Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼

June 10, 2026 07:08 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਇਆ ਜਾਵੇਗਾ। ਪਟਿਆਲਾ ਦੀਆਂ ਸੜਕਾਂ 'ਤੇ ਬੁੱਧਵਾਰ ਸਵੇਰੇ ਇਸ ਨਵੇਂ ਮਾਡਲ ਦੀ ਸ਼ੁਰੂਆਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਹਾਈਬ੍ਰਿਡ ਮਾਡਲ ਮਸ਼ੀਨ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ, ਸਕਰੱਬਰਜ਼, ਹੱਥੀਂ ਆਰਗੈਨਿਕ ਰਹਿੰਦ-ਖੂੰਹਦ ਇਕੱਠਾ ਕਰਨ ਅਤੇ ਸੜਕਾਂ ਦੀ ਧੁਆਈ ਦੇ ਕੰਮ ਨੂੰ ਆਪਸ ਵਿੱਚ ਜੋੜਦਾ ਹੈ। ਇਹ ਸਿਸਟਮ ਹਰੇਕ ਵਾਰਡ ਲਈ ਪਹਿਲਾਂ ਤੋਂ ਨਿਰਧਾਰਿਤ ਹਫ਼ਤਾਵਾਰੀ ਸਫ਼ਾਈ ਸ਼ਡਿਊਲ ਅਨੁਸਾਰ ਕੰਮ ਕਰੇਗਾ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ, ਭਾਰਤ ਦੇ ਸਭ ਤੋਂ ਬਿਹਤਰ ਸਫ਼ਾਈ ਮਾਡਲ ਨੂੰ ਲਾਗੂ ਕਰ ਰਿਹਾ ਹੈ। ਚਹੁੰ-ਪੜਾਵੀਂ ਇਸ ਮਾਡਲ ਵਿੱਚ ਆਟੋਮੈਟਿਕ ਸ਼ਰੱਬ ਕਟਰ (ਝਾੜੀਆਂ ਕੱਟਣ ਵਾਲੀ ਮਸ਼ੀਨ), ਘਾਹ-ਫੂਸ ਅਤੇ ਦਰੱਖਤਾਂ ਦੀਆਂ ਟਾਹਣੀਆਂ ਦੀ ਹੱਥੀਂ ਚੁਕਾਈ, ਸੁਪਰ-ਸਕਸ਼ਨ ਮਸ਼ੀਨ ਤੇ ਸਕਰੱਬਰਜ਼ ਸ਼ਾਮਲ ਹੈ। ਇਸ ਬਾਅਦ ਸੜਕਾਂ ਨੂੰ ਧੋਤਾ ਜਾਵੇਗਾ। ਉਨ੍ਹਾਂ ਕਿਹਾ, "ਸਾਡੇ ਸਫ਼ਾਈ ਸੇਵਕ ਸਾਡੇ ਮੁੱਖ ਭਾਈਵਾਲ ਹਨ। ਮਸ਼ੀਨਾਂ ਭਾਰੀ ਕੰਮ ਕਰਨਗੀਆਂ ਅਤੇ ਉਹ ਬਾਰੀਕੀ ਵਾਲਾ ਕੰਮ ਸੰਭਾਲਣਗੇ। ਇਹ ਸਿਸਟਮ ਹੱਥੀਂ ਕੀਤੀ ਜਾਣ ਵਾਲੀ ਸਖ਼ਤ ਮਿਹਨਤ ਨੂੰ ਘਟਾਉਣ ਅਤੇ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਤਿਆਰ ਕੀਤਾ ਗਿਆ ਹੈ। ਇੱਕ ਵਾਰ ਜਦੋਂ ਸੜਕਾਂ ਚਮਕਣ ਲੱਗ ਪੈਣਗੀਆਂ ਤਾਂ ਡੀਪ ਕਲੀਨਿੰਗ ਦੀ ਲੋੜ ਕੁਦਰਤੀ ਤੌਰ 'ਤੇ ਘਟ ਜਾਵੇਗੀ, ਪਰ ਸਿਰਫ਼ ਸਫ਼ਾਈ ਵਧੇਗੀ।" ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਡੀ ਕੋਸ਼ਿਸ਼ ਪਟਿਆਲਾ ਨੂੰ ਇੱਕ ਮਹੀਨੇ ਦੇ ਅੰਦਰ ਪੰਜਾਬ ਦਾ ਸਭ ਤੋਂ ਸਾਫ਼ ਤੇ ਸੁੰਦਰ ਸ਼ਹਿਰ ਬਣਾਉਣ ਦੀ ਹੈ। ਇਸ ਤੋਂ ਬਾਅਦ, ਅਸੀਂ ਪੂਰੇ ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਾਂਗੇ।"

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ