Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

June 10, 2026 06:57 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੇ ਸਨਮਾਨ, ਸੁਰੱਖਿਆ ਅਤੇ ਅਧਿਕਾਰਾਂ ਦੀ ਰਾਖੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਵਚਨਬੱਧਤਾ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਵਿਭਾਗ ਵੱਲੋਂ ਜ਼ਿਲ੍ਹਾ ਮਾਨਸਾ ਦੀ ਇੱਕ ਬਜ਼ੁਰਗ ਮਹਿਲਾ ਦੀ ਸ਼ਿਕਾਇਤ 'ਤੇ ਤੁਰੰਤ ਦਖ਼ਲ ਦਿੰਦਿਆਂ ਮਾਮਲੇ ਦੀ ਜਾਂਚ ਕਰਵਾਈ ਗਈ ਅਤੇ ਦੋਸ਼ੀ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਉਂਦਿਆਂ ਉਸ ਦੀ ਗ੍ਰਿਫ਼ਤਾਰੀ ਯਕੀਨੀ ਬਣਾਈ ਗਈ, ਜਿਸ ਨਾਲ ਪੀੜਤ ਬਜ਼ੁਰਗ ਮਹਿਲਾ ਨੂੰ ਇਨਸਾਫ਼ ਮਿਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬਜ਼ੁਰਗ ਮਹਿਲਾ ਵੱਲੋਂ ਕੀਤੀ ਗਈ ਸ਼ਿਕਾਇਤ ਵਿੱਚ ਦੱਸਿਆ ਗਿਆ ਸੀ ਕਿ ਪਰਿਵਾਰਕ ਵਿਵਾਦ ਅਤੇ ਜਾਇਦਾਦੀ ਮਾਮਲੇ ਨੂੰ ਲੈ ਕੇ ਉਸ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਮਾਮਲੇ ਦੀ ਪੈਰਵੀ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮਾਨਸਾ ਨੇ ਬਜ਼ੁਰਗ ਮਹਿਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਬਜ਼ੁਰਗ ਨਾਗਰਿਕ ਨਾਲ ਦੁਰਵਿਵਹਾਰ, ਅਣਦੇਖੀ ਜਾਂ ਜਾਇਦਾਦ ਸਬੰਧੀ ਸ਼ੋਸ਼ਣ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਸੰਬੰਧਿਤ ਅਧਿਕਾਰੀਆਂ ਜਾਂ ਬਜ਼ੁਰਗ ਹੈਲਪਲਾਈਨ ਨੰਬਰ 14567 'ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋੜਵੰਦ ਬਜ਼ੁਰਗਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਰੱਖੇ ਜਾ ਰਹੇ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ