Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵਿਸ਼ਵ ਫੈਟੀ ਲਿਵਰ ਦਿਵਸ 2026 ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ

June 10, 2026 06:02 PM
Rozana Sehaj times
ਚੰਡੀਗੜ੍ਹ : ਵਿਸ਼ਵ ਫੈਟੀ ਲਿਵਰ ਦਿਵਸ, ਜੋ ਹਰ ਸਾਲ ਜੂਨ ਦੇ ਦੂਜੇ ਵੀਰਵਾਰ ਨੂੰ ਫੈਟੀ ਲਿਵਰ ਰੋਗ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ, ਦੇ ਮੌਕੇ ਪੰਜਾਬ ਸਰਕਾਰ ਲਿਵਰ ਨਾਲ ਸਬੰਧਿਤ ਰੋਗਾਂ ਨਾਲ ਨਜਿੱਠਣ ਲਈ ਸਕ੍ਰੀਨਿੰਗ ਸੇਵਾਵਾਂ ਦਾ ਵਿਸਥਾਰ, ਰੈਫਰਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਆਪਣੇ ਯਤਨਾਂ ਨੂੰ ਹੋਰ ਤੇਜ਼ ਕਰ ਰਹੀ ਹੈ। ਫੈਟੀ ਲਿਵਰ ਰੋਗ ਲਿਵਰ ਦੇ ਤੇਜ਼ੀ ਨਾਲ ਵਧ ਰਹੇ ਰੋਗਾਂ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਬਣਦਾ ਜਾ ਰਿਹਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਫੈਟੀ ਲਿਵਰ ਰੋਗ ਅਕਸਰ ਬਿਨਾਂ ਕਿਸੇ ਸਪੱਸ਼ਟ ਲੱਛਣ ਦੇ ਹੌਲੀ-ਹੌਲੀ ਵਧਦਾ ਹੈ ਅਤੇ ਕਈ ਮਾਮਲਿਆਂ ਵਿੱਚ ਇਸ ਦਾ ਪਤਾ ਉਦੋਂ ਤੱਕ ਨਹੀਂ ਲੱਗਦਾ ਜਦੋਂ ਤੱਕ ਲਿਵਰ ਨੂੰ ਗੰਭੀਰ ਨੁਕਸਾਨ ਨਹੀਂ ਪਹੁੰਚ ਜਾਂਦਾ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਐਕਿਊਟ ਵਾਇਰਲ ਹੈਪੇਟਾਈਟਿਸ, ਕ੍ਰੋਨਿਕ ਹੈਪੇਟਾਈਟਿਸ ਅਤੇ ਲਿਵਰ ਐਬਸੈਸ ਸਮੇਤ ਲਿਵਰ ਨਾਲ ਸਬੰਧਿਤ 302 ਮਾਮਲਿਆਂ ਦਾ ਇਲਾਜ ਕੀਤਾ ਗਿਆ, ਜਿਸ ’ਤੇ 6 ਲੱਖ ਰੁਪਏ ਤੋਂ ਵੱਧ ਖ਼ਰਚ ਕੀਤਾ ਗਿਆ। ਇਹ ਅੰਕੜੇ ਰਾਜ ਵਿੱਚ ਸਮੇਂ ਸਿਰ ਜਾਂਚ ਅਤੇ ਸੌਖੇ ਇਲਾਜ ਦੀ ਵਧਦੀ ਲੋੜ ਨੂੰ ਦਰਸਾਉਂਦੇ ਹਨ। ਵਿਸ਼ਵ ਸਿਹਤ ਸੰਸਥਾ (ਡਬਲਿਊਐਚਓ) ਅਨੁਸਾਰ, ਗੈਰ-ਸਿਹਤਮੰਦ ਖੁਰਾਕ, ਮੋਟਾਪਾ, ਸਰੀਰਕ ਗਤੀਵਿਧੀਆਂ ਦੀ ਘਾਟ ਅਤੇ ਸ਼ਰਾਬ ਦੀ ਵਧ ਵਰਤੋਂ ਨਾਲ ਜੁੜੇ ਲਿਵਰ ਰੋਗ ਵਿਸ਼ਵ ਪੱਧਰ ’ਤੇ ਤੇਜ਼ੀ ਨਾਲ ਵਧਦੀ ਜਨ ਸਿਹਤ ਚੁਣੌਤੀ ਬਣਦੇ ਜਾ ਰਹੇ ਹਨ। ਇਸੇ ਰੁਝਾਨ ਨੂੰ ਦਰਸਾਉਂਦਿਆਂ, ਸਾਲ 2021 ਵਿੱਚ ਕਲੀਨਿਕਲ ਗੈਸਟ੍ਰੋਐਂਟਰੋਲੋਜੀ ਐਂਡ ਹੈਪੇਟੋਲੋਜੀ ਵਿੱਚ ਪ੍ਰਕਾਸ਼ਿਤ ਇੱਕ ਵਿਵਸਥਿਤ ਸਮੀਖਿਆ ਅਤੇ ਮੈਟਾ-ਵਿਸ਼ਲੇਸ਼ਣ, ਜਿਸ ਵਿੱਚ ਭਾਰਤ ਦੇ 23,581 ਬਾਲਗਾਂ ਅਤੇ 2,903 ਬੱਚਿਆਂ ਨਾਲ ਸਬੰਧਿਤ 50 ਅਧਿਐਨਾਂ ਨੂੰ ਸ਼ਾਮਲ ਕੀਤਾ ਗਿਆ ਸੀ, ਅਨੁਸਾਰ ਭਾਰਤ ਵਿੱਚ ਨਾਨ-ਅਲਕੋਹਲਿਕ ਫੈਟੀ ਲਿਵਰ ਰੋਗ (ਐਨਏਐਫਐਲਡੀ) 38.6 ਫੀਸਦੀ ਬਾਲਗਾਂ ਅਤੇ 35.4 ਫੀਸਦੀ ਬੱਚਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਲਿਵਰ ਰੋਗਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਸੰਤੁਲਿਤ ਖੁਰਾਕ, ਨਿਯਮਿਤ ਕਸਰਤ, ਪ੍ਰੋਸੈਸਡ ਅਤੇ ਤਲੇ-ਭੁੰਨੇ ਭੋਜਨਾਂ ਦੀ ਘੱਟ ਵਰਤੋਂ, ਸ਼ਰਾਬ ਤੋਂ ਪੂਰੀ ਤਰ੍ਹਾਂ ਪਰਹੇਜ਼, ਸ਼ੂਗਰ ਨੂੰ ਕੰਟਰੋਲ ਵਿੱਚ ਰੱਖਣ ਅਤੇ ਨਿਯਮਿਤ ਸਿਹਤ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਉਨ੍ਹਾਂ ਮੋਟਾਪੇ, ਸ਼ੂਗਰ, ਮੈਟਾਬੋਲਿਕ ਸਿੰਡਰੋਮ ਜਾਂ ਲਿਵਰ ਰੋਗ ਦੇ ਪਰਿਵਾਰਕ ਇਤਿਹਾਸ ਵਾਲੇ ਲੋਕਾਂ ਲਈ ਸਮੇਂ ਸਿਰ ਸਕ੍ਰੀਨਿੰਗ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਨਿਯਮਿਤ ਜਾਂਚਾਂ ਵਿੱਚ ਲਿਵਰ ਫੰਕਸ਼ਨ ਟੈਸਟ (ਐਲਐਫਟੀ), ਪੇਟ ਦਾ ਅਲਟਰਾਸਾਊਂਡ ਅਤੇ ਫਾਈਬ੍ਰੋਸਕੈਨ ਸ਼ਾਮਲ ਹਨ, ਜਿਨ੍ਹਾਂ ਦੀ ਮਦਦ ਨਾਲ ਲਿਵਰ ਵਿੱਚ ਚਰਬੀ ਦੇ ਜਮ੍ਹਾਂ ਹੋਣ ਅਤੇ ਫਾਈਬਰੋਸਿਸ ਦੀ ਪਛਾਣ, ਗੰਭੀਰ ਨੁਕਸਾਨ ਹੋਣ ਤੋਂ ਪਹਿਲਾਂ ਕੀਤੀ ਜਾ ਸਕਦੀ ਹੈ।"
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ