Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

June 10, 2026 08:32 PM
Rozana Sehaj times

ਚੰਡੀਗੜ੍ਹ : ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਆਪਣੇ ਅਟੱਲ ਮਿਸ਼ਨ ਦੇ ਮਿਸਾਲੀ ਪ੍ਰਮਾਣ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੀ ਲੇਡੀ ਕੈਡਿਟ ਦੀਕਸ਼ਾ ਸ਼ਰਮਾ ਦੀ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਏਝੀਮਾਲਾ (ਕੇਰਲਾ) ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋਈ ਹੈ। ਮੋਹਾਲੀ ਵਾਲੀ ਇੱਕ ਬੱਸ ਮਾਲਕ ਅਤੇ ਆਪਰੇਟਰ ਸ੍ਰੀ ਦਯਾ ਕ੍ਰਿਸ਼ਨ ਸ਼ਰਮਾ ਦੀ ਧੀ ਦੀਕਸ਼ਾ ਸ਼ਰਮਾ ਦੀ ਸਿੱਖਿਆ ਸ਼ਾਖਾ ਵਿੱਚ ਚੋਣ ਹੋਈ ਹੈ ਅਤੇ ਉਹ ਇਸ ਮਹੀਨੇ ਦੇ ਅਖੀਰ ਤੱਕ ਇੰਡੀਅਨ ਨੇਵਲ ਅਕੈਡਮੀ ਵਿੱਚ ਸ਼ਾਮਲ ਹੋ ਜਾਵੇਗੀ। ਮਹਿਲਾ ਕੈਡੇਟ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ  ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮਾਈ ਭਾਗੋ ਏ.ਐਫ.ਪੀ.ਆਈ. ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਰਹੀ ਹੈ। ਲੇਡੀ ਕੈਡੇਟ ਦੀਕਸ਼ਾ ਸ਼ਰਮਾ ਦੀ ਸਫ਼ਲਤਾ ਸੂਬੇ ਦੀਆਂ ਹੋਰ ਕੁੜੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਇਸ ਚੋਣ ਮਾਣ ਅਤੇ ਖੁਸ਼ੀ ਪ੍ਰਗਟ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਕਿਹਾ, "ਲੇਡੀ ਕੈਡੇਟ ਦੀਕਸ਼ਾ ਸ਼ਰਮਾ ਦੀ ਸ਼ਾਨਦਾਰ ਉਪਬਲਧੀ ਸਾਡੀ ਸਖ਼ਤ ਸਿਖਲਾਈ ਵਿਧੀ ਅਤੇ ਯੋਗ ਅਗਵਾਈ ਨੂੰ ਦਰਸਾਉਂਦੀ ਹੈ। ਇਹ ਅਹਿਮ ਉਪਲਬਧੀ ਪੰਜਾਬ ਦੀਆਂ ਵੱਧ ਤੋਂ ਵੱਧ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਬਲ ਮਿਲੇਗਾ। ਮੈਂ ਦੀਕਸ਼ਾ ਅਤੇ ਉਸਦੇ ਪਰਿਵਾਰ ਨੂੰ ਸ਼ਾਨਦਾਰ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।"

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ