Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਗੁਰਮੀਤ ਸਿੰਘ ਖੁੱਡੀਆਂ ਨੇ ਘਨੌਰ ਮਾਰਕੀਟ ਕਮੇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

June 09, 2026 10:09 PM
Rozana Sehaj times
ਘਨੌਰ :  ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਸ੍ਰੀ ਗੁਰਲਾਲ ਘਨੌਰ ਨੇ ਅਨਾਜ ਮੰਡੀ ਘਨੌਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕਿਸਾਨਾਂ ਦੇ 227 ਲਾਭਪਾਤਰੀ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ ਲਗਭਗ 86 ਲੱਖ ਰੁਪਏ ਦੀ ਆਖਰੀ ਕਿਸ਼ਤ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ । ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ ਗਏ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ ਰਕਮ ਟਰਾਂਸਫਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ। ਓਹਨਾ ਦੇ ਨਾਲ ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਚੇਅਰਮੈਨ ਮਾਰਕੀਟ ਕਮੇਟੀ ਜਰਨੈਲ ਸਿੰਘ ਮੰਨੂ ਚੇਅਰਮੈਨ ਇੰਦਰਜੀਤ ਸਿੰਘ ਸਿਆਲੂ ਵੀ ਮੋਜੂਦ ਸਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਦਕਿ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦੀ ਸਿਹਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ 227 ਪਰਿਵਾਰਾਂ ਨੂੰ ਮੁਆਵਜ਼ੇ ਵਜੋਂ ਲਗਭਗ 86 ਲੱਖ ਰੁਪਏ ਦੀ ਆਖਰੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ, ਜਿਸ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਹਲਕੇ ਦੇ ਹਰ ਪਿੰਡ ਅਤੇ ਸ਼ਹਿਰੀ ਖੇਤਰ ਤੱਕ ਬਿਹਤਰ ਸਹੂਲਤਾਂ ਪਹੁੰਚ ਸਕਣ।ਓਹਨਾ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਹਲਕੇ ਦੇ ਵਿਕਾਸ ਅਤੇ ਜਨ-ਭਲਾਈ ਲਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਿਰੰਤਰ ਕੰਮ ਜਾਰੀ ਰੱਖਿਆ ਜਾਵੇਗਾ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ