ਅੰਮ੍ਰਿਤਸਰ : ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਏ. ਐੱਲ. ਐੱਲ. ਬੀ. (5 ਸਾਲਾ ਕੋਰਸ) ਡਿਗਰੀ ਕੋਰਸ ਦੇ ਸਮੈਸਟਰ ਨੌਵਾਂ ਦੇ ਹੋਏ ਇਮਤਿਹਾਨਾਂ ’ਚ 364 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਉਕਤ ਵਿਦਿਆਰਥਣ ਦਿਸ਼ਾ ਨੇ 500 ਅੰਕਾਂ ’ਚੋਂ 364 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥਣ ਦੀ ਇਸ ਉਪਲਬਧੀ ਨੇ ਕਾਲਜ ’ਚ ਮਾਣ ਅਤੇ ਉਤਸ਼ਾਹ ਵਾਲਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਪ੍ਰੀਤ ਇੰਦਰ ਕੌਰ, ਡਾ. ਹਰਜੋਤ ਕੌਰ, ਪ੍ਰੁੋ. ਹੇਮਾ ਸਿੰਘ, ਪ੍ਰੋ. ਸੁਗਮ ਆਦਿ ਬਾਕੀ ਸਟਾਫ਼ ਮੈਂਬਰ ਹਾਜ਼ਰ ਸਨ।