Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ

June 10, 2026 07:39 PM
Rozana Sehaj times

ਅੰਮ੍ਰਿਤਸਰ : ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਹਾਇਕ ਕਿਰਤ ਕਮਿਸ਼ਨਰ (ਏ.ਐਲ.ਸੀ.) ਸ੍ਰੀ ਜਸਨਦੀਪ ਸਿੰਘ ਕੰਗ ਨੇ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਅਤੇ ਕਿਰਤੀਆਂ ਨੂੰ ਕਾਨੂੰਨੀ ਲਾਭਾਂ ਤੋਂ ਵਾਂਝਾ ਰੱਖਣ ਵਾਲੀਆਂ ਸੰਸਥਾਵਾਂ ਅਤੇ ਵਿਭਾਗਾਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕੀਤੀ ਹੈ। ਪੰਜਾਬ ਲੈਂਡ ਰੈਵੇਨਿਊ ਐਕਟ, 1887 ਅਧੀਨ ਸਹਾਇਕ ਕੁਲੈਕਟਰ ਗ੍ਰੇਡ-1 ਵਜੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਹਾਇਕ ਕਿਰਤ ਕਮਿਸ਼ਨਰ ਨੇ ਚਾਰ ਕਿਰਤੀਆਂ ਨੂੰ ਗ੍ਰੈਚੁਟੀ ਦੀ ਰਕਮ ਅਦਾ ਨਾ ਕਰਨ ਵਾਲੀਆਂ ਤਿੰਨ ਸੰਸਥਾਵਾਂ ਦੇ ਬੈਂਕ ਖਾਤੇ ਕੁਰਕ ਕਰਕੇ ਸੀਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇੱਕ ਹੋਰ ਮਾਮਲੇ ਵਿੱਚ ਨੌਂ ਕਿਰਤੀਆਂ ਨੂੰ ਕਾਨੂੰਨੀ ਹੱਕਾਂ ਅਨੁਸਾਰ ਬਣਦੇ ਲਾਭ ਨਾ ਦੇਣ ਕਾਰਨ ਇੱਕ ਸਰਕਾਰੀ ਵਿਭਾਗ ਦੇ ਅਧਿਕਾਰੀਆਂ ਦੀਆਂ ਤਨਖਾਹਾਂ ਰੋਕ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ, ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਅਤੇ ਤਿੰਨ ਕਿਰਤੀਆਂ ਨੂੰ ਬਣਦੇ ਲਾਭ ਨਾ ਦੇਣ ਕਾਰਨ ਇੱਕ ਹੋਰ ਸਰਕਾਰੀ ਵਿਭਾਗ ਦੇ ਵਾਹਨ ਨੂੰ ਕੁਰਕ ਕਰਕੇ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਇੱਕ ਵੱਖਰੇ ਮਾਮਲੇ ਵਿੱਚ ਕਰਮਚਾਰੀ ਨੂੰ ਬਣਦੇ ਲਾਭਾਂ ਦੀ ਅਦਾਇਗੀ ਨਾ ਕਰਨ ਵਾਲੀ ਇੱਕ ਫ਼ਰਮ ਦੀ ਅਚੱਲ ਸੰਪਤੀ ਕੁਰਕ ਕਰਨ ਲਈ ਸਬੰਧਤ ਤਹਿਸੀਲਦਾਰ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਹਾਇਕ ਕਿਰਤ ਕਮਿਸ਼ਨਰ ਨੇ ਦੱਸਿਆ ਕਿ ਏ.ਐਲ.ਸੀ. ਅਦਾਲਤ ਵਿੱਚ ਲੰਬਿਤ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਫਾਸਟ-ਟ੍ਰੈਕ ਅਧਾਰ ’ਤੇ ਸੁਣਵਾਈ ਕੀਤੀ ਜਾ ਰਹੀ ਹੈ ਤਾਂ ਜੋ ਕਿਰਤੀਆਂ ਨੂੰ ਸਮੇਂ ਸਿਰ ਇਨਸਾਫ਼ ਅਤੇ ਉਨ੍ਹਾਂ ਦੇ ਹੱਕ ਪ੍ਰਦਾਨ ਕੀਤੇ ਜਾ ਸਕਣ। ਉਸਾਰੀ ਕਿਰਤੀਆਂ ਦੀ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਕਿਰਤ ਇੰਸਪੈਕਟਰਾਂ ਵੱਲੋਂ ਵੱਖ-ਵੱਖ ਲੇਬਰ ਚੌਕਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ, ਜਿੱਥੇ ਕਿਰਤੀਆਂ ਨੂੰ ਮੌਕੇ ’ਤੇ ਹੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਅਧੀਨ ਰਜਿਸਟਰ ਕੀਤਾ ਗਿਆ। ਪਿਛਲੇ ਦਸ ਮਹੀਨਿਆਂ ਦੌਰਾਨ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ 3,977 ਰਜਿਸਟਰਡ ਉਸਾਰੀ ਕਿਰਤੀਆਂ ਨੂੰ 4,83,04,000 ਰੁਪਏ ਦੀ ਰਕਮ ਜਾਰੀ ਕਰਨ ਲਈ ਸਿਫ਼ਾਰਸ਼ ਕੀਤੀ ਗਈ ਹੈ। ਵਿਭਾਗ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਅਤੇ ਕਿਰਤ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਰਾਹੀਂ ਬਾਲ ਮਜ਼ਦੂਰੀ ਵਿਰੋਧੀ ਛਾਪੇਮਾਰੀ ਮੁਹਿੰਮ ਵੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ। ਸਹਾਇਕ ਕਿਰਤ ਕਮਿਸ਼ਨਰ ਨੇ ਕਿਰਤੀਆਂ ਦੇ ਅਧਿਕਾਰਾਂ ਦੀ ਰੱਖਿਆ ਪ੍ਰਤੀ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਚੇਤਾਵਨੀ ਦਿੱਤੀ ਕਿ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਜਾਂ ਕਿਰਤੀਆਂ ਨੂੰ ਉਨ੍ਹਾਂ ਦੇ ਬਣਦੇ ਹੱਕਾਂ ਤੋਂ ਵਾਂਝਾ ਰੱਖਣ ਵਾਲੇ ਮਾਲਕਾਂ ਅਤੇ ਸੰਸਥਾਵਾਂ ਖ਼ਿਲਾਫ਼ ਅਗਾਂਹ ਵੀ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼