ਖਨੌਰੀ : ਠੇਕੇਦਾਰ ਜਸਵਿੰਦਰ ਸਿੰਘ ਜੱਸੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਸ੍ਰੀ ਜੰਗੀਰ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ। ਸ੍ਰੀ ਜੰਗੀਰ ਸਿੰਘ 88 ਸਾਲ ਦੀ ਉਮਰ ਵਿੱਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਖਨੌਰੀ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਸਵਰਗਵਾਸੀ ਜੰਗੀਰ ਸਿੰਘ ਨਗਰ ਪੰਚਾਇਤ ਖਨੌਰੀ ਦੇ ਵਾਰਡ ਨੰਬਰ 8 ਤੋਂ ਕੌਂਸਲਰ ਜਸਮੇਲ ਕੌਰ ਦੇ ਸਹੁਰਾ, ਠੇਕੇਦਾਰ ਮਹਾਵੀਰ ਸਿੰਘ ਕੌਂਸਲਰ ਦੇ ਚਾਚਾ, ਨਗਰ ਪੰਚਾਇਤ ਖਨੌਰੀ ਦੀ ਸਾਬਕਾ ਸੀਨੀਅਰ ਵਾਈਸ ਪ੍ਰਧਾਨ ਮਲਕੀਤ ਕੌਰ ਦੇ ਚਾਚਾ-ਸਹੁਰਾ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਬਸਪਾ ਦੇ ਕੋਆਰਡੀਨੇਟਰ ਅਮਨ ਬੋਧ ਦੇ ਦਾਦਾ ਸਨ। ਪਰਿਵਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਵਰਗਵਾਸੀ ਜੰਗੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਭੋਗ ਅਤੇ ਅੰਤਿਮ ਅਰਦਾਸ 14 ਜੂਨ ਨੂੰ ਗੁਰੂ ਰਵਿਦਾਸ ਬੇਗਮਪੁਰਾ ਧਾਮ ਖਨੌਰੀ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ, ਜਿਸ ਵਿੱਚ ਰਿਸ਼ਤੇਦਾਰਾਂ, ਸੱਜਣ-ਮਿੱਤਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।