ਬਰਨਾਲਾ : ਪੰਜਾਬ ਦੇ ਵੱਡੇ ਉਦਯੋਗਿਕ ਘਰਾਣਿਆਂ ਵਿੱਚ ਸ਼ਾਮਲ ਟਰਾਈਡੈਂਟ ਗਰੁੱਪ ਦੀ ਧੌਲਾ ਸਥਿਤ ਯੂਨਿਟ ’ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਸ਼ਿਕੰਜਾ ਕੱਸਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਅਨੁਸਾਰ ਬੋਰਡ ਵੱਲੋਂ ਪਿਛਲੇ ਕੁਝ ਦਿਨਾਂ ਦੌਰਾਨ ਪ੍ਰਦੂਸ਼ਣ ਨਿਯਮਾਂ ਦੀਆਂ ਕਥਿਤ ਉਲੰਘਣਾਵਾਂ ਦੇ ਮਾਮਲੇ ਵਿੱਚ ਫੈਕਟਰੀ ਨੂੰ ਲਗਾਤਾਰ ਕਈ ਨੋਟਿਸ ਜਾਰੀ ਕੀਤੇ ਗਏ ਹਨ। ਫੈਕਟਰੀ ਨਾਲ ਜੁੜੇ ਸੂਤਰਾਂ ਮੁਤਾਬਕ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਟਰਾਈਡੈਂਟ ਧੌਲਾ ਯੂਨਿਟ ਨੂੰ 30 ਜੂਨ ਨੂੰ ਬੋਰਡ ਦੇ ਚੇਅਰਮੈਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ। ਇਸ ਨੋਟਿਸ ਤੋਂ ਬਾਅਦ ਇਲਾਕੇ ਵਿੱਚ ਫੈਕਟਰੀ ਦੇ ਭਵਿੱਖ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਟਰਾਈਡੈਂਟ ਵੱਲੋਂ ਆਪਣੇ ਕੁਝ ਮੁਲਾਜ਼ਮਾਂ ਨੂੰ ਮੱਧ ਪ੍ਰਦੇਸ਼ ਦੇ ਬੂਦਨੀ ਸਥਿਤ ਯੂਨਿਟ ਵਿੱਚ ਸ਼ਿਫਟ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਵੱਖ-ਵੱਖ ਮਾਮਲਿਆਂ ਵਿੱਚ ਜਾਂਚਾਂ ਵੀ ਹੁੰਦੀਆਂ ਰਹੀਆਂ ਹਨ। ਰਾਜਨੀਤਿਕ ਪੱਖੋਂ ਵੀ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਟਰਾਈਡੈਂਟ ਗਰੁੱਪ ਦੇ ਮੁਖੀ ਰਾਜਿੰਦਰ ਗੁਪਤਾ ਨੂੰ ਪਹਿਲਾਂ ਪੰਜਾਬ ਸਰਕਾਰ ਵੱਲੋਂ ਰਾਜ ਸਭਾ ਭੇਜਿਆ ਗਿਆ ਸੀ, ਪਰ ਬਾਅਦ ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਪ੍ਰਦੂਸ਼ਣ ਬੋਰਡ ਦੀਆਂ ਕਾਰਵਾਈਆਂ ਤੇਜ਼ ਹੋਣ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਜਾਣਕਾਰੀ ਅਨੁਸਾਰ ਟਰਾਈਡੈਂਟ ਵੱਲੋਂ ਹਾਈਕੋਰਟ ਦਾ ਰੁਖ ਕਰਨ ’ਤੇ ਅਦਾਲਤ ਨੇ 30 ਦਿਨਾਂ ਲਈ ਕਿਸੇ ਵੀ ਸਖ਼ਤ ਕਾਰਵਾਈ ’ਤੇ ਰੋਕ ਲਗਾ ਦਿੱਤੀ ਸੀ। ਹੁਣ ਇਹ ਮਿਆਦ ਖ਼ਤਮ ਹੋਣ ਤੋਂ ਬਾਅਦ ਬੋਰਡ ਨੇ ਮੁੜ 30 ਜੂਨ ਨੂੰ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਹੈ। ਫੈਕਟਰੀ ਬੰਦ ਹੋਣ ਦੀਆਂ ਅਟਕਲਾਂ ਕਾਰਨ ਇਲਾਕੇ ਦੇ ਲੋਕਾਂ ਅਤੇ ਵਪਾਰੀਆਂ ਵਿੱਚ ਚਿੰਤਾ ਦਾ ਮਾਹੌਲ ਹੈ। ਫਿਲਹਾਲ 30 ਜੂਨ ਨੂੰ ਹੋਣ ਵਾਲੀ ਸੁਣ