ਲੁਧਿਆਣਾ : ਬੀਤੇ ਦਿਨੀ ਆਪਣੀਆਂ ਹੱਕੀ ਮੰਗਾਂ ਦੀ ਆਵਾਜ਼ ਬੁਲੰਦ ਕਰਨ ਲਈ ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਦੇ 2600 ਆਈ.ਟੀ.ਆਈ. ਸਿਖਲਾਈ ਪ੍ਰਾਪਤ ਨੌਜਵਾਨਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਲੰਬੜਦਾਰ ਪ੍ਰਦੀਪ ਕੈਂਡ ਅਤੇ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ ਨੇ ਇਸ ਨੂੰ ਪੰਜਾਬ ਦੇ ਨੌਜਵਾਨਾਂ ਦੇ ਮਾਣ-ਸਨਮਾਨ 'ਤੇ ਸਿੱਧਾ ਹਮਲਾ ਦੱਸਦਿਆ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਘਟਨਾ ਹੈ ਕਿ ਜਿਨ੍ਹਾਂ ਨੌਜਵਾਨਾਂ ਨੇ ਦੋ ਸਾਲ ਦੀ ਆਈ.ਟੀ.ਆਈ.ਸਿੱਖਿਆ ਹਾਸਲ ਕਰਨ ਤੋਂ ਬਾਅਦ 4-4 ਸਾਲ ਤੱਕ ਅਪ੍ਰੈਂਟਿਸਸ਼ਿਪ ਦੇ ਮੌਕੇ ਦੀ ਉਡੀਕ ਕੀਤੀ, ਹੁਣ ਓਹੀ ਨੌਜਵਾਨ ਆਪਣੇ ਭਵਿੱਖ ਨੂੰ ਬਚਾਉਣ ਲਈ ਸੜਕਾਂ 'ਤੇ ਰੁਲਨ ਲਈ ਮਜਬੂਰ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਅਪ੍ਰੈਂਟਿਸਸ਼ਿਪ ਬਹਾਲ ਕੀਤੀ ਜਾਵੇ, ਸਾਰੇ ਪ੍ਰਭਾਵਿਤ ਨੌਜਵਾਨਾਂ ਨੂੰ ਟਰੇਨਿੰਗ 'ਤੇ ਵਾਪਸ ਲਿਆ ਜਾਵੇ ਅਤੇ ਉਨ੍ਹਾਂ ਦੇ ਪੱਕੇ ਰੁਜ਼ਗਾਰ ਲਈ ਸਪਸ਼ਟ ਨੀਤੀ ਜਾਰੀ ਕੀਤਾ ਜਾਵੇ।