ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਵੱਲੋਂ 15 ਅਪ੍ਰੈਲ, 2025 ਨੂੰ ਜ਼ਿਲ੍ਹਾ ਸਿਸਟਮ ਮੈਨੇਜਰਾਂ (ਡੀ.ਐਸ.ਐਮ) ਅਤੇ ਸਹਾਇਕ ਸਿਸਟਮ ਮੈਨੇਜਰਾਂ (ਏ.ਐਸ.ਐਮ) ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਚੋਣ ਪ੍ਰਕਿਰਿਆ ਉਪਰੰਤ ਜ਼ਿਲ੍ਹਾ ਸਿਸਟਮ ਮੈਨੇਜਰਾਂ ਦੇ ਅਹੁਦਿਆਂ ਲਈ 11 ਉਮੀਦਵਾਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਦੇ ਅਹੁਦਿਆਂ ਲਈ 37 ਉਮੀਦਵਾਰਾਂ ਦੀ ਚੋਣ ਕੀਤੀ ਗਈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮਾਨ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਰੋਜ਼ਗਾਰ ਸਿਰਜਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ, "ਸੂਬੇ ਵਿੱਚ ਪਾਰਦਰਸ਼ੀ ਭਰਤੀ ਵਿਧੀ ਰਾਹੀਂ ਨੌਜਵਾਨਾਂ ਨੂੰ 66,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਸਮਾਗਮ ਦੌਰਾਨ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡਜ਼ ਸ੍ਰੀ ਪਰਮਵੀਰ ਸਿੰਘ ਅਤੇ ਮਾਲ ਵਿਭਾਗ, ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਅਤੇ ਡਾਇਰੈਕਟਰ ਲੈਂਡ ਰਿਕਾਰਡਜ਼ ਦੇ ਅਧਿਕਾਰੀ ਸ਼ਾਮਲ ਸਨ।