Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

June 10, 2026 08:21 PM
Rozana Sehaj times
ਚੰਡੀਗੜ੍ਹ : ਜੀਵਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਆਪਣੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਦਿਆਂ, ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਛੱਤਬੀਰ ਚਿੜੀਆਘਰ ਸਕੂਲ ਕਲੱਬ ਨੇ ਹੁਣ ਤੱਕ 4,850 ਸਕੂਲ ਰਜਿਸਟਰ ਕੀਤੇ ਹਨ, ਜਿਨ੍ਹਾਂ ਵਿੱਚ ਪੂਰੇ ਖੇਤਰ ਦੇ 2,050 ਪ੍ਰਾਈਵੇਟ ਅਤੇ 2,800 ਸਰਕਾਰੀ ਸਕੂਲ ਸ਼ਾਮਿਲ ਹਨ। ਪਿਛਲੇ ਚਾਰ ਅਕਾਦਮਿਕ ਸਾਲਾਂ ਦੌਰਾਨ, ਕਲੱਬ ਵਿੱਚ ਗਾਈਡਡ ਟੂਰ, ਜੰਗਲੀ ਜੀਵ ਵਰਕਸ਼ਾਪਾਂ ਅਤੇ ਈਕੋ-ਲਰਨਿੰਗ ਪ੍ਰੋਗਰਾਮਾਂ ਰਾਹੀਂ ਕੁੱਲ 4,21,079 ਵਿਦਿਆਰਥੀ ਸ਼ਾਮਿਲ ਹੋਏ। ਸ਼ੁਰੂਆਤ ਵਿੱਚ 2022-23 ਦੌਰਾਨ 83,049 ਵਿਦਿਆਰਥੀਆਂ ਨੇ ਹਿੱਸਾ ਲਿਆ, 2023-24 ਵਿੱਚ ਇਹ ਗਿਣਤੀ 1,37,011 ਤੱਕ ਪਹੁੰਚ ਗਈ, ਜੋ ਕਿ ਸਾਲ-ਦਰ-ਸਾਲ 65 ਫ਼ੀਸਦੀ ਵਾਧੇ ਨੂੰ ਦਰਸਾਉਂਦਾ ਹੈ। 2024-25 ਵਿੱਚ 1,11,731 ਵਿਦਿਆਰਥੀ ਸ਼ਾਮਲ ਹੋਏ ਅਤੇ ਮੌਜੂਦਾ ਅਕਾਦਮਿਕ ਸਾਲ 2025-26 ਦੌਰਾਨ, 31 ਮਾਰਚ 2025 ਤੋਂ ਲੈ ਕੇ ਅਪਰੈਲ 1, 2026 ਤੱਕ ਕਲੱਬ ਵਿੱਚ ਪਹਿਲਾਂ ਹੀ 89,288 ਵਿਦਿਆਰਥੀ ਰਜਿਸਟਰ ਹੋ ਚੁੱਕੇ ਹਨ। 2023-24 ਤੋਂ ਬਾਅਦ ਆਈ ਮਾਮੂਲੀ ਗਿਰਾਵਟ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਦਰਜ ਕੀਤੀ ਗਈ ਹੈ। ਕਲੱਬ ਵਿੱਚ ਹੁਣ 4,850 ਸਕੂਲ ਸ਼ਾਮਿਲ ਹੋ ਗਏ ਹਨ ਅਤੇ ਇਹਨਾਂ ਵਿਦਿਆਰਥੀਆਂ ਨੂੰ ਜੀਵਾਂ ਦੀ ਦੇਖਭਾਲ ਬਾਰੇ ਸਿਖਲਾਈ ਦੇ ਕੇ ਜੰਗਲੀ ਜੀਵ ਰੱਖਿਅਕਾਂ ਦੀ ਅਗਲੀ ਪੀੜ੍ਹੀ ਸਿਰਜਣ ਲਈ ਯਤਨ ਕੀਤੇ ਜਾ ਰਹੇ ਹਨ। ਮਾਹਿਰਾਂ ਦੀ ਅਗਵਾਈ ਵਾਲੇ ਸੈਸ਼ਨ ਕਰਵਾਏ ਜਾਂਦੇ ਹਨ ਅਤੇ ਵਿਹਾਰਕ ਨੇਚਰ ਕੈਂਪ ਲਗਾਏ ਜਾਂਦੇ ਹਨ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ