Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਡੀਜੀਪੀ ਗੌਰਵ ਯਾਦਵ ਨੇ ਨਵਾਂ 'ਸਾਂਝ ਸਿਟੀਜ਼ਨ ਪੋਰਟਲ' ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

June 10, 2026 08:53 PM
Rozana Sehaj times

ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਨਾਗਰਿਕ-ਕੇਂਦ੍ਰਿਤ ਅਤੇ ਤਕਨਾਲੋਜੀ-ਅਧਾਰਤ ਪੁਲਿਸਿੰਗ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਨਵਾਂ ਸਾਂਝ ਸਿਟੀਜ਼ਨ ਪੋਰਟਲ ਲਾਂਚ ਕੀਤਾ। ਦੱਸਣਯੋਗ ਹੈ ਕਿ 134 ਸਾਲ ਪੁਰਾਣੀ ਇਹ ਅਕੈਡਮੀ ਪੰਜਾਬ ਪੁਲਿਸ ਦੀ ਪ੍ਰਮੁੱਖ ਸਿਖਲਾਈ ਸੰਸਥਾ ਹੈ। ਡੀਜੀਪੀ ਨੇ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਦੇ ਨਾਲ, ਪੰਜਾਬ ਪੁਲਿਸ ਮਹਿਲਾ ਮਿੱਤਰਾ ਅਤੇ ਮਹਿਲਾ ਹੈਲਪ ਡੈਸਕਾਂ ਦਾ ਪ੍ਰਬੰਧਨ ਕਰਨ ਵਾਲੀਆਂ ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਇਲੈਕਟ੍ਰਿਕ ਸਕੂਟਰਾਂ ਦੇ ਬੇੜੇ ਨੂੰ ਹਰੀ ਝੰਡੀ ਦਿਖਾਈ, ਜਿਸ ਨਾਲ ਲਾਮਬੰਦੀ ਦੇ ਨਾਲ ਨਾਲ ਸੂਬੇ ਭਰ ਵਿੱਚ ਬਿਹਤਰ ਪੁਲਿਸਿੰਗ ਪ੍ਰਦਾਨ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ। ਅੱਪਗ੍ਰੇਡ ਕੀਤਾ ਗਿਆ ਇਹ ਸਾਂਝ ਸਿਟੀਜ਼ਨ ਪੋਰਟਲ (saanjh.punjabpolice.gov.in) 530 ਤੋਂ ਵੱਧ ਸਾਂਝ ਕੇਂਦਰਾਂ ਰਾਹੀਂ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਦਿੱਤੀਆਂ ਜਾ ਰਹੀਆਂ ਸੇਵਾ ਦੇ ਆਧਾਰ 'ਤੇ ਬਣਾਇਆ ਗਿਆ ਹੈ ਅਤੇ ਇਸ ਵਿੱਚ 14 ਨਵੀਆਂ ਸਹੂਲਤਾਂ ਸ਼ਾਮਲ ਕੀਤੀਆਂ ਗਈਆਂ ਹਨ ਜਿਹਨਾਂ ਵਿੱਚ ਪੁਲਿਸ ਤਸਦੀਕ ਲਈ ਆਧਾਰ-ਸਮਰੱਥ ਈਕੇਵਾਈਸੀ, ਜਾਅਲਸਾਜ਼ੀ ਨੂੰ ਖਤਮ ਕਰਨ ਲਈ ਕਿਊਆਰ-ਕੋਡ ਪ੍ਰਮਾਣਿਤ ਸਰਟੀਫਿਕੇਟ, ਸਾਰੇ ਭੁਗਤਾਨਾਂ ਲਈ ਡਿਜੀਟਲ ਰਸੀਦਾਂ, ਗੁੰਮ ਹੋਏ ਮੋਬਾਈਲ ਫੋਨ ਦੀ ਰਿਪੋਰਟਿੰਗ ਲਈ ਬਿਹਤਰ ਪ੍ਰਕਿਰਿਆ, ਪਤੇ ਦੀ ਤਸਦੀਕ ਸਮੇਤ ਪੂਰੀ ਤਰ੍ਹਾਂ ਕਾਗਜ਼ ਰਹਿਤ ਕਿਰਾਏਦਾਰ ਤਸਦੀਕ ਪ੍ਰਣਾਲੀ, ਸੀਨੀਅਰ ਨਾਗਰਿਕਾਂ ਲਈ ਸਮਰਪਿਤ ਸੇਵਾਵਾਂ ਅਤੇ ਪਾਸਪੋਰਟ ਤਸਦੀਕ ਅਧਿਕਾਰੀਆਂ ਲਈ ਇੱਕ ਨਾਗਰਿਕ ਫੀਡਬੈਕ ਪ੍ਰਣਾਲੀ ਸ਼ਾਮਲ ਹੈ ਜਿਸ ਤਹਿਤ ਫਰਵਰੀ 2025 ਤੋਂ ਹੁਣ ਤੱਕ 90,000 ਰਿਸਪਾਂਸ ਦਰਜ ਕੀਤੇ ਜਾ ਚੁੱਕੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਨਵਾਂ ਸਾਂਝ ਪੋਰਟਲ ਤਕਨਾਲੋਜੀ, ਸ਼ਾਸਨ ਸੁਧਾਰ ਅਤੇ  ਨਾਗਰਿਕ-ਪੱਖੀ ਸੋਚ ਦੇ ਤਾਲਮੇਲ ਨੂੰ ਦਰਸਾਉਂਦਾ ਹੈ, ਜਿਸ ਦਾ ਮੰਤਵ ਨਿੱਜੀ ਮੁਲਾਕਾਤਾਂ ਦੀ ਜ਼ਰੂਰਤ ਨੂੰ ਘਟਾਉਣਾ, ਵਿਚੋਲਿਆਂ ਨੂੰ ਖ਼ਤਮ ਕਰਨਾ ਅਤੇ ਪ੍ਰਮਾਣਿਤ, ਅਸਲ-ਸਮੇਂ ਦੀਆਂ ਪੁਲਿਸ ਸੇਵਾਵਾਂ ਨੂੰ ਪੰਜਾਬ ਦੇ ਹਰੇਕ ਵਾਸੀ ਤੱਕ ਸਿੱਧੇ ਪਹੁੰਚਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਾਹਨ ਐਨਓਸੀਜ਼ ਅਤੇ ਲਾਪਤਾ ਵਿਅਕਤੀਆਂ ਦੀ ਜਾਣਕਾਰੀ ਲਈ ਨੈਸ਼ਨਲ ਡਿਜੀਟਲ ਪੁਲਿਸ ਰਿਪਾਜਿਟਰੀ ਨਾਲ ਪੋਰਟਲ ਦਾ ਏਕੀਕਰਨ, ਅਨੇਕਾਂ ਕਿਸਮਾਂ ਦੀਆਂ ਸੇਵਾਵਾਂ ਦੇਣ ਵਾਲੀ ਇੱਕ ਨਵੀਂ ਯੂਨੀਫਾਈਡ ਪੁਲਿਸ ਵੈਰੀਫਿਕੇਸ਼ਨ ਐਪ, ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਕਮਿਊਨਿਟੀ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਯੁਵਾ ਸਾਂਝ, ਸਟੂਡੈਂਟ ਪੁਲਿਸ ਕੈਡੇਟ ਸਕੀਮ, ਜਾਗ੍ਰਿਤੀ, ਵੂਮੈਨ ਹੈਲਪ ਡੈਸਕ ਅਤੇ ਸਾਂਝ ਰਾਹਤ ਕੇਂਦਰਾਂ ਵਰਗੀਆਂ ਚੱਲ ਰਹੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, "ਪੰਜਾਬ ਪੁਲਿਸ ਆਪਣੇ ਮਾਰਗਦਰਸ਼ਕ ਸਿਧਾਂਤ - 'ਹੱਕ ਤੁਹਾਡਾ, ਫਰਜ਼ ਸਾਡਾ’ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।" ਇਸ ਮੌਕੇ  ਡੀਜੀਪੀ ਪੰਜਾਬ ਨੇ ਨਵੇਂ ਸਾਂਝ ਮਾਸਕਟ ਸ਼ੇਰਾ ਅਤੇ ਸ਼ਕਤੀ ਨੂੰ ਵੀ ਲਾਂਚ ਕੀਤਾ, ਜਿਨ੍ਹਾਂ ਨੂੰ ਪੰਜਾਬ ਪੁਲਿਸ ਦੀ ਭਾਈਚਾਰੇ ਤੱਕ ਬਿਹਤਰ ਅਤੇ ਦੋਸਤਾਨਾ ਪਹੁੰਚ ਵਧਾਉਣ ਲਈ ਤਿਆਰ ਕੀਤਾ ਗਿਆ ਹੈ। ਇਸ ਮੌਕੇ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਧਨਪ੍ਰੀਤ ਕੌਰ, ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ, ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐਸਐਸਪੀ ਐਸਬੀਐਸ ਨਗਰ ਤੁਸ਼ਾਰ ਗੁਪਤਾ ਅਤੇ ਐਸਐਸਪੀ ਲੁਧਿਆਣਾ ਦਿਹਾਤੀ ਅੰਕੁਰ ਗੁਪਤਾ ਵੀ ਮੌਜੂਦ ਸਨ।

 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ