Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜੇਕਰ ਸਰਕਾਰ ਨਸ਼ੇ ਦੇ ਮਾਮਲੇ ਤੇ ਸੁਹਿਰਦ ਤਾਂ ਐਸਟੀਐਫ ਦੀ ਰਿਪੋਰਟ ਕਰੇ ਜਨਤਕ :ਮੀਤ ਹੇਅਰ

June 27, 2021 08:59 PM
SehajTimes

 ਚੰਡੀਗਡ਼੍ਹ : ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਵਿੱਚ ਫ਼ੇਲ੍ਹ ਰਹਿਣ ਤੇ ਤਰ੍ਹਾਂ ਤਰ੍ਹਾਂ ਦੇ ਬਹਾਨੇ ਬਣਾ ਕੇ ਲੋਕਾਂ ਵਿੱਚ ਸੱਚਾ ਬਣਨ ਦਾ ਯਤਨ ਕਰ ਰਹੇ ਕੈਪਟਨ ਅਮਰਿੰਦਰ ਤੇ ਨਿਸ਼ਾਨਾ ਸਾਧਦਿਆ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਚੋਣਾਂ ਤੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਨਸ਼ੇ ਬੰਦ ਕਰਨ ਦੇ ਆਪਣੇ ਵਾਅਦੇ ਤੋਂ ਮੁਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਖਤਮ ਕਰਨ ਲਈ ਕਿਸੇ ਨਵੀਂ ਪਾਲਿਸੀ ਨਾਲੋਂ ਰਾਜਨੀਤਕ ਇੱਛਾ ਸ਼ਕਤੀ ਦੀ ਜ਼ਰੂਰਤ ਵੱਧ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੰਬੇ ਸਮੇਂ ਤੋਂ ਅਕਾਲੀਆਂ ਨੂੰ ਇਸ ਨਸ਼ੇ ਦੇ ਕਾਰੋਬਾਰ ਲਈ ਜ਼ਿੰਮੇਵਾਰ ਠਹਿਰਾ ਰਹੀ ਹੈ ਪਰੰਤੂ ਉਨ੍ਹਾਂ ਖ਼ਿਲਾਫ਼ ਕੋਈ ਵੀ ਕਾਰਵਾਈ ਕਰਨ ਤੋਂ ਗੁਰੇਜ਼ ਕਰ ਰਹੀ ਹੈ। ਅਸਲ ਵਿੱਚ ਅਕਾਲੀ ਅਤੇ ਕਾਂਗਰਸੀ ਮਿਲ ਕੇ ਹੀ ਸੂਬੇ ਵਿਚ ਨਸ਼ੇ ਦਾ ਕਾਰੋਬਾਰ ਚਲਾ ਰਹੇ ਹਨ ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਮਜਬੂਰ ਹੋ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕਰ ਪਾ ਰਹੇ। 
           ਹੇਅਰ ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ਉੱਤੇ ਰਾਸ਼ਟਰੀ ਪਾਲਿਸੀ ਬਣਾਉਣ ਦੀ ਗੱਲ ਕਰਨ ਵਾਲੇ ਕੈਪਟਨ ਅਮਰਿੰਦਰ ਦੱਸਣ ਕਿ ਪਹਿਲਾਂ ਤੋਂ ਨਾਰਥ ਰੀਜਨ ਦੀ ਬਣੀ ਕੋਆਰਡੀਨੇਸ਼ਨ ਕਮੇਟੀ ਦਾ ਕੀ ਬਣਿਆ। ਇਸ ਕਮੇਟੀ ਦੀ ਕਦੇ ਕੋਈ ਮੀਟਿੰਗ ਵੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਪ੍ਰਤੀ ਸੁਹਿਰਦ ਹਨ ਤਾਂ ਐਸਟੀਐਫ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਰਿਪੋਰਟ ਜਨਤਕ ਕਰਨ। 
           ਪੰਜਾਬ ਵਿਚ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਬਾਰੇ ਕੈਪਟਨ ਨੂੰ ਘੇਰਦਿਆਂ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੱਸਣ ਕਿ ਉਨ੍ਹਾਂ ਨੇ ਆਪਣੇ ਜ਼ਿਲ੍ਹੇ ਵਿੱਚ ਹੀ ਨਕਲੀ ਸ਼ਰਾਬ ਦੀਆਂ ਫੜੀਆਂ ਫੈਕਟਰੀਆਂ ਉੱਤੇ ਹੁਣ ਤਕ ਕੀ ਕਾਰਵਾਈ ਕੀਤੀ ਹੈ। ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਖੁਦ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰ ਰਹੇ ਹਨ ਅਤੇ ਉਨ੍ਹਾਂ ਦੇ ਖੁਦ ਦੇ ਸਲਾਹਕਾਰ ਇਸ ਵਿੱਚ ਲਿਪਤ ਹਨ। ਹੇਅਰ ਨੇ ਕਿਹਾ ਕਿ ਪੰਜਾਬ ਦੇ ਹਰ ਕੋਨੇ ਵਿਚ ਨਸ਼ਾ ਕਿਸੇ ਸਮੇਂ ਵੀ ਉਪਲੱਬਧ ਹੋ ਜਾਂਦਾ ਹੈ ਅਜਿਹੇ ਹਾਲਾਤ ਵਿੱਚ ਕੈਪਟਨ ਅਮਰਿੰਦਰ ਸਿੰਘ ਬਹਾਨੇ ਬਣਾ ਕੇ ਆਪਣੀ ਜ਼ਿੰਮੇਵਾਰੀ ਇਸ ਤੋਂ ਭੱਜ ਰਹੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ