਿ ਵਾਰ-ਵਾਰ ਗਰਮ ਕੀਤੇ ਤੇਲ ਵਿੱਚ ਹਾਨੀਕਾਰਕ ਤੱਤ ਪੈਦਾ ਹੋ ਜਾਂਦੇ ਹਨ, ਜੋ ਕੈਂਸਰ, ਦਿਲ ਦੀਆਂ ਬਿਮਾਰੀਆਂ ਅਤੇ ਹੋਰ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦੇ ਹਨ।  ਬੈਠਕ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਬੀਤੇ ਮਹੀਨੇ ਦੌਰਾਨ ਖਾਧ ਸੁਰੱਖਿਆ ਲਈ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਅੰਦਰ ਲੋਕਾਂ ਨੂੰ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਕੋਈ ਢਿੱਲ ਨਹੀਂ ਵਰਤੀ ਜਾਵੇਗੀ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ